- 10.48 ਕਰੋੜ ਦੀ ਲਾਗਤ ਨਾਲ ਬਣੇਗਾ ਪੁਲ
ਬਲਾਚੌਰ (ਸੰਜੇ ਮਿੰਕਾ)-ਸ੍ਰੀ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ ਨੇ ਸ਼ਨੀਵਾਰ ਨੂੰ ਪਿੰਡ ਆਸਰੋਂ ਵਿੱਚ ਫਗਵਾੜਾ-ਰੋਪੜ ਹਾਈਵੇਅ ’ਤੇ ਬਿਸਤ ਦੋਆਬ ਨਹਿਰ ਦੇ ਚਾਰ ਮਾਰਗੀ ਸਟੀਲ ਪੁਲ ਦਾ ਨੀਂਹ ਪੱਥਰ ਰੱਖਿਆ। ਇਹ ਪੁਲ ਅਗਲੇ ਨੌਂ ਮਹੀਨਿਆਂ ਵਿੱਚ 10.48 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋ ਸੰਸਦ ਮੈਂਬਰ ਸ਼੍ਰੀ ਤਿਵਾੜੀ ਨੇ ਕਿਹਾ ਕਿ ਇਹ ਪ੍ਰੋਜੈਕਟ ਜ਼ਿਲ੍ਹੇ ਦੇ ਵਿਕਾਸ ਨੂੰ ਹੋਰ ਹੁਲਾਰਾ ਦੇਵੇਗਾ। ਇਸ ਮੌਕੇ ਹਲਕਾ ਬਲਾਚੌਰ ਦੇ ਵਿਧਾਇਕ ਦਰਸ਼ਨ ਲਾਲ ਮੰਗੂਪੁਰ, ਪੰਜਾਬ ਵੱਡੇ ਉਦਯੋਗਿਕ ਵਿਕਾਸ ਬੋਰਡ ਦੇ ਚੇਅਰਮੈਨ ਪਵਨ ਦੀਵਾਨ ਵੀ ਮੌਜੂਦ ਸਨ।ਸ਼੍ਰੀ ਤਿਵਾੜੀ ਨੇ ਕਿਹਾ ਕਿ ਉਹ ਇਸ ਖੇਤਰ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ 24 ਘੰਟੇ ਕੰਮ ਕਰ ਰਹੇ ਹਨ ਅਤੇ ਕਿਹਾ ਕਿ ਉਹ ਲੋਕਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ।ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਪ੍ਰਾਜੈਕਟ ’ਤੇ ਲਗਾਤਾਰ ਨਜ਼ਰ ਰੱਖੀ ਜਾਵੇ ਤਾਂ ਜੋ ਇਸ ਨੂੰ ਸਮੇਂ ਸਿਰ ਮੁਕੰਮਲ ਕੀਤਾ ਉਨ੍ਹਾਂ ਪਿੰਡ ਦੀ ਪੰਚਾਇਤ ਨੂੰ ਸੂਬਾ ਸਰਕਾਰ ਦੀ ਤਰਫੋਂ 4.75 ਲੱਖ ਰੁਪਏ ਦੀ ਗਰਾਂਟ ਦਾ ਚੈੱਕ ਵੀ ਸੌਂਪਿਆ ਅਤੇ ਆਪਣੇ ਐਮ.ਪੀ.ਐਲ.ਏ.ਡੀ ਫੰਡ ਵਿੱਚੋਂ 2 ਲੱਖ ਰੁਪਏ ਦੀ ਵੱਖਰੀ ਗਰਾਂਟ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਪਿੰਡ ਵਿੱਚ ਮੁਕੰਮਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਵੀ ਸਥਾਨਕ ਵਿਧਾਇਕ ਦਰਸ਼ਨ ਲਾਲ ਮੰਗੂਪੁਰ ਦੀਆਂ ਹਲਕੇ ਪ੍ਰਤੀ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਸੰਸਦ ਮੈਂਬਰ ਤਿਵਾੜੀ ਨੇ ਕਿਹਾ ਕਿ ਉਹ ਬਲਾਚੌਰ ਹਲਕੇ ਦੇ ਸਰਵਪੱਖੀ ਵਿਕਾਸ ਲਈ ਬਹੁਤ ਵਧੀਆ ਕੰਮ ਕਰ ਰਹੇ ਹਨ।ਐਮ.ਪੀ. ਨੇ ਕਿਹਾ ਕਿ ਇਸ ਖੇਤਰ ਵਿੱਚ ਪ੍ਰਮੁੱਖ ਫੈਕਟਰੀ ਬੰਦ ਹੋਣ ਕਾਰਨ ਲੋਕਾਂ ਨੂੰ ਆ ਰਹੀ ਮੁਸ਼ਕਿਲ ਉਨ੍ਹਾਂ ਦੇ ਧਿਆਨ ’ਚ ਹੈ ਅਤੇ ਲੋਕਾਂ ਦੇ ਰੋਜ਼ਗਾਰ ਦੇ ਸੰਸੇ ਨੂੰ ਮੁੱਖ ਰੱਖ ਕੇ ਇਸ ਦੇ ਬਦਲਵੇਂ ਹੱਲ ਲਈ ਯਤਨਸ਼ੀਲ ਹਨ।ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾਇਰੈਕਟਰ ਮਦਨ ਲਾਲ ਹਕਲਾ, ਜਸਵਿੰਦਰ ਸਿੰਘ ਸਰਪੰਚ, ਦਰਸ਼ਨ ਸਿੰਘ ਬੀ.ਡੀ.ਪੀ.ਓ., ਧਰਮਪਾਲ ਚੇਅਰਮੈਨ ਬਲਾਕ ਸੰਮਤੀ ਅਤੇ ਹਿਤਰਾਜ ਜੰਡੀ ਆਦਿ ਹਾਜ਼ਰ ਸਨ।