Thursday, March 13

ਡੀ.ਪੀ.ਆਰ.ਓ. ਮੋਗਾ ਨੂੰ ਸਦਮਾ, ਮਾਤਾ ਦਾ ਹੋਇਆ ਦੇਹਾਂਤ

  • ਉਨ੍ਹਾਂ ਦੇ ਜੱਦੀ ਪਿੰਡ ਨੱਥੋਵਾਲ ਵਿਖੇ ਕੀਤਾ ਗਿਆ ਅੰਤਿਮ ਸਸਕਾਰ
  • ਅੰਤਿਮ ਅਰਦਾਸ ਗੁਰਦੁਆਰਾ ਰਵੀਦਾਸ ਭਗਤ ਜੀ, ਪਿੰਡ ਨੱਥੋਵਾਲ ਵਿਖੇ 14 ਨਵੰਬਰ ਨੂੰ ਹੋਵੇਗੀ

ਲੁਧਿਆਣਾ, (ਸੰਜੇ ਮਿੰਕਾ)  – ਜ਼ਿਲ੍ਹਾ ਲੋਕ ਸੰਪਰਕ ਅਫ਼ਸਰ (ਡੀ.ਪੀ.ਆਰ.ਓ.) ਮੋਗਾ ਸ. ਪ੍ਰਭਦੀਪ ਸਿੰਘ ਦੇ ਮਾਤਾ ਜਸਪਾਲ ਕੌਰ ਦਾ ਬੀਤੇ ਦਿਨ ਸੰਖੇਪ ਬਿਮਾਰੀ ਉਪਰੰਤ ਜੱਦੀ ਪਿੰਡ ਨੱਥੋਵਾਲ ਵਿਖੇ ਦੇਹਾਂਤ ਹੋਣ ਕਾਰਨ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਉਹ 64 ਸਾਲਾਂ ਦੇ ਸਨ ਅਤੇ ਆਪਣੇ ਪਿੱਛੇ ਦੋ ਪੁੱਤਰ ਅਤੇ ਇੱਕ ਧੀ ਛੱਡ ਗਏ। ਇਸ ਦੌਰਾਨ ਵਿਛੜੀ ਰੂਹ ਨੂੰ ਸ਼ਰਧਾਂਜਲੀ ਦੇਣ ਲਈ ਪੁੱਜੇ ਰਿਸ਼ਤੇਦਾਰਾਂ ਤੇ ਹਜ਼ਾਰਾਂ ਦੀ ਗਿਣਤੀ ਵਿੱਚ ਪਹੁੰਚੇ ਲੋਕਾਂ ਦੀ ਹਾਜ਼ਰੀ ਵਿੱਚ ਜਸਪਾਲ ਕੌਰ ਦੀ ਮ੍ਰਿਤਕ ਦੇਹ ਨੂੰ ਉਨ੍ਹਾਂ ਦੇ ਜੱਦੀ ਪਿੰਡ ਨੱਥੋਵਾਲ ਵਿਖੇ ਅਗਨ ਭੇਂਟ ਕੀਤਾ ਗਿਆ। ਉਨ੍ਹਾਂ ਦੁੱਖ ਦੀ ਇਸ ਘੜੀ ਵਿੱਚ ਦੂਖੀ ਪਰਿਵਾਰ, ਰਿਸ਼ਤੇਦਾਰਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਅਤੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ। ਜਸਪਾਲ ਕੌਰ ਦੀ ਅੰਤਮ ਅਰਦਾਸ ਗੁਰਦੁਆਰਾ ਰਵਿਦਾਸ ਭਗਤ ਜੀ ਪਿੰਡ ਨੱਥੋਵਾਲ (ਨੇੜੇ ਰਾਏਕੋਟ) ਜ਼ਿਲ੍ਹਾ ਲੁਧਿਆਣਾ ਵਿਖੇ 14 ਨਵੰਬਰ 2021 (ਐਤਵਾਰ) ਨੂੰ ਦੁਪਹਿਰ 12 ਵਜੇ ਤੋਂ 1:30 ਵਜੇ ਤੱਕ ਹੋਵੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਪਟਿਆਲਾ ਰਵੀਇੰਦਰ ਸਿੰਘ ਮੱਕੜ, ਪੁਨੀਤਪਾਲ ਸਿੰਘ ਗਿੱਲ, ਸੁਬੇਗ ਸਿੰਘ, ਭੁਪੇਸ਼ ਚੱਠਾ, ਅਵਤਾਰ ਸਿੰਘ ਧਾਲੀਵਾਲ, ਰਾਜ ਕੁਮਾਰ ਅਤੇ ਹੋਰ ਪਤਵੰਤੇ ਹਾਜ਼ਰ ਸਨ।

About Author

Leave A Reply

WP2Social Auto Publish Powered By : XYZScripts.com