Friday, May 9

ਫੂਡ ਕਾਰਪੋਰੇਸ਼ਨ ਆਫ਼ ਇੰਡੀਆ (ਐਫੀ.ਸੀ.ਆਈ.) ਵੱਲੋਂ ‘ਅਜ਼ਾਦੀ ਦਾ ਅੰਮ੍ਰਿਤ’ ਮਹੋਤਸਵ ਮਨਾਇਆ ਗਿਆ

ਲੁਧਿਆਣਾ, (ਸੰਜੇ ਮਿੰਕਾ) – ਫੂਡ ਕਾਰਪੋਰੇਸ਼ਨ ਆਫ਼ ਇੰਡੀਆ (ਐਫੀ.ਸੀ.ਆਈ.) ਦੇ ਡਵੀਜ਼ਨਲ ਦਫ਼ਤਰ ਲੁਧਿਆਣਾ ਵੱਲੋਂ ਗੁਰੂ ਨਾਨਕ ਦੇਵ ਭਵਨ ਵਿਖੇ ਅਜ਼ਾਦੀ ਦਾ ਅੰਮ੍ਰਿਤ ਮਹੋਤਸਵ ਮਨਾਇਆ ਗਿਆ। ਸਮਾਗਮ ਦੀ ਪ੍ਰਧਾਨਗੀ ਮੁੱਖ ਮਹਿਮਾਨ ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਕੀਤੀ। ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਮਿਤ ਕੁਮਾਰ ਪੰਚਾਲ ਅਤੇ ਸ੍ਰੀ ਅਸ਼ੋਕ ਕੁਮਾਰ ਜੁਨੇਜਾ ਐਡਵੋਕੇਟ, ਐਫ.ਸੀ.ਆਈ. ਦੀ ਸਲਾਹਕਾਰ ਕਮੇਟੀ ਦੇ ਮੈਂਬਰ ਸਮੇਤ ਹੋਰ ਮਹਿਮਾਨ ਵੀ ਹਾਜ਼ਰ ਸਨ। ਇਸ ਮੌਕੇ ਬੋਲਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਦੇਸ਼ ਦੀ ਖੁਰਾਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਫੂਡ ਕਾਰਪੋਰੇਸ਼ਨ ਆਫ਼ ਇੰਡੀਆ (ਐਫ.ਸੀ.ਆਈ.) ਦੀ ਮਹੱਤਤਾ ਨੂੰ ਸਾਂਝਾ ਕੀਤਾ ਜਿਸ ਵਿੱਚ ਐਫ.ਸੀ.ਆਈ. ਅਹਿਮ ਭੂਮਿਕਾ ਨਿਭਾਉਂਦੀ ਹੈ। ਫਤਿਹਗੜ੍ਹ ਸਾਹਿਬ ਤੋਂ ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਐਫ.ਸੀ.ਆਈ. ਦੁਆਰਾ ਆਯੋਜਿਤ ਇਸ ਸ਼ੁਭ ਮੌਕੇ ‘ਤੇ ਹਾਜ਼ਰੀ ਭਰ ਕੇ ਆਪਣੀ ਖੁਸ਼ੀ ਦਾ ਵਰਣਨ ਕੀਤਾ। ਉਨ੍ਹਾਂ ਡੀ.ਐਮ. ਐਫ.ਸੀ.ਆਈ. ਲੁਧਿਆਣਾ ਦੀ ਦਿਨ ਪ੍ਰਤੀ ਦਿਨ ਕਾਰਵਾਈਆਂ ਕਰਨ ਵਿੱਚ ਉਨ੍ਹਾਂ ਦੀ ਮਿਸਾਲੀ ਅਗਵਾਈ ਲਈ ਵੀ ਸ਼ਲਾਘਾ ਕੀਤੀ। ਸਮਾਗਮ ਦੀ ਸ਼ੁਰੂਆਤ ਮੁੱਖ ਮਹਿਮਾਨ ਵੱਲੋਂ ਸ਼ਮ੍ਹਾਂ ਰੌਸ਼ਨ ਕਰਕੇ ਆਜ਼ਾਦੀ ਸੰਗਰਾਮ ਦੇ ਮਹਾਨ ਸ਼ਹੀਦਾਂ ਨੂੰ ਯਾਦ ਕਰਦਿਆਂ ਕੀਤੀ ਗਈ। ਐਫ.ਸੀ.ਆਈ. ਦੇ ਕਰਮਚਾਰੀਆਂ ਨੇ ਸ਼ਾਮ ਨੂੰ ਰੌਸ਼ਨ ਕਰਨ ਲਈ ਸਰਸਵਤੀ ਸਨਮਾਨ ਅਤੇ ਦੇਸ਼ ਭਗਤੀ ਦਾ ਗੀਤ ਪੇਸ਼ ਕੀਤਾ। ਮੁੱਖ ਮਹਿਮਾਨ ਨੇ ਸਮਾਗਮ ਦੌਰਾਨ ਹਾਜ਼ਰ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਸਨਮਾਨ ਚਿੰਨ੍ਹ ਭੇਟ ਕੀਤੇ। ਸਕੂਲੀ ਬੱਚਿਆਂ ਵੱਲੋਂ ਦੇਸ਼ ਭਗਤੀ ਦੇ ਗਾਣਿਆਂ ‘ਤੇ ਭੰਗੜਾ ਪਾਇਆ ਗਿਆ ਜਿਸ ਨਾਲ ਪੂਰਾ ਆਡੀਟੋਰੀਅਮ ਤਾੜੀਆਂ ਨਾਲ ਗੂੰਜ ਉਠਿਆ. ਸਮਾਗਮ ਦੀ ਸਮਾਪਤੀ ਸਾਰੇ ਭਾਗੀਦਾਰਾਂ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕੀਤੀ ਗਈ।

About Author

Leave A Reply

WP2Social Auto Publish Powered By : XYZScripts.com