Wednesday, March 12

ਨਵੇਂ ਪੁਲਿਸ ਕਮਿਸ਼ਨਰ ਵਲੋਂ ਲੁਧਿਆਣਾ ‘ਚ ਲੱਗੇ ਪੁਲਿਸ ਨਾਕਿਆਂ ਦੀ ਕੀਤੀ ਅਚਨਚੇਤ ਚੈਕਿੰਗ

ਲੁਧਿਆਣਾ, (ਸੰਜੇ ਮਿੰਕਾ) – ਨਵੇਂ ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਵੱਲੋਂ ਬੁੱਧਵਾਰ ਰਾਤ ਨੂੰ ਅਗਵਾਈ ਕਰਦੇ ਹੋਏ, ਖੁਦ ਸ਼ਹਿਰ ਵਿੱਚ ਨਾਈਟ ਡੋਮੀਨੇਸ਼ਨ ਡਰਾਈਵ ਤੇ ਗਏ ਤਾਂ ਜੋ ਕਾਨੂੰਨ ਵਿਵਸਥਾ ਦੀ ਸਥਿਤੀ ‘ਤੇ ਸਖਤ ਨਜ਼ਰ ਰੱਖੀ ਜਾ ਸਕੇ। ਪੁਲਿਸ ਕਮਿਸ਼ਨਰ ਸ੍ਰੀ ਭੁੱਲਰ ਵਲੋਂ ਵੱਖ-ਵੱਖ ਪੁਲਿਸ ਨਾਕਿਆਂ ਦੀ ਜਾਂਚ ਕਰਨ ਲਈ ਸਰਾਭਾ ਨਗਰ ਮਾਰਕੀਟ, ਫਿਰੋਜ਼ਪੁਰ ਰੋਡ ਨੇੜੇ ਐਮ.ਬੀ.ਡੀ. ਮਾਲ ਸਮੇਤ ਕਈ ਇਲਾਕਿਆਂ ਦਾ ਦੌਰਾ ਕੀਤਾ ਅਤੇ ਸ਼ਹਿਰ ਵਾਸੀਆਂ ਦੀ ਪੁਖਤਾ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਨਿੱਜੀ ਵਾਹਨਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਮੌਕੇ ਪੁਲਿਸ ਕਮਿਸ਼ਨਰ ਵਲੋਂ ਚੈਕਿੰਗ ਟੀਮਾਂ ਦੇ ਮੈਂਬਰਾਂ ਨਾਲ ਗੱਲਬਾਤ ਕਰਕੇ ਉਨਾਂ ਨੂੰ ਆਪਣੀ ਡਿਊਟੀ ਪੂਰੀ ਲਗਨ ਤੇ ਤਨਦੇਹੀ ਦੀ ਭਾਵਨਾ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ। ਸ੍ਰੀ ਭੁੱਲਰ ਨੇ ਦੱਸਿਆ ਕਿ ਸ਼ਹਿਰ ਵਿੱਚ ਦਾਖਲ ਹੋਣ ਦੇ ਸਾਰੇ ਦਾਖਲਾ ਪੁਆਇੰਟਾਂ ਨੂੰ ਸੀਲ ਕੀਤਾ ਗਿਆ ਹੈ ਅਤੇ ਕਿਸੇ ਵੀ ਵਾਹਨ ਨੂੰ ਬਿਨਾਂ ਜਾਂਚ ਦੇ ਅੰਦਰ ਆਉਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸੁਰੱਖਿਆ ਲਈ 24 ਘੰਟੇ ਨਜ਼ਰ ਰੱਖਣ ਲਈ ਪੁਲਿਸ ਅਧਿਕਾਰਆਂ ਤੇ ਕਰਮੀਆਂ ਦੀ ਗਸ਼ਤ ਪਾਰਟੀਆਂ ਦਾ ਗਠਨ ਕੀਤਾ ਗਿਆ ਹੈ ਜੋ ਹਰ ਸਥਿਤੀ ‘ਤੇ ਨਜ਼ਰ ਰੱਖਣਗੀਆਂ। ਉਨ੍ਹਾਂ ਕਿਹਾ ਕਿ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਚੌਕਸੀ ਵਧਾਉਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ।

About Author

Leave A Reply

WP2Social Auto Publish Powered By : XYZScripts.com