Wednesday, March 12

ਸਫਾਈ ਕਰਮਚਾਰੀ ਕਮਿਸ਼ਨ ਪੰਜਾਬ ਦੇ ਚੇਅਰਮੈਨ ਵੱਲੋਂ ਜਗਰਾਓਂ ਦੇ ਸਫਾਈ ਕਰਮਚਾਰੀਆਂ ਦੀਆਂ ਮੁਸ਼ਕਿਲਾਂ ਸਬੰਧੀ ਕੀਤੀ ਮੀਟਿੰਗ

  • ਕਿਹਾ- ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ਼੍ਰੇਣੀਆਂ ਦੇ ਲੋਕਾਂ ਨੂੰ ਉੱਪਰ ਚੁੱਕਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ
  • ਡਿਊਟੀ ‘ਚ ਕੁਤਾਹੀ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ।

ਜਗਰਾਓਂ (ਸੰਜੇ ਮਿੰਕਾ) -ਅੱਜ ਸਫਾਈ ਕਰਮਚਾਰੀ ਕਮਿਸ਼ਨ ਪੰਜਾਬ ਦੇ ਚੇਅਰਮੈਨ ਸ੍ਰੀ ਗੇਜਾ ਰਾਮ ਵਾਲਮੀਕਿ ਵੱਲੋਂ ਜਗਰਾਓਂ ਦੇ ਸਮੂਹ ਸਫਾਈ/ ਸੀਵਰਮੈਨ ਕਰਮਚਾਰੀਆਂ ਦੀਆਂ ਮੰਗਾਂ ਸਬੰਧੀ ਜਗਰਾਓਂ ਦੇ ਉਪ ਮੰਡਲ ਮੈਜਿਸਟ੍ਰੇਟ ਵਿਖੇ ਅਫਸਰ ਸਾਹਿਬਾਨ ਨਾਲ ਇੱਕ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਨਾਲ ਤਹਿਸੀਲਦਾਰ ਸ੍ਰੀ ਮਨਮੋਹਨ ਕੌ਼ਿਸ਼ਕ, ਬੀ ਡੀ ਪੀ ਓ ਜਗਰਾਓਂ ਸ੍ਰੀਮਤੀ ਲਖਵਿੰਦਰ ਕੌਰ, ਬੀਡੀਪੀਓ ਸਿੱਧਵਾਂ ਬੇਟ ਸ੍ਰੀਮਤੀ ਰੁਪਿੰਦਰ ਕੌਰ, ਈਓ ਸ੍ਰੀ ਪ੍ਰਦੀਪ ਚੌਧਰੀਆ, ਨਗਰ ਕੌਂਸਲ ਜਗਰਾਓਂ ਦੇ ਪ੍ਰਧਾਨ ਸ੍ਰੀ ਜਤਿੰਦਰਪਾਲ ਰਾਣਾ ਵਿਸ਼ੇਸ਼ ਤੋਰ ‘ਤੇ ਮੌਜੂਦ ਸਨ। ਸਫਾਈ ਕਰਮਚਾਰੀ ਕਮਿਸ਼ਨ ਪੰਜਾਬ ਦੇ ਚੇਅਰਮੈਨ ਸ੍ਰੀ ਗੇਜਾ ਰਾਮ ਵਾਲਮੀਕਿ ਨੇ ਦੱਸਿਆ ਕਿ ਵਧੀਕ ਡਿਪਟੀ ਕਮਿਸ਼ਨਰ (ਅਰਬਨ) ਲੁਧਿਆਣਾ, ਵਧੀਕ ਡਿਪਟੀ ਕਮਿਸ਼ਨਰ ਜਗਰਾਓਂ ਅਤੇ ਉਪ ਮੰਡਲ ਮੈਜਿਸਟ੍ਰੇਟ ਜਗਰਾਓਂ ਅੱਜ ਡਿਪਟੀ ਕਮਿਸ਼ਨਰ ਲੁਧਿਆਣਾ ਵੱਲੋਂ ਰੱਖੀ ਗਈ ਮਹੀਨਾਵਾਰ ਮੀਟਿੰਗ ਹੋਣ ਕਰਕੇ  ਨਹੀਂ ਪਹੁੰਚ ਸਕੇ। ਸ੍ਰੀ ਗੇਜਾ ਰਾਮ ਵਾਲਮੀਕ ਨੇ ਦੱਸਿਆ ਕਿ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਸ਼੍ਰੀ ਚਰਨਜੀਤ ਸਿੰਘ ਚੰਨੀ ਜੀ ਵੱਲੋਂ  ਪੱਛੜੀਆਂ ਸ੍ਰੇ਼ਣੀਆਂ ਦੇ ਲੋਕਾਂ ਨੂੰ ਇਨਸਾਫ ਦਿਵਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਫਾਈ ਕਰਮਚਾਰੀ ਕਮਿਸ਼ਨ ਵੱਲੋਂ ਜਗਰਾਓਂ ਵਿਖੇ ਸਫਾਈ ਕਰਮੀਆਂ ਦੀਆਂ ਮੁ਼ਸ਼ਕਿਲਾਂ ਨੂੰ ਲੈ ਕੇ ਕਈ ਵਾਰ ਪਹਿਲਾਂ ਵੀ ਮੀਟਿੰਗਾਂ ਕੀਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਜਗਰਾਓਂ ਦੇ ਈਓ ਸ੍ਰੀ ਪ੍ਰਦੀਪ ਚੌਧਰੀਆ ਵੱਲੋਂ ਸਫਾਈ ਕਰਮਚਾਰੀਆਂ ਦੀਆਂ ਮੁ਼ਸ਼ਕਿਲਾਂ ਨੂੰ ਅੱਖੋਂ-ਪਰੋਖੇ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਫਾਈ ਕਰਮਚਾਰੀਆਂ ਨੂੰ ਅਪ੍ਰੈਲ ਮਹੀਨੇ ਦੌਰਾਨ ਹੁਕਮ ਜਾਰੀ ਕਰਕੇ ਸਫਾਈ ਕਰਮਚਾਰੀਆਂ ਨੂੰ ਡੀ.ਸੀ ਰੇਟ ਤੇ ਤਨਖਾਹ ਦੇਣ ਦਾ ਫੈਸਲਾ ਕੀਤਾ ਗਿਆ ਸੀ ਅਤੇ ਠੇਕੇਦਾਰੀ ਪ੍ਰਥਾ ਨੂੰ ਖਤਮ ਕੀਤਾ ਗਿਆ ਸੀ ਪਰੰਤੂ ਜਗਰਾਓਂ ਦੇ ਸਫਾਈ ਕਰਮਚਾਰੀਆਂ ਨੰ ਡੀ.ਸੀ ਰੇਟ ਤੇ ਤਨਖਾਹ ਨਹੀਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਅਨਿਲ ਕੁਮਾਰ ਸੈਨੇਟਰੀ ਇੰਸਪੈਕਟਰ ਵੱਲ਼ੋ 8-10 ਦਿਨ ਛੁੱਟੀ ‘ਤੇ ਹੋਣ ਅਤੇ ਬਾਅਦ ‘ਚ ਅਨਿਲ ਕੁਮਾਰ ਸੈਨੇਟਰੀ ਇੰਸਪੈਕਟਰ ਵੱਲੋਂ ਰਜਿਸਟਰ ‘ਚ ਹਾਜ਼ਰੀ ਲਗਾਉਣ ਦਾ ਮਾਮਲਾ ਸਾਹਮਣੇ ਆਇਆ ਹੈ ਜਿਸ ਬਾਰੇ ਉਨ੍ਹਾਂ ਤਹਿਸੀਲਦਾਰ ਨੂੰ ਇਸ ਦਾ ਮੁਕੰਮਲ ਰਿਕਾਰਡ ਲੈ ਕੇ ਉਨ੍ਹਾਂ ਦੇ ਦਫ਼ਤਰ ਕਮਰਾ ਨੰ: 4, ਦੂਜੀ ਮੰਜ਼ਿਲ, ਟਾਵਰ ਨੰ: 4, ਸੈਕਟਰ-68 ਫੋਰਿਸਟ ਕੰਪਲੈਕਸ ਐੱਸ.ਏ.ਐੱਸ ਨਗਰ ਮੋਹਾਲੀ ਵਿਖੇ ਇਸ ਸ਼ੁੱਕਰਵਾਰ ਨੂੰ ਸਵੇਰੇ 11:00 ਵਜੇ ਹਾਜ਼ਰ ਹੋਣ ਦੀ ਹਦਾਇਤ ਕੀਤੀ ਅਤੇ ਵਧੀਕ ਡਿਪਟੀ ਕਮਿਸ਼ਨਰ (ਅਰਬਨ) ਲੁਧਿਆਣਾ, ਵਧੀਕ ਡਿਪਟੀ ਕਮਿਸ਼ਨਰ ਜਗਰਾਓਂ, ਉਪ ਮੰਡਲ ਮੈਜਿਸਟ੍ਰੇਟ ਜਗਰਾਓਂ ਸਬੰਧਿਤ ਮਾਮਲੇ ‘ਚ ਹਾਜ਼ਰ ਹੋਣ ਲਈ ਕਿਹਾ ਤਾਂ ਜੋ ਇਸ ਦੀ ਮੁਕੰਮਲ ਜਾਣਕਾਰੀ ਡਿਪਟੀ ਕਮਿਸ਼ਨਰ ਲੁਧਿਆਣਾ ਨੂੰ ਅਗਲੇਰੀ ਕਾਰਵਾਈ ਹਿੱਤ ਭੇਜੀ ਜਾ ਸਕੇ। ਉਨ੍ਹਾਂ ਕਿਹਾ ਕਿ ਅਨਿਲ ਕੁਮਾਰ ਸੈਨੇਟਰੀ ਇੰਸਪੈਕਟਰ ਤੇ ਵਿਜੀਲੈਂਸ ਕੇਸ ਚੱਲ ਰਿਹਾ ਹੈ ਜਿਸ ਕਰਕੇ ਉਨ੍ਹਾਂ ਨੂੰ ਕੋਈ ਵੀ ਕੰਮ ਨਾ ਦਿੱਤਾ ਜਾਵੇ।
ਸ੍ਰੀ ਗੇਜਾ ਰਾਮ ਵਾਲਮੀਕਿ ਨੇ ਕਿਹਾ ਕਿ ਸਮੂਹ ਕਰਮਚਾਰੀਆਂ ਨੂੰ ਪੂਰਨ ਡਿਊਟੀ ਕਰਨ ਦੀ ਹਦਾਇਤ ਕੀਤੀ ਅਤੇ ਜਿਹੜਾ ਵਿਅਕਤੀ ਡਿਊਟੀ ਪ੍ਰਤੀ ਕੁਤਾਹੀ ਵਰਤੇਗਾ ਉਸਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਨਿੱਜੀ ਤੌਰ ‘ਤੇ ਚੈਕਿੰਗ ਕਰਨਗੇ ਅਤੇ ਜੇਕਰ ਕੋਈ ਡਿਊਟੀ ਦੌਰਾਨ ਗੈਰਹਾਜ਼ਰ ਪਾਇਆ ਜਾਂਦਾ ਹੈ ਤਾਂ ਉਸਨੂੰ ਬਖਸ਼ਿਆ ਨਹੀਂ ਜਾਵੇਗਾ।ਸ੍ਰੀ ਗੇਜਾ ਰਾਮ ਵਾਲਮੀਕ ਨੇ ਕਿਹਾ ਕਿ ਸਫਾਈ ਕਰਮਚਾਰੀਆਂ ਵੱਲ਼ੋਂ ਕੋਵਿਡ-19 ਦੇ ਦੌਰਾਨ ਜਿਸ ਤਰੀਕੇ ਨਾਲ ਸ਼ਹਿਰ ਨੂੰ ਸਾਫ-ਸੁਥਰਾ ਰੱਖਣ ਲਈ ਕੰਮ ਕੀਤਾ ਗਿਆ ਸੀ ਹੁਣ ਵੀ ਤੀਸਰੀ ਲਹਿਰ ਆਉਣ ਕਾਰਨ ਉਨ੍ਹਾਂ ਨੂੰ ਆਪਣੀ ਡਿਊਟੀ ਉਸੇ ਤਰੀਕੇ ਨਾਲ ਜਾਰੀ ਰੱਖਣ ਅਤੇ ਸ਼ਹਿਰ ਨੂੰ ਸਾਫ-ਸੁਥਰਾ ਰੱਖਣ ਦੀ ਅਪੀਲ ਕੀਤੀ। ਸਬੰਧਿਤ ਤਸਵੀਰਾਂ ਵੀ ਨਾਲ ਲਗਾ ਦਿੱਤੀਆਂ ਗਈਆਂ ਹਨ।

About Author

Leave A Reply

WP2Social Auto Publish Powered By : XYZScripts.com