
ਲੁਧਿਆਣਾ, (ਸੰਜੇ ਮਿੰਕਾ)- ਪੰਜਾਬ ਯੂਥ ਡਿਵੈਲਪਮੈਂਟ ਬੋਰਡ (ਪੀਵਾਈਡੀਬੀ) ਸੁਖਵਿੰਦਰ ਸਿੰਘ ਬਿੰਦਰਾ ਨੇ ਵੀਰਵਾਰ ਨੂੰ ਗੌਰਮਿੰਟ ਕਾਲਜ ਫਾਰ ਗਰਲਜ਼, ਲੁਧਿਆਣਾ ਦੇ 100 ਵਿਦਿਆਰਥੀਆਂ ਨੂੰ ਕੋਵਿਡ-19 ਮਹਾਂਮਾਰੀ ਦੇ ਵਿਰੁੱਧ ਉਨ੍ਹਾਂ ਦੀ ਅਦਭੁਤ ਭਾਵਨਾ ਅਤੇ ਸ਼ਾਨਦਾਰ ਭੂਮਿਕਾ ਲਈ ਸਨਮਾਨਿਤ ਕੀਤਾ। ਇਸ ਮੌਕੇ ਕਾਲਜ ਦੀ ਪ੍ਰਿੰਸੀਪਲ ਡਾ ਸੁਖਵਿੰਦਰ ਕੌਰ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ।ਬਿੰਦਰਾ ਨੇ ਕਿਹਾ ਕਿ ਪੰਜਾਬ ਯੂਥ ਡਿਵੈਲਪਮੈਂਟ ਬੋਰਡ ਕੋਵਿਡ-19 ਬਿਮਾਰੀ ਦੇ ਵਿਰੁੱਧ ਲੜਾਈ ਦੌਰਾਨ ਇਨ੍ਹਾਂ ਵਿਦਿਆਰਥੀਆਂ ਦੇ ਯਤਨਾਂ ਅਤੇ ਸਾਹਸ ਨੂੰ ਮਾਨਤਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੁਆਰਾ ਦਿਖਾਈ ਗਈ ਦ੍ਰਿੜਤਾ ਲੋਕਾਂ ਲਈ ਇੱਕ ਮਹਾਨ ਮਿਸਾਲ ਹੈ। ਸ਼੍ਰੀ ਬਿੰਦਰਾ ਨੇ ਕਿਹਾ ਕਿ ਇਸ ਘਾਤਕ ਵਾਇਰਸ ਵਿਰੁੱਧ ਇਹ ਲੜਾਈ ਸਭ ਤੋਂ ਮੁਸ਼ਕਲ ਸੀ ਕਿਉਂਕਿ ਦੁਸ਼ਮਣ ਅਦਿੱਖ ਸੀ, ਉਨ੍ਹਾਂ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਨੇ ਕੋਵਿਡ-19 ਮਹਾਂਮਾਰੀ ਬਾਰੇ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਵਿੱਚ ਰਾਜ ਸਰਕਾਰ ਦੀ ਸਹਾਇਤਾ ਕੀਤੀ ਹੈ। ਪੀਵਾਈਡੀਬੀ ਦੇ ਚੇਅਰਮੈਨ ਨੇ ਅੱਗੇ ਕਿਹਾ ਕਿ ਪੀਵਾਈਡੀਬੀ ਦਾ ਫਰਜ਼ ਹੈ ਕਿ ਉਹ ਉਨ੍ਹਾਂ ਸਾਰਿਆਂ ਦੀਆਂ ਸੇਵਾਵਾਂ ਦੀ ਪਛਾਣ ਕਰੇ ਜਿਨ੍ਹਾਂ ਨੇ ਕੋਰੋਨਾਵਾਇਰਸ ਨੂੰ ਕਾਬੂ ਵਿੱਚ ਰੱਖਣ ਲਈ ਆਪਣੀਆਂ ਸੇਵਾਵਾਂ ਦਿੱਤੀਆਂ ਹਨ।