
ਜਗਰਾਓੇਨਾਨਕਸਰ,(ਸੰਜੇ ਮਿੰਕਾ)- ਅੱਜ ਗੁਰਦੁਆਰਾ ਨਾਨਕਸਰ ਕਲੇਰਾਂ (ਜਗਰਾਉਂ) ਵਿਖੇ ਸੰਤ ਬਾਬਾ ਨੰਦ ਸਿੰਘ ਜੀ ਨਾਨਕਸਰ ਵਾਲਿਆਂ ਦੀ 78ਵੀਂ ਬਰਸੀ ਦੇ ਨਮਿਤ ਚੱਲ ਰਹੇ ਪੰਜ ਰੋਜ਼ਾ ਸਮਾਗਮ ਦੌਰਾਨ ਕੈਪਟਨ ਸੰਦੀਪ ਸਿੰਘ ਸੰਧੂ, ਸਿਆਸੀ ਸਲਾਹਕਾਰ, ਮੁੱਖ ਮੰਤਰੀ ਪੰਜਾਬ ਨਤਮਸਤਕ ਹੋਏ। ਇਸ ਮੌਕੇ ਓਹਨਾਂ ਉਨ੍ਹਾਂ ਸਰਬੱਤ ਦੇ ਭਲੇ ਲਈ ਚੜ੍ਹਦੀ ਕਲਾ ਲਈ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਨਾਨਕਸਰ ਭਗਤੀ ਦਾ ਘਰ ਹੈ ਜਿੱਥੇ ਸੰਤ ਬਾਬਾ ਨੰਦ ਸਿੰਘ ਜੀ ਨੇ ਤਪੱਸਿਆ ਕੀਤੀ ਅਤੇ ਪਹਿਲੀ ਪਾਤਸ਼ਾਹੀ ਗੁਰੂ ਨਾਨਕ ਸਾਹਿਬ ਜੀ ਦੇ ਦਰਸ਼ਨ ਕਰਨ ਦਾ ਸੁਭਾਗ ਪ੍ਰਾਪਤ ਕੀਤਾ। ਉਨ੍ਹਾਂ ਕਿਹਾ ਕਿ ਜੋ ਵੀ ਵਿਅਕਤੀ ਸੱਚੀ ਸ਼ਰਧਾ ਨਾਲ ਇਸ ਪਵਿੱਤਰ ਅਸਥਾਨ ‘ਤੇ ਅਰਦਾਸ ਬੇਨਤੀ ਕਰਦਾ ਹੈ ਉਸਦਾ ਜੀਵਨ ਸਫਲਾ ਹੋ ਜਾਂਦਾ ਹੈ। ਸਲਾਨਾ ਬਰਸੀ ਸਮਾਗਮਾਂ ਦੌਰਾਨ ਦੇਸ਼-ਵਿਦੇਸ਼ ਤੋਂ ਲੱਖਾਂ ਸੰਗਤਾਂ ਸ਼ਰਧਾ ਭਾਵ ਨਾਲ ਗੁਰਬਾਣੀ ਸੁਣਨ ਅਤੇ ਦਰਸ਼ਨ ਕਰਨ ਆਉਂਦੀਆਂ ਹਨ ਉੱਥੇ ਹੀ ਉਨ੍ਹਾਂ ਨੂੰ ਵੀ ਗੁਰਬਾਣੀ ਸੁਣਨ ਅਤੇ ਦਰਸ਼ਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਉਨ੍ਹਾਂ ਕਿਹਾ ਕਿ ਉਹ ਭਾਗਾਸ਼ਾਲੀ ਹਨ ਜੋ ਇਸ ਪਵਿੱਤਰ ਅਵਸਰ ਦੌਰਾਨ ਇਸ ਪਵਿੱਤਰ ਅਥਥਾਨ ਤੇ ਨਤਮਸਤਕ ਹੋਏ ਹਨ। ਇਸ ਮੌਕੇ ਉਨ੍ਹਾਂ ਮਹਾਂਪੁਰਸ਼ਾਂ ਦੇ ਪਵਿੱਤਰ ਵਚਨ ਸੁਣੇ ਅਤੇ ਮਹਾਂਪੁਰਸ਼ਾਂ ਤੋਂ ਆਸ਼ੀਰਵਾਦ ਲਿਆ।