Thursday, March 13

ਸੇਵਾ ਕੇਂਦਰਾਂ ‘ਚ ਸੱਭਿਆਚਾਰ ਤੇ ਸੈਰ ਸਪਾਟਾ ਵਿਭਾਗ ਨਾਲ ਸਬੰਧਤ ਦੋ ਨਵੀਆਂ ਸੇਵਾਵਾਂ ਸ਼ੁਰੂ

  • ਫਾਰਮ ਟੂਰਿਜ਼ਮ ਤੇ ਬੈਡ ਐਂਡ ਬ੍ਰੇਕਫਾਸਟ ਹੋਮਸਟੇਅ ਸਕੀਮਾਂ ਹੁਣ ਜ਼ਿਲ੍ਹੇ ਦੇ ਸਮੂਹ ਕੇਂਦਰਾਂ ਵਿੱਚ ਹੋਣਗੀਆਂ ਉਪਲੱਬਧ – ਏ.ਡੀ.ਸੀ. ਅਮਿਤ ਕੁਮਾਰ ਪੰਚਾਲ

ਲੁਧਿਆਣਾ,(ਸੰਜੇ ਮਿੰਕਾ) – ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਮਿਤ ਕੁਮਾਰ ਪੰਚਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਮ ਜਨਤਾ ਦੀ ਸਹੂਲਤ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸੇਵਾ ਕੇਂਦਰਾਂ ਵਿੱਚ ਸੱਭਿਆਚਾਰ ਤੇ ਸੈਰ ਸਪਾਟਾ ਵਿਭਾਗ ਨਾਲ ਸਬੰਧਤ ਦੋ ਨਵੀਆਂ ਸਕੀਮਾਂ ਸ਼ੁਰੂ ਕੀਤੀਆਂ ਗਈਆਂ ਹਨ। ਸ੍ਰੀ ਪੰਚਾਲ ਨੇ ਦੱਸਿਆ ਕਿ ਫਾਰਮ ਟੂਰਿਜ਼ਮ ਸਕੀਮ ਤੇ ਬੈਡ ਐਂਡ ਬ੍ਰੇਕਫਾਸਟ ਹੋਮਸਟੇਅ ਸਕੀਮਾਂ ਹੁਣ ਜ਼ਿਲ੍ਹੇ ਦੇ ਸਮੂਹ ਕੇਂਦਰਾਂ ਵਿੱਚ ਉਪਲੱਬਧ ਹੋਣਗੀਆਂ। ਉਨ੍ਹਾਂ ਕਿਹਾ ਕਿ ਕਿਸਾਨ ਟੂਰਿਜ਼ਮ ਸਕੀਮ ਅਤੇ ਬੈਡ ਐਂਡ ਬ੍ਰੇਕਫਾਸਟ ਹੋਮਸਟੇਅ ਸਕੀਮ ਲਈ ਸੇਵਾ ਫੀਸ 50 ਰੁਪਏ ਤੈਅ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਦੋਵਾਂ ਸੇਵਾਵਾਂ ਦੇ ਗੋਲਡ ਕੈਟਾਗਰੀ ਲਈ ਸਰਕਾਰੀ ਫੀਸ 5 ਹਜ਼ਾਰ ਰੁਪਏ ਤੇ ਸਿਲਵਰ ਕੈਟਾਗਰੀ ਲਈ ਸਰਕਾਰੀ ਫੀਸ 3 ਹਜ਼ਾਰ ਰੁਪਏ ਰੱਖੀ ਗਈ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਬਿਨੈਕਾਰ ਖੁਦ ਵੀ ਘਰ ਬੈਠੇ ਆਨਲਾਈਨ ਮਾਧਿਅਮ ਰਾਹੀਂ ਲਿੰਕ https://eservices.punjab.gov.in ‘ਤੇ ਜਾ ਕੇ ਇਨ੍ਹਾਂ ਸੇਵਾਵਾਂ ਲਈ ਅਪਲਾਈ ਕਰ ਸਕਦਾ ਹੈ ਤੇ ਜ਼ਿਲ੍ਹੇ ਦੇ ਸੇਵਾ ਕੇਂਦਰਾਂ ਵਿੱਚ ਲੋੜੀਂਦੇ ਦਸਤਾਵੇਜ਼ ਸਮੇਤ ਲਿਜਾ ਕੇ ਅਪਲਾਈ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਬਿਨੈਕਾਰ ਨੂੰ ਕਿਸੇ ਵੀ ਦਫ਼ਤਰ ਵਿੱਚ ਕੋਈ ਵੀ ਦਸਤਾਵੇਜ਼ ਜਮ੍ਹਾਂ ਕਰਾਉਣ ਲੋੜ ਨਹੀਂ ਹੈ।

About Author

Leave A Reply

WP2Social Auto Publish Powered By : XYZScripts.com