Friday, June 27

ਖੇਤੀਬਾੜੀ ਵਿਭਾਗ ਵੱਲੋਂ ਪਹਿਲੀ ਨਵੰਬਰ ਨੂੰ ਹਾੜ੍ਹੀ ਦੀਆਂ ਫਸਲਾਂ ਸਬੰਧੀ ਲਗਾਇਆ ਜਾ ਰਿਹਾ ਹੈ ਜ਼ਿਲ੍ਹਾ ਪੱਧਰੀ ਕਿਸਾਨ ਸਿਖ਼ਲਾਈ ਕੈਂਪ

  • ਸਮੂਹ ਕਿਸਾਨ ਵੀਰ ਇਸ ਕੈਂਪ ਦਾ ਲੈਣ ਵੱਧ ਤੋਂ ਵੱਧ ਲਾਹਾ – ਮੁੱਖ ਖੇਤੀਬਾੜੀ ਅਫ਼ਸਰ

ਲੁਧਿਆਣਾ,(ਸੰਜੇ ਮਿੰਕਾ,ਮਦਾਨ ਲਾਲ ਗੁਗਲਾਨੀ ) – ਮੁੱਖ ਖੇਤੀਬਾੜੀ ਅਫ਼ਸਰ ਲੁਧਿਆਣਾ ਡਾ. ਨਰਿੰਦਰ ਸਿੰਘ ਧਾਲੀਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 01 ਨਵੰਬਰ, 2021 ਨੂੰ ਹਾੜ੍ਹੀ ਦੀਆਂ ਫ਼ਸਲਾਂ ਸਬੰਧੀ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਡਾ.ਧਾਲੀਵਾਲ ਨੇ ਅੱਗੇ ਦੱਸਿਆ ਕਿ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਦੀ ਰਹਿਨੁਮਾਈ ਹੇਠ ਹਾੜ੍ਹੀ ਦੀਆਂ ਫ਼ਸਲਾਂ ਸਬੰਧੀ ਕਿਸਾਨਾਂ ਨੂੰ ਤਕਨੀਕੀ ਜਾਣਕਾਰੀ ਦੇਣ ਲਈ ਖੇਤੀਬਾੜੀ ਵਿਭਾਗ, ਲੁਧਿਆਣਾ ਵੱਲੋਂ ਐਗਰੀਕਲਚਰਲ ਟੈਕਨੋਲੋਜੀ ਮੈਨੇਜਮੈਂਟ ਏਜੰਸੀ (ਆਤਮਾ), ਐਨ.ਐਮ.ਏ.ਈ.ਟੀ. ਦੇ ਸਹਿਯੋਗ ਨਾਲ ਜ਼ਿਲ੍ਹਾ ਪੱਧਰ ਦਾ ਕਿਸਾਨ ਸਿਖਲਾਈ ਕੈਂਪ 01 ਨਵੰਬਰ, 2021 ਦਿਨ ਸੋਮਵਾਰ ਨੂੰ ਸਥਾਨਕ ਦਫ਼ਤਰ ਮੁੱਖ ਖੇਤੀਬਾੜੀ ਅਫ਼ਸਰ, ਫਿਰੋਜ਼ਪੁਰ ਰੋਡ, ਸਾਹਮਣੇ ਰਘੂਨਾਥ ਹਸਪਤਾਲ, ਲੁਧਿਆਣਾ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ। ਮੁੱਖ ਖੇਤੀਬਾੜੀ ਅਫ਼ਸਰ ਡਾ. ਨਰਿੰਦਰ ਸਿੰਘ ਧਾਲੀਵਾਲ ਨੇ ਦੱਸਿਆ ਕਿ ਇਸ ਸਿਖਲਾਈ ਕੈਂਪ ਵਿੱਚ 1200 ਕਿਸਾਨਾਂ ਦੁਆਰਾ ਸ਼ਮੂਲੀਅਤ ਕੀਤੀ ਜਾਣੀ ਹੈ। ਉਨ੍ਹਾਂ ਸਮੂਹ ਕਿਸਾਨ ਵੀਰਾਂ ਨੂੰ ਅਪੀਲ ਕਰਦਿਆਂ ਕਿਹਾ ਇਸ ਕੈਂਪ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਂਦਿਆਂ ਸਿਖਲਾਈ ਕੈਂਪ ਦਾ ਲਾਹਾ ਲਿਆ ਜਾਵੇ।

About Author

Leave A Reply

WP2Social Auto Publish Powered By : XYZScripts.com