Monday, July 14

ਕੰਪਿਊਟਰਾਈਜ਼ਡ ਰੈਂਡਮਾਈਜ਼ੇਸ਼ਨ ਨਾਲ ਖੇਤੀਬਾੜੀ ਮਸ਼ੀਨਰੀ ‘ਤੇ ਸਬਸਿਡੀ ਮੁਹੱਇਆ ਕਰਵਾਉਣ ਲਈ ਲਾਭਪਾਤਰੀਆਂ ਦੀ ਕੀਤੀ ਚੋਣ – ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ

  • ਕਿਸਾਨ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਫਸਲੀ ਰਹਿੰਦ-ਖੂਹੰਦ ਨੂੰ ਬਿਨ੍ਹਾਂ ਅੱਗ ਲਗਾ ਕੇ ਹੀ ਉਸਦਾ ਪ੍ਰਬੰਧਨ ਕਰਨ – ਮੁੱਖ ਖੇਤੀਬਾੜੀ ਅਫਸਰ ਡਾ. ਨਰਿੰਦਰ ਸਿੰਘ ਬੈਨੀਪਾਲ

ਲੁਧਿਆਣਾ (ਸੰਜੇ ਮਿੰਕਾ) -ਅੱਜ ਡਿਪਟੀ ਕਮਿਸ਼ਨਰ ਲੁਧਿਆਣਾ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ ਦੀ ਪ੍ਰਧਾਨਗੀ ਹੇਠ ਝੋਨੇ ਦੀ ਪਰਾਲੀ ਦੇ ਯੋਗ ਪ੍ਰਬੰਧਨ ਦੇ ਲਈ ਇਨ-ਸਿਟੂ (ਸੀ.ਆਰ.ਐਮ.) ਸਕੀਮ 2021-22 ਤਹਿਤ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਹੋਈ ਜਿਸ ਵਿੱਚ ਕੰਪਿਊਟਰਾਈਜ਼ਡ ਰੈਂਡਮਾਈਜ਼ੇਸ਼ਨ ਨਾਲ ਖੇਤੀਬਾੜੀ ਮਸ਼ੀਨਰੀ ‘ਤੇ ਸਬਸਿਡੀ ਮੁਹੱਇਆ ਕਰਵਾਉਣ ਲਈ ਲਾਭਪਾਤਰੀਆਂ ਦੀ ਚੋਣ ਕੀਤੀ ਗਈ। ਇਸ ਮੀਟਿੰਗ ਵਿੱਚ 28 ਕੋਅਪਰੇਟਿਵ ਸੁਸਾਇਟੀ/ਐਫ.ਪੀ.ਓਜ਼/ਪੰਚਾਇਤਾਂ ਨੂੰ ਪਰਾਲੀ ਪ੍ਰਬੰਧਨ ਦੀ ਮਸ਼ੀਨਰੀ ਖ੍ਰੀਦਣ ਲਈ ਪ੍ਰਵਾਨਗੀ ਦਿੱਤੀ ਗਈ। ਇਸ ਦੇ ਨਾਲ ਹੀ 146 ਅਨੁਸੂਚਿਤ ਜਾਤੀ ਨਾਲ ਸਬੰਧਿਤ ਕਿਸਾਨਾਂ ਨੂੰ ਵੀ ਪ੍ਰਵਾਨਗੀ ਦਿੱਤੀ ਗਈ। ਸ਼੍ਰੀ ਵਰਿੰਦਰ ਸ਼ਰਮਾ ਨੇ ਦੱਸਿਆ ਕਿ ਉਪਰੋਕਤ ਤੋਂ ਇਲਾਵਾ ਕੁੱਲ 1347 ਜਨਰਲ ਵਰਗ ਦੇ ਲਾਭਪਾਤਰੀਆਂ ਦੀ ਕੰਪਿਊਟਰਾਈਜ਼ਡ ਰੈਂਂਡਮਾਈਜ਼ੇਸ਼ਨ ਰਾਹੀਂ ਚੋਣ ਕੀਤੀ ਗਈ, ਜਿਹਨਾਂ ਨੂੰ ਉਪਲੱਬਧ ਬਜਟ ਅਨੁਸਾਰ ਪ੍ਰਵਾਨਗੀਆਂ ਜਾਰੀ ਕੀਤੀਆਂ ਜਾਣਗੀਆਂ। ਇਸ ਮੌਕੇ ‘ਤੇ ਡਿਪਟੀ ਕਮਿਸ਼ਨਰ ਲੁਧਿਆਣਾ ਵੱਲੋਂ ਪਾਰਦਰਸ਼ੀ ਤਰੀਕੇ ਨਾਲ ਸਕੀਮ ਨੂੰ ਚਲਾਉਣ ਲਈ ਵੀ ਹਦਾਇਤ ਕੀਤੀ ਗਈ ਅਤੇ ਜਿਲ੍ਹੇ ਦੇ ਮੁੱਖ ਖੇਤੀਬਾੜੀ ਅਫਸਰ ਡਾ. ਨਰਿੰਦਰ ਸਿੰਘ ਬੈਨੀਪਾਲ ਨੇ ਵੀ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਇਹਨਾਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਫਸਲੀ ਰਹਿੰਦ-ਖੂਹੰਦ ਨੂੰ ਬਿਨ੍ਹਾਂ ਅੱਗ ਲਗਾ ਕੇ ਹੀ ਉਸਦਾ ਪ੍ਰਬੰਧਨ ਕਰਨ। ਉਪਰੋਕਤ ਕਮੇਟੀ ਵਿੱਚ ਬਤੌਰ ਮੈਂਬਰ ਇੰਜ. ਅਮਨਪ੍ਰੀਤ ਸਿੰਘ, ਸਹਾਇਕ ਖੇਤੀਬਾੜੀ ਇੰਜੀਨੀਅਰ ਲੁਧਿਆਣਾ, ਸ਼੍ਰੀ ਸੰਜੀਵ ਕੁਮਾਰ ਸ਼ਰਮਾ ਡੀ.ਡੀ.ਪੀ.ਓ., ਸ਼੍ਰੀ ਗੁਰਜੋਤ ਸਿੰਘ ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਅਤੇ ਦੋ ਅਗਾਂਹਵਧੂ ਕਿਸਾਨ ਸ਼੍ਰੀ ਅਮਰਿੰਦਰ ਸਿੰਘ ਅਤੇ ਜਤਿੰਦਰਪਾਲ ਸਿੰਘ ਵੀ ਮੌਜੂਦ ਸਨ।

About Author

Leave A Reply

WP2Social Auto Publish Powered By : XYZScripts.com