Thursday, March 13

ਟਿੱਕਾ ਵੱਲੋਂ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ ‘ਤੇ ਦਿੱਤੀ ਮੁਬਾਰਕਵਾਦ

ਲੁਧਿਆਣਾ, (ਸੰਜੇ ਮਿੰਕਾ) – ਪੰਜਾਬ ਮੱਧਮ ਉਦਯੋਗਿਕ ਵਿਕਾਸ ਬੋਰਡ (ਪੀ.ਐਮ.ਆਈ.ਡੀ.ਬੀ.) ਦੇ ਚੇਅਰਮੈਨ ਸ. ਅਮਰਜੀਤ ਸਿੰਘ ਟਿੱਕਾ ਵੱਲੋਂ ਕੱਲ ਚੰਡੀਗੜ੍ਹ ਵਿਖੇ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਸ.ਚਰਨਜੀਤ ਸਿੰਘ ਚੰਨੀ ਨਾਲ ਮੁਲਾਕਾਤ ਕਰਦਿਆਂ ਵਧਾਈ ਦਿੱਤੀ। ਸ. ਟਿੱਕਾ ਵੱਲੋਂ ਇੰਡੀਅਨ ਨੈਸ਼ਨਲ ਕਾਂਗਰਸ ਦੀ ਪ੍ਰਧਾਨ ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਪ੍ਰਿਯੰਕਾ ਵਾਡਰਾ ਦੇ ਫੈਸਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਨਵੀਂ ਨਿਯੁਕਤੀ ਦਲਿਤ ਅਤੇ ਸਮਾਜ ਦੇ ਹੋਰ ਪਛੜੇ ਵਰਗਾਂ ਨੂੰ ਸ਼ਕਤੀ ਦੇਵੇਗੀ। ਸ.ਟਿੱਕਾ ਨੇ ਕਿਹਾ ਕਿ ਮੁੱਖ ਮੰਤਰੀ ਸ.ਚਰਨਜੀਤ ਸਿੰਘ ਚੰਨੀ ਸਮਰਪਣ ਅਤੇ ਇਮਾਨਦਾਰੀ ਨਾਲ ਪੰਜਾਬ ਦੇ ਲੋਕਾਂ ਦੀ ਸੇਵਾ ਕਰਨਗੇ ਕਿਉਂਕਿ ਉਹ ਬਹੁਤ ਹੀ ਮਿਹਨਤੀ ਸ਼ਖਸ਼ੀਅਤ ਵਜੋਂ ਜਾਣੇ ਜਾਂਦੇ ਹਨ। ਪੀ.ਐਮ.ਆਈ.ਡੀ.ਬੀ. ਦੇ ਚੇਅਰਮੈਨ ਨੇ ਦੱਸਿਆ ਕਿ ਨਵੇਂ ਮੁੱਖ ਮੰਤਰੀ ਨੇ ਪਾਰਟੀ ਦੁਆਰਾ ਨਿਰਧਾਰਤ 18 ਨੁਕਤੀ ਏਜੰਡੇ ਨੂੰ ਪਹਿਲਾਂ ਹੀ ਲਾਗੂ ਕਰਨਾ ਸ਼ੁਰੂ ਕਰ ਦਿੱਤਾ ਹੈ ਜਿਸ ਵਿੱਚ ਐਸ.ਸੀ/ਬੀ.ਸੀ/ਬੀ.ਪੀ.ਐਲ. ਘਰੇਲੂ ਖਪਤਕਾਰਾਂ ਨੂੰ ਬਿਜਲੀ ਦੀਆਂ ਮੌਜੂਦਾ 200 ਯੂਨਿਟਾਂ ਤੋਂ ਵਧਾ ਕੇ 300 ਯੂਨਿਟਸ ਮੁਫ਼ਤ, ਜ਼ਮੀਨ ਮਾਲਕਾਂ ਆਪਣੀ ਜ਼ਮੀਨ ਵਿੱਚੋਂ ਰੇਤ ਕੱਢ ਸਕਣਗੇ, ਜਿਸ ਨਾਲ ਰੇਤਾ ਸਸਤਾ ਹੋਵੇਗਾ। ਇਸ ਤੋਂ ਇਲਾਵਾ ਗਰੀਬਾਂ ਅਤੇ ਹੋਰਾਂ ਦੇ ਸਾਰੇ ਬਕਾਏ ਦੀ ਛੋਟ ਵੀ ਮਿਲੇਗੀ। ਉਨ੍ਹਾਂ ਕਿਹਾ ਕਿ ਗਰੀਬ ਪੱਖੀ ਉਪਰਾਲੇ 2 ਅਕਤੂਬਰ ਤੋਂ ਸ਼ੁਰੂ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਪੰਜਾਬ ਦੇ ਲੋਕਾਂ ਨਾਲ ਕੀਤੇ ਸਾਰੇ ਵਾਅਦਿਆਂ ਨੂੰ ਪੂਰਾ ਕਰੇਗੀ ਅਤੇ ਮੁੱਖ ਮੰਤਰੀ ਸ.ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ.ਨਵਜੋਤ ਸਿੰਘ ਸਿੱਧੂ ਦੀ ਅਗਵਾਈ ਵਾਲੀ ਪਾਰਟੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਵੀ ਸਰਕਾਰ ਬਣਾਏਗੀ।

About Author

Leave A Reply

WP2Social Auto Publish Powered By : XYZScripts.com