ਲੁਧਿਆਣਾ (ਸੰਜੇ ਮਿੰਕਾ, ਵਿਸ਼ਾਲ ) :ਵੀਰ ਏਕਲਵਯ ਯੂਥ ਫੈਡਰੇਸ਼ਨ ਦਾ ਇਕ ਵਫ਼ਦ ਪ੍ਰਧਾਨ ਰਾਹੁਲ ਡੁਲਗਚ ਦੀ ਅਗਵਾਈ ਵਿੱਚ ਜੁਆਇੰਟ ਪੁਲੀਸ ਕਮਿਸ਼ਨਰ ਜੇ. ਇਲਨਚੇਲਿਅਨ ਨੂੰ ਮਿਲਿਆ । ਇਸ ਮੌਕੇ ਵੀਰ ਏਕਲੱਵਿਆ ਯੂਥ ਫੈਡਰੇਸ਼ਨ ਦੇ ਮੈਂਬਰਾਂ ਵੱਲੋਂ ਪੁਲਸ ਕਮਿਸ਼ਨਰ ਦੇ ਨਾਮ ਇਕ ਮੰਗ ਪੱਤਰ ਵੀ ਜੁਆਇੰਟ ਪੁਲੀਸ ਕਮਿਸ਼ਨਰ ਨੂੰ ਦਿੱਤਾ ਗਿਆ। ਇਸ ਮੰਗ ਪੱਤਰ ਰਾਹੀਂ ਸੰਸਥਾ ਦੇ ਅਹੁਦੇਦਾਰਾਂ ਨੇ ਮੰਗ ਕੀਤੀ ਕਿ ਭਗਵਾਨ ਵਾਲਮੀਕ ਜੀ ਦੇ ਪ੍ਰਗਟ ਦਿਵਸ ਵਾਲੇ ਦਿਨ ਉਸ ਨੂੰ ਡਰਾਈ ਡੇਅ ਘੋਸ਼ਿਤ ਕੀਤਾ ਜਾਏ । ਇਸ ਮੌਕੇ ਜਾਣਕਾਰੀ ਦਿੰਦੇ ਹੋਏ ਸੰਸਥਾ ਦੇ ਪ੍ਰਧਾਨ ਰਾਹੁਲ ਡੁਲਗਚ ਨੇ ਦੱਸਿਆ ਕਿ ਸਮੁੱਚੀ ਦੁਨੀਆ ਵਿਚ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਵੀਹ ਅਕਤੂਬਰ ਨੂੰ ਮਨਾਇਆ ਜਾਵੇਗਾ ਅਤੇ ਇਸੇ ਸਬੰਧ ਵਿੱਚ ਉਨ੍ਹਾਂ ਦੀ ਸੰਸਥਾ ਵੱਲੋਂ 17 ਅਕਤੂਬਰ ਦਿਨ ਐਤਵਾਰ ਨੂੰ ਪਰਗਟ ਦਿਵਸ ਮੌਕੇ ਇਕ ਰਾਜ ਪੱਧਰੀ ਸਮਾਗਮ ਗੁਰੂ ਨਾਨਕ ਭਵਨ ਵਿਖੇ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵੀਹ ਅਕਤੂਬਰ ਦਾ ਦਿਨ ਸਮੁੱਚੀ ਦੁਨੀਆਂ ਵਿੱਚ ਵੱਸਦੇ ਵਾਲਮੀਕੀ ਸਮਾਜ ਲਈ ਬਹੁਤ ਜ਼ਿਆਦਾ ਖ਼ਾਸ ਹੈ ਅਤੇ ਇਸ ਲਈ ਉਨ੍ਹਾਂ ਦੀ ਜ਼ਿਲ੍ਹਾ ਪ੍ਰਸ਼ਾਸਨ ਤੋਂ ਇਹ ਮੰਗ ਹੈ ਕਿ ਵੀਹ ਅਕਤੂਬਰ ਨੂੰ ਡਰਾਈ ਡੇਅ ਘੋਸ਼ਿਤ ਕੀਤਾ ਜਾਵੇ ਅਤੇ ਇਸ ਦਿਨ ਸ਼ਰਾਬ ਅਤੇ ਮੀਟ ਦੀਆਂ ਦੁਕਾਨਾਂ ਨੂੰ ਬੰਦ ਰੱਖਿਆ ਜਾਵੇ । ਇਸ ਮੌਕੇ ਜੁਆਇੰਟ ਪੁਲੀਸ ਕਮਿਸ਼ਨਰ ਵੱਲੋਂ ਨਾਨਕਪੁਰਾ ਵਿਸ਼ਵਾਸ ਦਿਵਾਇਆ ਗਿਆ ਕਿ ਸੰਸਥਾ ਦੀਆਂ ਜੋ ਵੀ ਮੰਗਾਂ ਹਨ ਉਨ੍ਹਾਂ ਨੂੰ ਜਲਦੀ ਹੀ ਮੰਨਿਆ ਜਾਵੇਗਾ । ਇਸ ਮੌਕੇ ਅਮਨ ਸੋਦੇ, ਮਨਦੀਪ ਹੰਬੜਾ ,ਵਿਵੇਕ ਸੂਦ ਆਦਿ ਹਾਜ਼ਰ ਸਨ ।
Previous Articleस्टील की बढ़ती कीमतों का उद्योगपतियों ने किया विरोध प्रदर्शन