Wednesday, March 12

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਦਿਵਿਆਂਗ ਵਿਅਕਤੀਆਂ ਲਈ ਵਿਸ਼ੇਸ਼ ਟੀਕਾਕਰਨ ਕੈਂਪ ਆਯੋਜਿਤ

ਲੁਧਿਆਣਾ, (ਸੰਜੇ ਮਿੰਕਾ)- – ਸ੍ਰੀ ਮੁਨੀਸ਼ ਸਿੰਗਲ, ਮਾਨਯੋਗ ਜਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸ੍ਰੀ ਪੀ.ਐਸ. ਕਾਲੇਕਾ, ਮਾਨਯੋਗ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੀ ਦੇਖ-ਰੇਖ ਹੇਠ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਮੈਡਮ ਦੀਪਤੀ ਸਲੂਜਾ, ਪੈਨਲ ਐਡਵੋਕਟ ਦੇ ਸਹਿਯੋਗ ਨਾਲ ਦਿਵਿਆਂਗ ਵਿਅਕਤੀਆਂ ਦੀ ਕੋਰੋਨਾ ਮਹਾਂਮਾਰੀ ਤੋਂ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਅੱਜ 02 ਸਤੰਬਰ, 2021 ਨੂੰ ਗੁਰੂ ਨਾਨਕ ਪਬਲਿਕ ਸਕੂਲ, ਸਰਾਭਾ ਨਗਰ, ਲੁਧਿਆਣਾ ਵਿਖੇ ਇੱਕ ਵਿਸ਼ੇਸ਼ ਕੋਰੋਨਾ ਵਾਇਰਸ ਟੀਕਾਕਰਨ ਕੈਂਪ ਦਾ ਆਯੋਜਨ ਕਰਵਾਇਆ ਗਿਆ। ਇਸ ਕੈਂਪ ਦਾ ਉਦਘਾਟਨ ਸ੍ਰੀ ਪੀ.ਐਸ. ਕਾਲੇਕਾ, ਮਾਨਯੋਗ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਕੀਤਾ ਗਿਆ। ਇਸ ਕੈਂਪ ਵਿੱਚ ਲੋੜਵੰਦ ਦਿਵਿਆਂਗ ਵਿਅਕਤੀਆਂ, ਉਨ੍ਹਾਂ ਦੇ ਕੇਅਰ ਟੇਕਰਜ਼ ਅਤੇ ਸਕੂਲ ਦੇ ਸਟਾਫ ਮੈਂਬਰਾਂ ਨੂੰ ਕੋਵਿਡ-19 ਦੀ ਪਹਿਲੀ ਅਤੇ ਦੂਜੀ ਖੁਰਾਕ ਲਗਾਈ ਗਈ। ਇਸ ਮੌਕੇ ਵੈਕਸੀਨ ਲਗਵਾਉਣ ਲਈ ਪਹੁੰਚੇ ਦਿਵਿਆਂਗ ਵਿਅਕਤੀਆਂ ਨੂੰ ਵਹੀਲ ਚੇਅਰ ਅਤੇ ਹੋਰ ਜ਼ਰੂਰੀ  ਸੁਵਿਧਾਵਾਂ  ਦਿੱਤੀਆਂ ਗਈਆਂ। ਮੈਡਮ ਦੀਪਤੀ ਸਲੂਜਾ, ਪੈਨਲ ਐਡਵੋਕੇਟ ਵੱਲੋਂ ਦੱਸਿਆ ਗਿਆ ਕਿ ਜਿਹੜੇ ਦਿਵਿਆਂਗ ਵਿਅਕਤੀ ਬਿਸਤਰੇ ਤੋਂ ਉਠਣ ਵਿੱਚ ਅਸਮਰਥ ਸਨ, ਊਨ੍ਹਾਂ ਨੂੰ ਡਾਕਟਰਾਂ ਦੀ ਮਦਦ ਨਾਲ ਉਨ੍ਹਾਂ ਦੇ ਘਰ ਹੀ ਵਲੰਟੀਅਰ ਭੇਜ ਕੇ ਵੈਕਸੀਨ ਲਗਵਾਉਣ ਦਾ ਪ੍ਰਬੰਧ ਵੀ ਕੀਤਾ ਗਿਆ।  

About Author

Leave A Reply

WP2Social Auto Publish Powered By : XYZScripts.com