Thursday, March 13

ਪਰਾਲੀ ਨਾ ਸਾੜ੍ਹਨ ਵਿਸ਼ੇ ‘ਤੇ ਸ.ਸ.ਸ.ਸਕੂਲ ਸਿੱਧਵਾਂ ਬੇਟ ਵਿਖੇ ਲੇਖ ਲਿਖਣ ਤੇ ਪੇਂਟਿੰਗ ਮੁਕਾਬਲੇ ਆਯੋਜਿਤ

ਲੁਧਿਆਣਾ,(ਸੰਜੇ ਮਿੰਕਾ) – ਜ਼ਿਲ੍ਹੇ ਭਰ ‘ਚ ਸਾਫ ਸੁਥਰੇ ਵਾਤਾਵਰਣ ਨੂੰ ਯਕੀਨੀ ਬਣਾਉਣ, ਪਰਾਲੀ ਸਾੜਨ ਵਿਰੋਧੀ ਮੁਹਿੰਮ ਦੇ ਸੰਦੇਸ਼ ਨੂੰ ਨੌਜਵਾਨਾਂ ਰਾਹੀਂ ਪ੍ਰਸਾਰਿਤ ਕਰਨ ਦੇ ਮੰਤਵ ਨਾਲ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਰਾਲੀ ਨਾ ਸਾੜ੍ਹਨ ਵਿਸ਼ੇ ‘ਤੇ ਸਰਕਾਰੀ ਸੀਨੀਅਰ ਸੈਕੰਡਰੀ ਕੂਲ ਸਿੱਧਵਾਂ ਬੇਟ ਵਿਖੇ ਲੇਖ ਲਿਖਣ ਅਤੇ ਪੇਂਟਿੰਗ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ। ਬਲਾਕ ਖੇਤੀਬਾੜੀ ਅਫ਼ਸਰ ਡਾ. ਗੁਰਮੁੱਖ ਸਿੰਘ, ਖੇਤੀਬਾੜੀ ਵਿਕਾਸ ਅਫ਼ਸਰ ਡਾ. ਕ੍ਰਿ੍ਰਪਾਲ ਸਿੰਘ ਅਤੇ ਡਾ. ਸ਼ਾਹਾਬ ਅਹਿਮਦ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਪਰਾਲੀ ਸਾੜਨ ਤੋਂ ਪੈਦਾ ਹੋਣ ਵਾਲੀਆਂ ਹਾਨੀਕਾਰਕ ਗੈਸਾਂ ਬਾਰੇ ਜਾਗਰੂਕ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਵਿਦਿਆਰਥੀ ਆਪਣੇ ਮਾਪਿਆਂ/ਰਿਸ਼ਤੇਦਾਰਾਂ/ਪਿੰਡ ਵਾਸੀਆਂ ਨੂੰ ਝੋਨੇ ਦੀ ਪਰਾਲੀ ਨੂੰ ਨਾ ਸਾੜਨ ਦੀ ਅਪੀਲ ਕਰਨ ਵਿੱਚ ਅਸਾਨੀ ਨਾਲ ਯੋਗਦਾਨ ਪਾ ਸਕਦੇ ਹਨ ਅਤੇ ਵਿਦਿਆਰਥੀਆਂ ਨੂੰ ਪਰਾਲੀ ਸਾੜ੍ਹਨ ਦੇ ਮਾੜੇ ਪ੍ਰਭਾਵਾਂ ਬਾਰੇ ਆਪਣੇ ਆਲੇ-ਦੁਆਲੇ ਦੇ ਹਰੇਕ ਵਿਅਕਤੀ ਨੂੰ ਜਾਗਰੂਕ ਕਰਨ ਦਾ ਸੱਦਾ ਵੀ ਦਿੱਤਾ। ਉਨ੍ਹਾਂ ਅੱਗੇ ਕਿਹਾ ਕਿ ਪਰਾਲੀ ਸਾੜ੍ਹਨ ਨਾਲ ਜਿੱਥੇ ਵਾਤਾਵਰਨ ਗੰਧਲਾ ਹੁੰਦਾ ਹੈ ਓਥੇ }ਮੀਨ ਦੀ ਉਪਜਾਊ  ਸ਼ਕਤੀ ਵੀ ਪ੍ਰਭਾਵਿਤ ਹੁੰਦੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਆਪਣੇ ਮਾਪਿਆਂ ਅਤੇ ਆਪਣੇ ਪਿੰਡਾਂ ਦੇ ਹੋਰ ਲੋਕਾਂ ਨੂੰ ਇਸ ਪ੍ਰਥਾ ਨੂੰ ਛੱਡਣ ਅਤੇ ਆਪਣੇ ਪਿੰਡਾਂ ਨੂੰ ਪਰਾਲੀ ਸਾੜਨ ਤੋਂ ਮੁਕਤ ਰੱਖਣ ਲਈ ਪ੍ਰੇਰਿਤ ਕਰਨ। 70 ਦੇ ਕਰੀਬ ਵਿਦਿਆਰਥੀਆਂ ਨੇ ਲੇਖ ਲਿਖਣ ਅਤੇ ਪੇਂਟਿੰਗ ਮੁਕਾਬਲਿਆਂ ਵਿੱਚ ਭਾਗ ਲਿਆ ਅਤੇ ਵਿਦਿਆਰਥੀਆਂ ਨੂੰ ਪਰਾਲੀ ਦੇ ਮਾੜੇ ਪ੍ਰਭਾਵਾਂ ਬਾਰੇ ਵਧੀਆ ਪੇਂਟਿੰਗ ਅਤੇ ਲੇਖ ਲਈ ਸਨਮਾਨਿਤ ਵੀ ਕੀਤਾ ਗਿਆ।

About Author

Leave A Reply

WP2Social Auto Publish Powered By : XYZScripts.com