ਲੁਧਿਆਣਾ, (ਸੰਜੇ ਮਿੰਕਾ) – ਸਿਹਤ ਵਿਭਾਗ ਵੱਲੋਂ ਕੋਰੋਨਾ ਟੀਕਾਕਰਨ (ਪਹਿਲੀ ਅਤੇ ਦੂਜੀ ਖੁਰਾਕ) ਸਬੰਧੀ ਅੱਜ ਸਿਵਲ ਹਸਪਤਾਲ ਲੁਧਿਆਣਾ ਵਿਖੇ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਇਕ ਰੈਲੀ ਕੱਢੀ ਗਈ। ਸਿਵਲ ਸਰਜਨ ਡਾ ਐਸ ਪੀ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸਾਂ ਤਹਿਤ ਜਿਲੇ ਭਰ ਵਿਚ ਹਰ ਘਰ ਦਸਤਕ ਟੀਕਾਕਰਣ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਹ ਮੁਹਿੰਮ ਸਿਹਤ ਵਿਭਾਗ ਵਲੋ 30 ਨਵੰਬਰ ਤੱਕ ਚਲਾਈ ਜਾਵੇਗੀ ਜਿਸ ਵਿਚ ਸਿਹਤ ਵਿਭਾਗ ਦੇ ਕਰਮਚਾਰੀਆਂ ਅਤੇ ਆਸ਼ਾ ਵਰਕਰਾਂ ਵਲੋ ਪਿੰਡਾਂ ਅਤੇ ਸ਼ਹਿਰਾਂ ਵਿਚ ਘਰ-ਘਰ ਜਾ ਕੇ ਲੋਕਾਂ ਨੂੰ ਪਹਿਲੀ ਅਤੇ ਦੂਜੀ ਖੁਰਾਕ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਮੌਕੇ ਡਾ ਸਿੰਘ ਨੇ ਖਾਸ ਤੌਰ ‘ਤੇ ਉਨਾਂ ਵਿਅਕਤੀਆਂ ਨੂੰ ਅਪੀਲ ਕੀਤੀ ਕਿ ਜਿੰਨਾ ਵਿਅਕਤੀਆਂ ਨੇ ਆਪਣੀ ਪਹਿਲੀ ਖੁਰਾਕ ਲਗਵਾਉਣ ਤੋ ਬਾਅਦ ਦੂਸਰੀ ਖੁਰਾਕ ਨਹੀ ਲਗਵਾਈ। ਉਨ੍ਹਾਂ ਕਿਹਾ ਕਿ ਹਰ ਵਿਅਕਤੀ ਆਪਣੀ ਦੂਸਰੀ ਖੁਰਾਕ ਵੀ ਜਰੂਰ ਲਗਵਾਏ ਤਾਂ ਜ਼ੋ ਦੋਨੋ ਖੁਰਾਕਾਂ ਲੱਗਣ ਨਾਲ ਕੋਵਿਡ ਟੀਕਾਕਰਨ ਨੂੰ ਮੁਕੰਮਲ ਕੀਤਾ ਜਾ ਸਕੇ।ਉਨਾਂ ਦੱਸਿਆ ਕਿ ਇਸ ਮੁਹਿੰਮ ਤੋ ਇਲਾਵਾ ਸਿਹਤ ਕਰਮਚਾਰੀਆਂ ਵਲੋ ਲਾਭਪਾਤਰੀਆਂ ਨੂੰ ਫੋਨ ਵੀ ਕੀਤੇ ਜਾ ਰਹੇ ਹਨ ਤਾਂ ਜ਼ੋ ਕੋਵਿਡ ਦੀਆਂ ਦੋਨੋ ਖੁਰਾਕਾਂ ਤੋ ਕੋਈ ਵਿਅਕਤੀ ਵਾਂਝਾ ਨਾ ਰਹਿ ਜਾਵੇ। ਕੋਵਿਡ ਜਾਗਰੂਕਤਾ ਰੈਲੀ ਦੀ ਸ਼ੁਰੂਆਤ ਸਿਵਲ ਹਸਪਤਾਲ ਦੇ ਐਸ.ਐਮ.ਓ ਡਾ ਅਮਰਜੀਤ ਕੌਰ ਅਤੇ ਐਸ.ਐਮ.ਓ ਡਾ ਆਰ ਐਸ ਚਾਹਲ ਨੇ ਕੀਤੀ। ਇਸ ਮੌਕੇ ਸਮੂਹ ਸਟਾਫ ਵੀ ਮੌਜੂਦ ਸੀ।
Related Posts
-
ਚਾਈਨਾ ਡੋਰ ਨਾਲ ਨਾ ਸਿਰਫ਼ ਇਨਸਾਨੀ ਜਾਨ ਨੂੰ ਖ਼ਤਰਾ ਹੈ, ਸਗੋਂ ਪੰਛੀਆਂ ਅਤੇ ਪਸ਼ੂਆਂ ਦੀ ਜ਼ਿੰਦਗੀ ਵੀ ਖ਼ਤਰੇ ‘ਚ ਪੈਂਦੀ ਹੈ:- ਐਸ.ਐਸ.ਪੀ ਡਾ. ਜਯੋਤੀ ਯਾਦਵ ਬੈਂਸ
-
ਡੀ.ਸੀ ਹਿਮਾਂਸ਼ੂ ਜੈਨ ਵੱਲੋਂ ਅਧਿਕਾਰੀਆਂ ਨੂੰ ਚੱਲ ਰਹੇ ਵਿਕਾਸ ਕਾਰਜਾਂ ਨੂੰ ਜਲਦ ਨੇਪਰੇ ਚਾੜ੍ਹਨ ਦੀਆਂ ਹਦਾਇਤਾਂ
-
ਐਨ.ਆਰ.ਐਲ.ਐਮ ਤਹਿਤ ਲੁਧਿਆਣਾ ਦੀਆਂ ਮਹਿਲਾ ਸਵੈ-ਸਹਾਇਤਾ ਸਮੂਹ ਵੱਲੋਂ ਹੱਥ ਨਾਲ ਬੁਣੇ ਉੱਨੀ ਮਫਲਰ ਤਿਆਰ