Wednesday, March 12

ਵਿਧਾਨ ਸਭਾ ਚੋਣਾਂ-2022 – ਆਗਾਮੀ ਚੋਣਾਂ ਦੇ ਮੱਦੇਨਜ਼ਰ ਈ.ਵੀ.ਐਮਜ਼ ਤੇ ਵੀ.ਵੀ.ਪੈਟ ਦੀ ਪਹਿਲੇ ਪੱਧਰ ਦੀ ਜਾਂਚ ਸੁਰੂ

  • ਡੀ.ਸੀ. ਵੱਲੋਂ ਭਾਰਤ ਇਲੈਕਟ੍ਰਿਕ ਲਿਮਟਿਡ ਦੇ ਇੰਜੀਨੀਅਰਾਂ ਵੱਲੋਂ 6485 ਬੈਲਟ ਯੂਨਿਟ, 4339 ਕੰਟਰੋਲ ਯੂਨਿਟ ਤੇ 4664 ਵੀ.ਵੀ.ਪੈਟ ਦੀ ਜਾਂਚ ਦਾ ਕੀਤਾ ਨੀਰੀਖਣ

ਲੁਧਿਆਣਾ, (ਸੰਜੇ ਮਿੰਕਾ) – ਭਾਰਤੀ ਚੋਣ ਕਮਿਸ਼ਨ ਦੇ ਨਿਰਦੇਸ਼ਾਂ ‘ਤੇ, ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਅੱਜ ਇਲੈਕਟ੍ਰੌਨਿਕ ਵੋਟਿੰਗ ਮਸ਼ੀਨਾਂ (ਈ.ਵੀ.ਐਮਜ਼) ਅਤੇ ਵੋਟਰ ਵੈਰੀਫਾਈਏਬਲ ਪੇਪਰ ਆਡਿਟ ਟ੍ਰੇਲ (ਵੀ.ਵੀ.ਪੈਟ.) ਦੀ ਪਹਿਲੇ ਪੱਧਰ ਦੀ ਜਾਂਚ ਦਾ ਨਿਰੀਖਣ ਕੀਤਾ ਗਿਆ ਜੋਕਿ ਵੱਖ-ਵੱਖ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਦੀ ਹਾਜ਼ਰੀ ਵਿੱਚ ਸ਼ੁਰੂ ਹੋਈ। ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਰਾਹੁਲ ਚਾਬਾ, ਵਧੀਕ ਡਿਪਟੀ ਕਮਿਸ਼ਨਰ (ਖੰਨਾ) ਸ੍ਰੀ ਸਕੱਤਰ ਸਿੰਘ ਬੱਲ ਦੇ ਨਾਲ ਡਿਪਟੀ ਕਮਿਸ਼ਨਰ ਨੇ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਵਰਤੀਆਂ ਜਾਣ ਵਾਲੀਆਂ ਮਸ਼ੀਨਾਂ ਦੀ ਪਹਿਲੇ ਪੱਧਰ ਦੀ ਜਾਂਚ ਦੇ ਕੰਮ ਦਾ ਨੀਰੀਖਣ ਕੀਤਾ। ਉਨ੍ਹਾਂ ਭਾਰਤ ਇਲੈਕਟ੍ਰਿਕ ਲਿਮਟਿਡ (ਬੀ.ਈ.ਐਲ.) ਦੇ ਇੰਜੀਨੀਅਰਾਂ ਨਾਲ ਵਿਸਤ੍ਰਿਤ ਗੱਲਬਾਤ ਕੀਤੀ, ਜਿਨ੍ਹਾਂ ਨੂੰ ਇਨ੍ਹਾਂ ਮਸ਼ੀਨਾਂ ਨੂੰ ਤਿਆਰ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਸ੍ਰੀ ਸ਼ਰਮਾ ਨੇ ਕਿਹਾ ਕਿ ਇਸ ਨਿਰੀਖਣ ਦਾ ਮੁੱਖ ਉਦੇਸ਼ ਇਹ ਸੁਨਿਸ਼ਚਿਤ ਕਰਨਾ ਹੈ ਕਿ ਪੋਲਿੰਗ ਸੁਤੰਤਰ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਈ ਜਾਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਸਾਰੀਆਂ ਮਸ਼ੀਨਾਂ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਪ੍ਰਸ਼ਾਸਨ ਵੱਲੋਂ ਵਰਤੀਆਂ ਜਾਣਗੀਆਂ ਅਤੇ ਕਿਹਾ ਕਿ ਚੋਣਾਂ ਦੌਰਾਨ ਵਰਤੀਆਂ ਜਾਣ ਵਾਲੀਆਂ 6485 ਬੈਲਟ ਯੂਨਿਟਾਂ, 4339 ਕੰਟਰੋਲ ਯੂਨਿਟਾਂ ਅਤੇ 4664 ਵੀ.ਵੀ.ਪੀ.ਏ.ਟੀ. ਦੀ ਚੰਗੀ ਤਰ੍ਹਾਂ ਜਾਂਚ ਪ੍ਰਕਿਰਿਆ ਇੱਕ ਮਹੀਨੇ ਦੇ ਅੰਦਰ ਮੁਕੰਮਲ ਕਰ ਲਈ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਕਵਾਇਦ ਚੋਣਾਂ ਨੂੰ ਨਿਰਵਿਘਨ, ਸੁਚਾਰੂ ਅਤੇ ਪਾਰਦਰਸ਼ੀ ਢੰਗ ਨਾਲ ਯਕੀਨੀ ਬਣਾਉਣ ਲਈ ਸਭ ਤੋਂ ਮਹੱਤਵਪੂਰਨ ਕਾਰਜ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਕਾਰਨ ਕਰਕੇ, ਈ.ਸੀ.ਆਈ. ਨੇ ਇਹ ਅਭਿਆਸ ਬਹੁਤ ਪਹਿਲਾਂ ਤੋਂ ਕਰਵਾਉਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਜਾਂਚ ਮੁਕੰਮਲ ਹੋਣ ਤੱਕ ਸੀ.ਸੀ.ਟੀ.ਵੀ/ਵੀਡਿਓਗ੍ਰਾਫੀ ਦੇ ਨਾਲ ਸੁਰੱਖਿਆ ਦੇ ਢੁੱਕਵੇ਼ ਪ੍ਰਬੰਧ ਯਕੀਨੀ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਪਹਿਲਾਂ ਹੀ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਇਨ੍ਹਾਂ ਚੈਕਿੰਗਾਂ ਦੌਰਾਨ ਆਪਣੇ ਪ੍ਰਤੀਨਿਧੀ ਭੇਜਣ ਤਾਂ ਜੋ ਸਮੁੱਚੇ ਕੰਮ ਵਿੱਚ ਪੂਰੀ ਪਾਰਦਰਸ਼ਤਾ ਯਕੀਨੀ ਬਣਾਈ ਜਾ ਸਕੇ। ਸ੍ਰੀ ਸ਼ਰਮਾ ਨੇ ਅੱਗੇ ਕਿਹਾ ਕਿ ਰਾਜਨੀਤਕ ਪਾਰਟੀਆਂ ਨੂੰ ਇਸ ਗਤੀਵਿਧੀ ਵਿੱਚ ਲਾਜ਼ਮੀ ਤੌਰਤ ‘ਤੇ ਹਿੱਸਾ ਲੈਣਾ ਚਾਹੀਦਾ ਹੈ ਕਿਉਂਕਿ ਜ਼ਮੀਨੀ ਪੱਧਰ ‘ਤੇ ਲੋਕਤੰਤਰ ਦੇ ਸਦਾਚਾਰ ਨੂੰ ਮਜ਼ਬੂਤ ਕਰਨ ਲਈ ਇਹ ਬਹੁਤ ਜ਼ਰੂਰੀ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਚੋਣ ਤਹਿਸੀਲਦਾਰ ਸ੍ਰੀਮਤੀ ਅੰਜੂ ਬਾਲਾ, ਇੰਡੀਅਨ ਨੈਸ਼ਨਲ ਕਾਂਗਰਸ ਤੋਂ ਰਾਜਨੀਤਿਕ ਪ੍ਰਤੀਨਿਧ ਕਮਲ, ਸੀ.ਪੀ.ਆਈ.(ਐਮ) ਤੋਂ ਦੇਵ ਰਾਜ, ਐਨ.ਸੀ.ਪੀ. ਤੋਂ ਅਰੁਣ ਕੁਮਾਰ ਸਿੱਧੂ ਅਤੇ ਸਰਬਜੀਤ ਸਿੰਘ ਸ਼ਾਮਲ ਸਨ।

About Author

Leave A Reply

WP2Social Auto Publish Powered By : XYZScripts.com