Wednesday, March 12

ਡਿਪਟੀ ਕਮਿਸ਼ਨਰ ਵੱਲੋਂ ਸਿਹਤ ਵਿਭਾਗ ਦੇ ਕੋਰੋਨਾ ਯੋਧਿਆਂ ਦਾ ਵਿਸ਼ੇਸ਼ ਸਨਮਾਨ

ਲੁਧਿਆਣਾ, (ਸੰਜੇ ਮਿੰਕਾ) – ਡਿਪਟੀ ਕਮਿਸਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਅੱਜ ਇੱਕ ਵਿਸ਼ੇਸ਼ ਸਮਾਗਮ ਦੌਰਾਨ ਕੋਰੋਨਾ ਮਹਾਂਮਾਰੀ ਦੌਰਾਨ ਮੋਹਰੀ ਰੋਲ ਅਦਾ ਕਰਨ ਵਾਲੇ  ਸਿਹਤ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਸਨਮਾਨਿਤ ਕੀਤਾ। ਸਥਾਨਕ ਬੱਚਤ ਭਵਨ ਵਿਖੇ ਪ੍ਰੋਗਰਾਮ ਦੇ ਆਯੋਜਨ ਮੌਕੇ ਸ੍ਰੀ ਸ਼ਰਮਾ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ‘ਤੇ ਫਤਿਹ ਪਾਉਣ ਲਈ ਸਿਹਤ ਵਿਭਾਗ ਵਲੋ ਕੀਤੇ ਉਪਰਾਲੇ ਸਲਾਘਾਯੋਗ ਹਨ।ਉਨਾਂ ਸਨਮਾਨ ਪ੍ਰਾਪਤ ਕਰਨ ਵਾਲੇ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਮਹਾਮਾਰੀ ਤੋ ਸਾਵਧਾਨ ਰਹਿਣ ਦੀ ਹਾਲੇ ਵੀ ਜਰੂਰਤ ਹੈ ਅਤੇ ਇਸ ਸਬੰਧੀ ਜਨਤਾ ਨੂੰ ਜਾਗਰੂਕ ਕਰਦੇ ਰਹਿਣਾ ਵੀ ਲਾਜ਼ਮੀ ਹੈ ਤਾਂ ਜ਼ੋ ਹਰ ਵਿਅਕਤੀ ਕਰੋਨਾ ਤੋ ਬਚਾਅ ਸਬੰਧੀ ਸਾਵਧਾਨੀਆਂ ਅਪਣਾ ਕੇ ਆਪਣਾ, ਆਪਣੇ ਪਰਿਵਾਰ ਦਾ ਅਤੇ ਸਮਾਜ ਦਾ ਭਲਾ ਕਰ ਸਕੇ।
ਇਸ ਮੌਕੇ ਸਿਵਲ ਸਰਜਨ ਲੁਧਿਆਣਾ ਡਾ. ਕਿਰਨ ਆਹਲੂਵਾਲੀਆ ਨੇ ਜਿਲ੍ਹਾ ਸਿਹਤ ਪ੍ਰਸਾ਼ਸਨ ਦਾ ਵਿਸ਼ੇਸ ਤੌਰ ਤੇ ਧੰਨਵਾਦ ਕਰਦੇ ਹੋਏ ਕਿਹਾ ਕਿ ਅਜਿਹੀ ਸਥਿਤੀ ਵਿਚ ਉਚ ਅਧਿਕਾਰੀਆਂ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਹਿਯੋਗ ਸਦਾਕਾ ਹੀ ਇਹ ਜਿੱਤ ਪ੍ਰਾਪਤ ਕਰ ਸਕੇ ਹਾਂ।ਉਨਾਂ ਜਨਤਾ ਨੂੰ ਟੀਕਾਕਰਨ ਕਰਵਾਉਣ ਅਤੇ ਸਾਵਧਾਨੀਆਂ ਵਰਤਣ ਦੀ ਵੀ ਅਪੀਲ ਕੀਤੀ।

About Author

Leave A Reply

WP2Social Auto Publish Powered By : XYZScripts.com