Thursday, March 13

ਜ਼ੁਰਮਾਨੇ ਮੁਆਫ ਹੋਣ ਤੇ ਆਟੋ ਚਾਲਕਾਂ ਨੇ ਕੀਤਾ ਸਰਕਾਰ ਦਾ ਧੰਨਵਾਦ; ਪਾਏ ਭੰਗੜੇ

ਲੁਧਿਆਣਾ (ਸੰਜੇ ਮਿੰਕਾ, ਵਿਸ਼ਾਲ )- ਬੀਤੇ ਦਿਨੀਂ ਮੁੱਖ ਮੰਤਰੀ ਪੰਜਾਬ ਚਰਨਜੀਤ ਚੰਨੀ ਵੱਲੋਂ ਆਟੋ ਚਾਲਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੇ ਜੁਰਮਾਨੇ ਸਿਰਫ ਇੱਕ ਰੁਪਏ ਵਿੱਚ ਜਮਾ ਕਰਵਾਉਣ ਦਾ ਐਲਾਨ ਕੀਤਾ ਗਿਆ ਸੀ। ਜਿਹੜਾ ਆਦੇਸ਼ ਲਾਗੂ ਹੋਣ ਤੋਂ ਬਾਅਦ ਅੱਜ ਆਟੋ ਚਾਲਕ ਢੋਲ ਨਗਾਰਿਆਂ ਵਜਾਉਂਦੇ ਹੋਏ ਆਟੋਜ਼ ਦੇ ਨਾਲ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਲੁਧਿਆਣਾ ਸਥਿਤ ਦਫਤਰ ਪਹੁੰਚੇ। ਉਥੇ ਹੀ ਜਿਨ੍ਹਾਂ ਆਟੋਜ਼ ਤੇ ਪਹਿਲਾਂ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਵਲੋਂ ਪੋਸਟਰ ਲਗਾਏ ਗਏ ਸਨ। ਉਸੇ ਜਗ੍ਹਾ ਆਟੋ ਚਾਲਕਾਂ ਨੇ ਖੁਦ ਪੰਜਾਬ ਸਰਕਾਰ ਦੇ ਪੋਸਟਰ ਲਗਾਏ।ਇਸ ਮੌਕੇ ਜਿਥੇ ਜ਼ਿਲ੍ਹਾ ਆਟੋ ਰਿਕਸ਼ਾ ਵਰਕਰਜ ਫੈੱਡਰੇਸ਼ਨ ਦੇ ਪ੍ਰਧਾਨ ਸਤੀਸ਼ ਮਾਮਾ ਨੇ ਪੰਜਾਬ ਸਰਕਾਰ ਦਾ ਧੰਨਵਾਦ ਪ੍ਰਗਟਾਇਆ। ਉੱਥੇ ਹੀ, ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਪਤਨੀ ਤੇ ਕੌਂਸਲਰ ਮਮਤਾ ਆਸ਼ੂ ਨੂੰ ਸਨਮਾਨ ਚਿੰਨ੍ਹ ਭੇਟ ਕੀਤਾ। ਉਨ੍ਹਾਂ ਕਿਹਾ ਕਿ ਆਰਟੀਏ ਵੱਲੋਂ ਉਨ੍ਹਾਂ ਦੇ ਬਕਾਇਆ ਚਲਾਨ ਮੁਆਫ਼ ਕਰ ਦਿੱਤੇ ਗਏ ਹਨ। ਜਿਸ ਕਾਰਨ ਆਟੋ ਚਾਲਕਾਂ ਨੂੰ ਵੱਡੀ ਰਾਹਤ ਮਿਲੀ ਹੈ ਅਤੇ ਉਹ ਧੰਨਵਾਦ ਪ੍ਰਗਟਾਉਣ ਇਥੇ ਪਹੁੰਚੇ ਹਨ।ਇਸ ਮੌਕੇ ਮਮਤਾ ਆਸ਼ੂ ਤੇ ਮੇਅਰ ਬਲਕਾਰ ਸਿੰਘ ਸੰਧੂ ਨੂੰ ਆਟੋ ਚਾਲਕਾਂ ਨੇ ਸਨਮਾਨਿਤ ਕੀਤਾ। ਜਿਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਸਾਰੇ ਵਰਗਾਂ ਦੇ ਵਿਕਾਸ ਲਈ ਵਚਨਬੱਧ ਹੈ। ਉੱਥੇ ਹੀ ਉਨ੍ਹਾਂ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਨਿਸ਼ਾਨੇ ਤੇ ਲਿਆ ਤੇ ਲੋਕ ਵਿਖਾਵਾ ਕਰਨ ਦਾ ਦੋਸ਼ ਲਾਇਆ।

About Author

Leave A Reply

WP2Social Auto Publish Powered By : XYZScripts.com