Friday, May 9

ਰੁਜ਼ਗਾਰ ਦਿਵਾਉਣ ਵਿੱਚ ਲੁਧਿਆਣਾ ਨੂੰ ਪਹਿਲਾ ਸਥਾਨ ਹੋਇਆ ਪ੍ਰਾਪਤ

  • ਕਪੂਰਥਲਾ ਵਿਖੇ ਰਾਜ ਪੱਧਰੀ ਸਮਾਗਮ ਵਿੱਚ ਮੁੱਖ ਮੰਤਰੀ ਤੋਂ ਮਿਲਿਆ ਪੁਰਸਕਾਰ

ਲੁਧਿਆਣਾ, (ਸੰਜੇ ਮਿੰਕਾ)- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਵੀਰਵਾਰ ਨੂੰ ਲੁਧਿਆਣਾ ਪ੍ਰਸ਼ਾਸਨ ਨੂੰ ਨੌਜਵਾਨਾਂ ਲਈ ਸਭ ਤੋਂ ਵੱਧ ਰੁਜ਼ਗਾਰ ਪੈਦਾ ਕਰਨ ਵਿੱਚ ਪਹਿਲਾ ਦਰਜਾ ਪ੍ਰਾਪਤ ਕਰਨ ਲਈ ਸਨਮਾਨਿਤ ਕੀਤਾ। ਡਿਪਟੀ ਕਮਿਸ਼ਨਰ ਲੁਧਿਆਣਾ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਵਧੀਕ ਡਿਪਟੀ ਕਮਿਸ਼ਨਰ (ਵਿ)-ਕਮ-ਸੀਈਓ ਡੀਬੀਈਈ ਸ਼੍ਰੀ ਅਮਿਤ ਕੁਮਾਰ ਪੰਚਾਲ ਅਤੇ ਡਿਪਟੀ ਸੀਈਓ ਨਵਦੀਪ ਸਿੰਘ ਨੇ ਪੀਟੀਯੂ ਕਪੂਰਥਲਾ ਵਿੱਚ ਹੋਏ ਰਾਜ ਪੱਧਰੀ ਸਮਾਗਮ ਵਿੱਚ ਮੁੱਖ ਮੰਤਰੀ ਤੋਂ ਪੁਰਸਕਾਰ ਪ੍ਰਾਪਤ ਕੀਤਾ।
ਡਿਪਟੀ ਕਮਿਸ਼ਨਰ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਡੀਬੀਈਈ ਦੀ ਸਮੁੱਚੀ ਟੀਮ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇਸ ਮਹੀਨੇ ਘਰ-ਘਰ ਰੋਜ਼ਗਾਰ ਪ੍ਰੋਗਰਾਮ ਦੇ ਤਹਿਤ ਜ਼ਿਲ੍ਹੇ ਵਿੱਚ ਚਾਰ ਮੈਗਾ ਰੋਜ਼ਗਰ ਮੇਲੇ ਲਗਾਏ ਗਏ ਸੀ ਜਿਨ੍ਹਾਂ ਵਿੱਚ 30800 ਉਮੀਦਵਾਰਾਂ ਨੇ ਭਾਗ ਲਿਆ, ਅਤੇ 28588 ਉਮੀਦਵਾਰਾਂ ਨੂੰ ਪ੍ਰਮੁੱਖ ਕੰਪਨੀਆਂ ਦੁਆਰਾ ਚੁਣਿਆ ਗਿਆ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਰੋਜ਼ਗਾਰ ਮੇਲੇ ਨੌਜਵਾਨਾਂ ਦੀ ਕਿਸਮਤ ਬਦਲਣ ਲਈ ਇੱਕ ਜ਼ਰੀਏ ਵਜੋਂ ਕੰਮ ਕਰਦੇ ਹਨ। ਉਨ੍ਹਾਂ ਕਿਹਾ ਕਿ ਰੋਜ਼ਗਾਰ ਮੇਲਿਆਂ ਦੌਰਾਨ ਨੌਕਰੀਆਂ ਪ੍ਰਾਪਤ ਕਰਨ ਵਾਲੇ ਨੌਜਵਾਨ ਰਾਜ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਸਾਥੀ ਬਣਨਗੇ।

About Author

Leave A Reply

WP2Social Auto Publish Powered By : XYZScripts.com