- ਮਾਲਵਾ ਕਾਲਜ਼ ਬੋਂਦਲੀ ਵਿਖੇ ਵਿਸ਼ੇਸ਼ ਸੈਮੀਨਾਰ ਆਯੋਜਿਤ
- 250 ਵਿਦਿਆਰਥੀਆਂ ਵੱਲੋਂ ਲਿਆ ਗਿਆ ਸੈਮੀਨਾਰ ‘ਚ ਹਿੱਸਾ
ਲੁਧਿਆਣਾ, (ਸੰਜੇ ਮਿੰਕਾ) – ਕੌਮੀ ਕਾਨੁੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵੱਲੋਂ ਜਾਰੀ ਹੋਈਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਸ੍ਰੀ ਮੁਨੀਸ਼ ਸਿੰਗਲ, ਮਾਨਯੋਗ ਜਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੀ ਅਗਵਾਈ ਅਤੇ ਸ੍ਰੀ ਪੀ.ਐਸ. ਕਾਲੇਕਾ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੀ ਦੇਖ-ਰੇਖ ਹੇਠ ਜਿਲ੍ਹਾ ਲੁਧਿਆਣਾ ਅਧੀਨ 2 ਅਕਤੂਬਰ ਤੋਂ 14 ਨਵੰਬਰ, 2021 ਤੱਕ PAN India Awareness and outreach Programme’ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਮੁਹਿੰਮ ਤਹਿਤ ਜਿਲ੍ਹਾ ਲੁਧਿਆਣਾ ਅਧੀਨ ਪੈਂਦੇ ਸ਼ਹਿਰੀ ਅਤੇ ਪੇਂਡੂ ਇਲਾਕਿਆਂ ਵਿੱਚ ਮੁਫਤ ਕਾਨੁੰਨੀ ਸੇਵਾਵਾਂ ਸਕੀਮ, ਲੋਕ ਅਦਾਲਤਾਂ, ਸਥਾਈ ਲੋਕ ਅਦਾਲਤਾਂ (ਜਨ-ਉਪਯੋਗੀ ਸੇਵਾਵਾਂ), ਮੀਡੀਏਸ਼ਨ ਪ੍ਰਣਾਲੀ ਅਤੇ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ.ਨਗਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਦੀ ਜਾਣਕਾਰੀ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣ ਦੇ ਉਦੇਸ਼ ਨੂੰ ਮੁੱਖ ਰੱਖਦੇ ਹੋਏ ਐਡਵੋਕੇਟਸ, ਪੈਰਾ ਲੀਗਲ ਵਲੰਟੀਅਰਜ਼ ਅਤੇ ਲਾਅ ਦੇ ਵਿਦਿਆਰਥੀਆਂ ਦੀਆਂ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਗਿਆ ਸੀ । ਮਿਤੀ 28.10.2021 ਨੂੰ ਇਨ੍ਹਾਂ ਟੀਮਾਂ ਵੱਲੋਂ 18 ਪਿੰਡਾਂ ਵਿੱਚ Legal Awareness Programmes ਦਾ ਆਯੋਜਨ ਕੀਤਾ ਗਿਆ । PAN India Awareness and outreach Programme’ ਮੁਹਿੰਮ ਤਹਿਤ ਮਿਤੀ 28-10-2021 ਨੂੰ ਸ੍ਰੀ ਪੀ.ਐਸ. ਕਾਲੇਕਾ, ਮਾਨਯੋਗ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ Malwa College, Bondli, Block Samrala ਵਿਖੇ ਕਾਲਜ ਦੇ ਵਿਦਿਆਰਥੀਆਂ ਲਈ ਇੱਕ ਵਿਸ਼ੇਸ਼ ਸੈਮੀਨਾਰ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਲਗਭਗ 250 ਵਿਦਿਆਰਥੀਆਂ ਵੱਲੋਂ ਹਿੱਸਾ ਲਿਆ ਗਿਆ । ਇਸ ਸੈਮੀਨਾਰ ਦੌਰਾਨ ਮਾਨਯੋਗ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਕਾਲਜ ਦੇ ਵਿਦਿਆਰਥੀਆਂ ਨੂੰ ਮੁਫਤ ਕਾਨੂੰਨੀ ਸੇਵਾਵਾਂ ਸਕੀਮ, ਲੋਕ ਅਦਾਲਤਾਂ ਸਥਾਈ ਲੋਕ ਅਦਾਲਤਾਂ (ਜਨ-ਉਪਯੋਗੀ ਸੇਵਾਵਾਂ), ਮੀਡੀਏਸ਼ਨ ਪ੍ਰਣਾਲੀ ਅਤੇ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ.ਨਗਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਦੀ ਜਾਣਕਾਰੀ ਮੁਹੱਈਆ ਕਰਵਾਈ ਗਈ।