Friday, May 9

ਆਸ਼ੂ ਵੱਲੋਂ ਬਸੇਰਾ ਤੇ ਮੇਰਾ ਘਰ ਮੇਰੇ ਨਾਮ ਸਕੀਮਾਂ ਦਾ ਲਿਆ ਜਾਇਜ਼ਾ, ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ ਸਕੀਮਾਂ ਦੇ ਲਾਭ ਨੂੰ ਯਕੀਨੀ ਬਣਾਉਣ ਲਈ ਰਸਮੀ ਪ੍ਰਕਿਰਿਆ ‘ਚ ਤੇਜ਼ੀ ਲਿਆਉਣ

  • ਦੋਵੇਂ ਸਕੀਮਾਂ ਗਰੀਬ ਲੋਕਾਂ ਲਈ ਲਾਹੇਵੰਦ ਸਿੱਧ ਹੋਣਗੀਆਂ – ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ

ਲੁਧਿਆਣਾ, (ਸੰਜੇ ਮਿੰਕਾ,ਮਦਾਨ ਲਾਲ ਗੁਗਲਾਨੀ ) – ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਵੱਲੋਂ ਅੱਜ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਰਕਾਰ ਦੀਆਂ ਗਰੀਬ ਪੱਖੀ ਸਕੀਮਾਂ ਬਸੇਰਾ ਅਤੇ ਮੇਰਾ ਘਰ ਮੇਰੇ ਨਾਮ ਦਾ ਲਾਭ ਯਕੀਨੀ ਬਣਾਉਣ ਲਈ ਹੋਰ ਰਸਮੀ ਕਾਰਵਾਈਆਂ ਨੂੰ ਪੂਰਾ ਕਰਨ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ। ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਸ੍ਰੀ ਆਸ਼ੂ ਨੇ ਦੋਵਾਂ ਪ੍ਰੋਗਰਾਮਾਂ ਨੂੰ ਇਤਿਹਾਸਕ ਪਹਿਲਕਦਮੀ ਕਰਾਰ ਦਿੰਦਿਆਂ ਕਿਹਾ ਕਿ ਦੋਵੇਂ ਸਕੀਮਾਂ ਲੋਕਾਂ ਖਾਸ ਕਰਕੇ ਲੋੜਵੰਦ ਅਤੇ ਪਛੜੇ ਵਰਗ ਦੇ ਲੋਕਾਂ ਲਈ ਬੇਹੱਦ ਲਾਹੇਵੰਦ ਸਿੱਧ ਹੋਣਗੀਆਂ। ਇਸ ਮੀਟਿੰਗ ਵਿੱਚ ਮੇਅਰ ਸ੍ਰੀ ਬਲਕਾਰ ਸਿੰਘ ਸੰਧੂ, ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ, ਨਗਰ ਨਿਗਮ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਸੱਭਰਵਾਲ, ਨਗਰ ਨਿਗਮ ਕੌਂਸਲਰ ਸ੍ਰੀਮਤੀ ਮਮਤਾ ਆਸ਼ੂ, ਸ੍ਰੀ ਦਿਲਰਾਜ ਸਿੰਘ, ਸ੍ਰੀ ਪੰਕਜ ਕਾਕਾ, ਡਾ. ਹਰੀ ਸਿੰਘ ਬਰਾੜ, ਰਾਸ਼ੀ ਅਗਰਵਾਲ, ਸ੍ਰੀ ਮਹਾਰਾਜ ਸਿੰਘ ਰਾਜੀ, ਨਗਰ ਨਿਗਮ ਦੇ ਵਧੀਕ ਕਮਿਸ਼ਨਰ ਸ੍ਰੀ ਆਦਿਤਿਆ ਡੱਚਲਵਾਲ, ਸੰਯੁਕਤ ਕਮਿਸ਼ਨਰ ਸ੍ਰੀ ਅੰਕੁਰ ਮਹਿੰਦਰੂ, ਐਸ.ਡੀ.ਐਰੁੀ ਸ੍ਰੀ ਵਨੀਤ ਕੁਮਾਰ ਅਤੇ ਸ੍ਰੀ ਜਗਦੀਪ ਸਹਿਗਲ, ਮਿਉਂਸਪਲ ਟਾਊਨ ਪਲਾਨਰ ਸ. ਸੁਰਿੰਦਰ ਸਿੰਘ ਬਿੰਦਰਾ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ। ਉਨ੍ਹਾਂ ਕਿਹਾ ਕਿ ਬਸੇਰਾ ਸਕੀਮ ਦਾ ਉਦੇਸ਼ ਸ਼ਹਿਰੀ ਝੁੱਗੀ-ਝੌਂਪੜੀ ਵਾਲੇ ਖੇਤਰਾਂ ਨੂੰ ਬੁਨਿਆਦੀ ਸ਼ਹਿਰੀ ਸਹੂਲਤਾਂ, ਜਿਸ ਵਿੱਚ ਪੀਣ ਵਾਲਾ ਪਾਣੀ, ਸਟਰੀਟ ਲਾਈਟਾਂ ਅਤੇ ਝੁੱਗੀ-ਝੌਂਪੜੀ ਵਿੱਚ ਰਹਿਣ ਵਾਲੇ ਲੋਕਾਂ ਨੂੰ ਸੜਕਾਂ ਆਦਿ ਮੁਹੱਈਆ ਕਰਵਾਉਣਾ ਹੈ ਅਤੇ ਕਿਸੇ ਵੀ ਸ਼ਹਿਰ ਦੀ ਝੁੱਗੀ-ਝੌਂਪੜੀ ਖੇਤਰ ਵਿੱਚ ਰਾਜ ਸਰਕਾਰ ਦੀ ਜ਼ਮੀਨ ‘ਤੇ ਕਾਬਜ਼ ਹਰੇਕ ਝੁੱਗੀ-ਝੌਂਪੜੀ ਵਾਲੇ ਪਰਿਵਾਰ ਨੂੰ ਮਲਕੀਅਤ ਦੇ ਅਧਿਕਾਰ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਝੁੱਗੀ-ਝੌਂਪੜੀ ਵਾਲੇ ਖੇਤਰਾਂ ਵਿੱਚ ਵੱਧ ਤੋਂ ਵੱਧ 30 ਵਰਗ ਗਜ਼ ਦੇ ਘਰਾਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਮਕਾਨ ਦੀ ਮਾਲਕੀ ਦਾ ਲਾਭ ਮਿਲੇਗਾ। ਇਸੇ ਤਰ੍ਹਾਂ ਮੇਰਾ ਘਰ ਮੇਰਾ ਨਾਮ਼ ਸਕੀਮ ਤਹਿਤ ਪਿੰਡਾਂ ਅਤੇ ਸ਼ਹਿਰਾਂ ਦੇ ਲਾਲ ਲਕੀਰ਼ ਦੇ ਅੰਦਰ ਘਰਾਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਮਾਲਕੀ ਦੇ ਅਧਿਕਾਰ ਦਿੱਤੇ ਜਾ ਰਹੇ ਹਨ। ਲਾਲ ਲਕੀਰ ਇੱਕ ਸ਼ਬਦ ਹੈ ਜੋ ਉਸ ਜ਼ਮੀਨ ਲਈ ਵਰਤਿਆ ਜਾਂਦਾ ਹੈ ਜੋ ਪਿੰਡ ਦੀ ਰਿਹਾਇਸ਼ ਦਾ ਹਿੱਸਾ ਹੈ ਅਤੇ ਸਿਰਫ਼ ਗੈਰ-ਖੇਤੀ ਉਦੇਸ਼ਾਂ ਲਈ ਵਰਤਿਆ ਜਾਂਦਾ ਹੈ।

About Author

Leave A Reply

WP2Social Auto Publish Powered By : XYZScripts.com