Wednesday, March 12

ਅਕਾਲ ਮਾਰਕੀਟ ਦੇ ਸਮੂਹ ਦੁਕਾਨਦਾਰ ਭਾਈਚਾਰੇ ਨੇ ਮਨਾਇਆ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ

ਲੁਧਿਆਣਾ (ਵਿਸ਼ਾਲ, ਰਾਜੀਵ) – ਆਕਾਲ ਮਾਰਕੀਟ ਕਮੇਟੀ ਦੇ ਪ੍ਰਧਾਨ ਜਸਪਾਲ ਸਿੰਘ ਸ਼ਹਿਜ਼ਾਦਾ, ਪ੍ਰਧਾਨ ਮਨਪ੍ਰੀਤ ਸਿੰਘ ਬੰਟੀ ਅਤੇ ਚੇਅਰਮੈਨ ਹਰਵਿੰਦਰ ਸਿੰਘ ਹੈਪੀ ਦੀ ਅਗਵਾਈ ਅੰਦਰ ਸਮੂਹ ਦੁਕਾਨਦਾਰ ਭਾਈਚਾਰੇ ਵੱਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਦੀ ਖੁਸ਼ੀ ਮਨਾਉਂਦੇ ਹੋਏ, ਜਿੱਥੇ ਸਭਨਾ ਨੂੰ ਵਧਾਈ ਦਿੱਤੀ ਗਈ। ਉਥੇ ਹੀ ਇੱਕ ਦੂਸਰੇ ਦਾ ਮੂੰਹ ਮਿੱਠਾ ਕਰਵਾਇਆ ਗਿਆ। ਇਸ ਮੌਕੇ ਉਪਰੋਕਤ ਆਗੂਆਂ  ਨੇ ਕਿਹਾ ਕਿ ਐਸੇ ਬਹਾਦਰ ਸੂਰਮਿਆਂ ਦੀਆਂ ਯਾਦਗਾਰਾਂ ਮਨਾ ਕੇ ਉਨ੍ਹਾਂ ਤੋਂ ਸੇਧ ਲੈਣੀ ਚਾਹੀਦੀ ਹੈ। ਕਿਉਂਕਿ ਅੱਜ ਅਸੀਂ ਉਨ੍ਹਾਂ ਦੁਆਰਾ ਦਿਤੀਆਂ ਗਈਆਂ ਸ਼ਹੀਦੀਆਂ ਦੇ ਚਲਦਿਆਂ ਹੀ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਉਨ੍ਹਾਂ ਕਿਹਾ ਕਿ ਐਸੇ ਸੂਰਮਿਆਂ ਦੀਆਂ ਕੁਰਬਾਨੀਆਂ ਵਿਅਰਥ ਨਹੀਂ ਜਾਣੀਆਂ ਚਾਹੀਦੀਆਂ ਹਨ ਤੇ ਉਨ੍ਹਾਂ ਦੁਆਰਾ ਪਾਏ ਪੂਰਨਿਆਂ ਤੇ ਚੱਲਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ। ਇਸ ਮੌਕੇ ਉਨ੍ਹਾਂ ਦੇ ਨਾਲ  ਪਰਵਿੰਦਰ ਸਿੰਘ ਬੱਗਾ, ਸੋਨੂ ਜੌਲੀ, ਗੈਰੀ ਮੋਂਗਾ, ਜਸਕਰਨ ਸਿੰਘ, ਜਸਬੀਰ ਸਿੰਘ, ਰਾਜਕੁਮਾਰ, ਮਨਦੀਪ ਅਰੋੜਾ ਆਦਿ ਸਾਥੀ ਹਾਜਿਰ ਸਨ।

About Author

Leave A Reply

WP2Social Auto Publish Powered By : XYZScripts.com