Wednesday, March 12

ਕਾਂਗਰਸੀ ਵਿਧਾਇਕਾਂ ਤੇ ਆਗੂਆਂ ਵੱਲੋਂ ਮੌਨ ਵਰਤ ਰੱਖ ਕੇ ਲਖੀਮਪੁਰ ਘਟਨਾ ਦਾ ਕੀਤਾ ਵਿਰੋਧ

ਲੁਧਿਆਣਾ, (ਸੰਜੇ ਮਿੰਕਾ) – ਵਿਧਾਇਕ ਸ੍ਰੀ ਸੁਰਿੰਦਰ ਡਾਵਰ, ਸ੍ਰੀ ਸੰਜੇ ਤਲਵਾੜ ਅਤੇ ਸ. ਲਖਬੀਰ ਸਿੰਘ ਲੱਖਾ, ਮੇਅਰ ਸ੍ਰੀ ਬਲਕਾਰ ਸਿੰਘ ਸੰਧੂ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ (ਡੀ.ਸੀ.ਸੀ.) ਦਿਹਾਤੀ ਦੇ ਪ੍ਰਧਾਨ ਸ.ਕਰਨਜੀਤ ਸਿੰਘ ਸੋਨੀ ਗਾਲਿਬ ਅਤੇ ਡੀ.ਸੀ.ਸੀ. ਸ਼ਹਿਰੀ ਪ੍ਰਧਾਨ ਸ੍ਰੀ ਅਸ਼ਵਨੀ ਸ਼ਰਮਾ ਦੀ ਅਗਵਾਈ ਵਿੱਚ ਲਖੀਮਪੁਰ ਘਟਨਾ ਸਬੰਧੀ ਕਾਂਗਰਸ ਪਾਰਟੀ ਨੇ ‘ਮੌਨ ਵਰਤ’ ਰੱਖਿਆ ਅਤੇ ਮੰਗੀ ਕੀਤੀ ਕਿ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੇਨੀ ਨੂੰ ਤੁਰੰਤ ਬਰਖਾਸਤ ਕੀਤਾ ਜਾਵੇ, ਇਸ ਤੋਂ ਇਲਾਵਾ ਚਾਰ ਕਿਸਾਨਾਂ ਸਮੇਤ ਨਿਰਦੋਸ਼ ਲੋਕਾਂ ਦੀ ਹੱਤਿਆ ਲਈ ਜ਼ਿੰਮੇਵਾਰ ਸਾਰੇ ਦੋਸ਼ੀਆਂ ਦੀ ਗ੍ਰਿਫਤਾਰੀ ਦੀ ਵੀ ਮੰਗ ਕੀਤੀ ਗਈ। ਉਨ੍ਹਾਂ ਐਨ.ਡੀ.ਏ. ਸਰਕਾਰ ‘ਤੇ ਕਿਸਾਨ ਭਾਈਚਾਰੇ ਪ੍ਰਤੀ ਸੰਵੇਦਨਹੀਣ ਰਵੱਈਆ ਅਪਨਾਉਣ ਦਾ ਦੋਸ਼ ਲਾਇਆ ਅਤੇ ਲਖੀਮਪੁਰ ਕਤਲੇਆਮ ਬਾਰੇ ਇੱਕ ਵੀ ਸ਼ਬਦ ਨਾ ਬੋਲਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਵਰ੍ਹੇ। ਉਨ੍ਹਾਂ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਨੇ ਇਸ ਘਟਨਾ ਵਿੱਚ ਮਾਰੇ ਗਏ ਪੀੜ੍ਹਤਾਂ ਦੇ ਪਰਿਵਾਰਾਂ ਨਾਲ ਗੱਲ ਵੀ ਨਹੀਂ ਕੀਤੀ ਅਤੇ ਕਿਹਾ ਕਿ ਨਿਆਂ ਦਾ ਭਰੋਸਾ ਉਦੋਂ ਹੀ ਦਿੱਤਾ ਜਾ ਸਕਦਾ ਹੈ ਜਦੋਂ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੇਨੀ ਨੂੰ ਬਰਖਾਸਤ ਕਰ ਦਿੱਤਾ ਜਾਵੇ। ਇਸ ਮੌਕੇ ਵਿਧਾਇਕ ਕੁਲਦੀਪ ਸਿੰਘ ਦੇ ਬੇਟੇ ਹਰਕਰਨ ਵੈਦ, ਕੈਪਟਨ ਸੰਦੀਪ ਸੰਧੂ ਜੀ ਦੇ ਬੇਟੇ ਪ੍ਰਭਮੇਹ ਸੰਧੂ, ਮਹਿਲਾ ਕਾਂਗਰਸ ਪ੍ਰਧਾਨ ਸ਼ਹਿਰੀ ਲੀਨਾ ਟਪਾਰੀਆ ਜੀ, ਮਹਿਲਾ ਕਾਂਗਰਸ ਪ੍ਰਧਾਨ ਦਿਹਾਤੀ ਗੁਰਦੀਪ ਕੌਰ ਅਤੇ ਪਾਰਟੀ ਦੇ ਸਾਰੇ ਮੈਂਬਰ ਅਤੇ ਬਲਾਕ ਪ੍ਰਧਾਨ ਇਕੱਠ ਵਿੱਚ ਸ਼ਾਮਲ ਹੋਏ।

About Author

Leave A Reply

WP2Social Auto Publish Powered By : XYZScripts.com