Friday, June 27

ਆਸ਼ੂ ਵੱਲੋਂ ਸ਼ੇਰਪੁਰ ਇਲਾਕੇ ‘ਚ 3.27 ਕਰੋੜ ਰੁਪਏ ਦੀ ਲਾਗਤ ਵਾਲੇ ਸੀਵਰੇਜ ਵਿਛਾਉਣ ਦੇ ਪ੍ਰਾਜੈਕਟ ਦੀ ਸ਼ੁਰੂਆਤ

  • ਲੁਧਿਆਣਾ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ

ਲੁਧਿਆਣਾ, (ਸੰਜੇ ਮਿੰਕਾ) – ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਵੱਲੋਂ ਅੱਜ ਸ਼ਹਿਰ ਦੇ ਸ਼ੇਰਪੁਰ ਇਲਾਕੇ ਵਿੱਚ 3.27 ਕਰੋੜ ਰੁਪਏ ਦੀ ਲਾਗਤ ਵਾਲੇ ਸੀਵਰੇਜ ਵਿਛਾਉਣ ਦੇ ਪ੍ਰਾਜੈਕਟ ਦੇ ਕੰਮ ਦੀ ਸ਼ੁਰੂਆਤ ਕੀਤੀ। ਮੇਅਰ ਸ੍ਰੀ ਬਲਕਾਰ ਸਿੰਘ ਸੰਧੂ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ੍ਰੀ ਰਮਨ ਬਾਲਾਸੁਬਰਾਮਣੀਅਮ, ਨਗਰ ਨਿਗਮ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਸੱਭਰਵਾਲ ਤੋਂ ਇਲਾਵਾ ਹੋਰਾਂ ਦੇ ਨਾਲ ਸ੍ਰੀ ਆਸ਼ੂ ਨੇ ਦੱਸਿਆ ਕਿ ਇਸ ਪ੍ਰੋਜੈਕਟ ਦੇ ਤਹਿਤ 1.25 ਕਿਲੋਮੀਟਰ ਤੱਕ 800 ਮਿਲੀਮੀਟਰ ਵਿਆਸ ਦੀ ਸੀਵਰ ਪਾਈਪ ਲਾਈਨ ਵਿਛਾਈ ਜਾਵੇਗੀ ਅਤੇ ਅਧਿਕਾਰੀਆਂ ਨੂੰ ਇਸ ਕੰਮ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਨ ਦੇ ਵੀ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਤਰਾਂ ਵਿੱਚ ਵਧਦੀ ਆਬਾਦੀ ਕਾਰਨ ਮੌਜੂਦਾ ਅਤੇ ਦਹਾਕਿਆਂ ਪੁਰਾਣੀ ਸੀਵਰ ਲਾਈਨ ਲੋਡ ਚੁੱਕਣ ਦੇ ਯੋਗ ਨਹੀਂ ਹੈ। ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਇੱਥੇ ਕੰਮ ਕਰਨ ਵਾਲੀ ਏਜੰਸੀ ਦੇ ਕੰਮਕਾਜ ‘ਤੇ ਪੈਨੀ  ਨਜ਼ਰ ਰੱਖਣ ਤਾਂ ਜੋ ਕੰਮ ਦੀ ਗੁਣਵੱਤਾ ਦੇ ਮਿਆਰ ‘ਚ ਕਮੀ ਨਾ ਆਵੇ। ਉਨ੍ਹਾਂ ਕਿਹਾ ਕਿ ਇਹ ਕੰਮ 3.27 ਕਰੋੜ ਰੁਪਏ ਦੀ ਲਾਗਤ ਨਾਲ ਕੀਤਾ ਜਾਵੇਗਾ ਤਾਂ ਜੋ ਓਵਰਫਲੋਅ ਅਤੇ ਬੰਦ ਸੀਵਰਲਾਈਨ ਦੀ ਸਮੱਸਿਆ ਨੂੰ ਜਲਦ ਤੋਂ ਜਲਦ ਹੱਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਨਗਰ ਨਿਗਮ ਲੁਧਿਆਣਾ ਵੱਲੋਂ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਕਰੋੜਾਂ ਰੁਪਏ ਦੇ ਪ੍ਰੋਜੈਕਟ ਉਲੀਕੇ ਗਏ ਹਨ ਅਤੇ ਸ਼ਹਿਰ ਵਾਸੀਆਂ ਨੂੰ ਲਾਭ ਪਹੁੰਚਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।ਸ਼ਹਿਰ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕੀਤਾ ਜਾਵੇਗਾ।

About Author

Leave A Reply

WP2Social Auto Publish Powered By : XYZScripts.com