Wednesday, March 12

ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਬਣਾਏ ਜਾਣ ਤੇ ਬੰਟੀ ਨੇ ਸਮੁੱਚੀ ਹਾਈ ਕਮਾਂਡ ਦਾ ਕੀਤਾ ਧੰਨਵਾਦ

ਲੁਧਿਆਣਾ (ਵਿਸ਼ਾਲ, ਰਾਜੀਵ)- ਸ਼੍ਰੋਮਣੀ ਅਕਾਲੀ ਦਲ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਆਪਣੀ ਲੁਧਿਆਣਾ ਫੇਰੀ ਦੌਰਾਨ ਮਨਪ੍ਰੀਤ ਸਿੰਘ ਬੰਟੀ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਬਣਾਏ ਜਾਣ ਤੇ ਉਨ੍ਹਾਂ ਦੇ ਸਮਰਥਕਾਂ ਵਿੱਚ ਖੁਸ਼ੀ ਦੀ ਲਹਿਰ ਹੈ ਤੇ ਇਸੇ ਤਹਿਤ ਬੰਟੀ ਨੂੰ ਸਾਥੀਆਂ ਵੱਲੋਂ ਵਧਾਈਆਂ ਦਿੱਤੇ ਜਾਣ ਦਾ ਸਿਲਸਿਲਾ ਵੀ ਜਾਰੀ ਹੈ।ਇਸ ਮੌਕੇ ਮਨਪ੍ਰੀਤ ਬੰਟੀ ਨੇ ਵੀ ਵੱਡੀ ਜਿੰਮੇਵਾਰੀ ਦੇਣ ਲਈ ਸਮੁੱਚੀ ਹਾਈ ਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਹਿਲਾਂ ਤੋਂ ਹੀ ਪਾਰਟੀ ਲਈ ਦਿਨ ਰਾਤ ਮਿਹਨਤ ਕਰਦੇ ਆ ਰਹੇ ਹਨ ਤੇ ਇਸ ਕੌਮੀ ਮੀਤ ਪ੍ਰਧਾਨ ਦਾ ਵੱਡਾ ਅਹੁਦਾ ਮਿਲਣ ਨਾਲ, ਉਨ੍ਹਾਂ ਦੀ ਜਿੰਮੇਵਾਰੀ ਵੀ ਵੱਡੀ ਹੋ ਗਈ ਹੈ। ਉਨ੍ਹਾਂ ਕਿਹਾ ਕਿ ਐਸੀਆਂ ਜਿੰਮੇਵਾਰੀਆਂ ਮਿਲਣ ਨਾਲ ਹੋਂਸਲਾ ਵੀ ਵੱਧ ਜਾਂਦਾ ਹੈ।ਇਸ ਮੌਕੇ ਬੰਟੀ ਨੇ ਵਿਸਵਾਸ਼ ਦਿਵਾਇਆ ਕਿ ਉਹ ਅਕਾਲੀ ਦਲ ਦੀ ਚੜ੍ਹਦੀ ਕਲਾ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ।ਉਨ੍ਹਾਂ ਕਿਹਾ ਕਿ ਸ ਬਾਦਲ ਨੇ ਸੂਬੇ ਦੀ ਸੱਤਾ ਤੇ ਕਾਬਿਜ਼ ਹੋਕੇ ਲਗਾਤਾਰ ਦਸਾਂ ਸਾਲਾਂ ਤੱਕ ਸੂਬਾ ਵਾਸੀਆਂ ਨੂੰ ਹਰ ਤਰਾਂ ਦੀਆਂ ਸੁਵਿਧਾਵਾਂ ਮੁਹਈਆ ਕਰਵਾਈਆਂ ਅਤੇ ਸੂਬੇ ਦਾ ਵਿਕਾਸ ਕੀਤਾ। ਜਿਸ ਦੌਰਾਨ ਉਨ੍ਹਾਂ ਵਿਸਵਾਸ਼ ਪ੍ਰਗਟ ਕਰਦਿਆਂ ਕਿਹਾ ਕਿ 2022 ਦੀਆਂ ਚੋਣਾਂ ਦੌਰਾਨ ਸ. ਬਾਦਲ ਦੀ ਅਗਵਾਈ ਵਾਲੀ ਸਰਕਾਰ ਬਣਨ ਤੇ ਇੱਕ ਵਾਰ ਫਿਰ ਤੋਂ ਸੂਬੇ ਦੇ ਲੋਕ ਖੁਸ਼ਹਾਲੀ ਅਤੇ ਤਰੱਕੀ ਦੀ ਰਾਹ ਤੇ ਹੋਣਗੇ।

About Author

Leave A Reply

WP2Social Auto Publish Powered By : XYZScripts.com