Friday, May 9

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਕੇਂਦਰੀ ਜੇਲ੍ਹ ‘ਚ ਤਿੰਨ ਦਿਨਾਂ ਵਿਸ਼ੇਸ਼ ਕੈਂਪ ਆਯੋਜਿਤ

ਲੁਧਿਆਣਾ, (ਸੰਜੇ ਮਿੰਕਾ) – ਸ੍ਰੀ ਮੁਨੀਸ਼ ਸਿੰਗਲ, ਮਾਨਯੋਗ ਜਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੀ ਪ੍ਰਧਾਨਗੀ ਅਤੇ ਸ੍ਰੀ ਪੀ.ਐਸ. ਕਾਲੇਕਾ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੀ ਦੇਖ ਰੇਖ ਹੇਠ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਕੇਂਦਰੀ ਜੇਲ੍ਹ, ਲੁਧਿਆਣਾ ਵਿੱਚ ਬੰਦੀਆਂ ਦੇ ਕੇਸਾਂ ਨਾਲ ਸਬੰਧਤ ਅਤੇ ਜੇਲ੍ਹ ਵਿੱਚ ਉਨ੍ਹਾਂ ਨੂੰ ਪੇਸ਼  ਆ  ਰਹੀਆਂ  ਸਮੱਸਿਆਵਾਂ  ਦੀ ਵੱਖਰੇ-ਵੱਖਰੇ ਤੌਰ ‘ਤੇ ਸੁਣਵਾਈ ਲਈ ਤਿੰਨ ਦਿਨਾਂ ਵਿਸ਼ੇਸ਼ ਕੈਂਪ ਲਗਾਇਆ ਗਿਆ।
ਇਸ ਕੈਂਪ ਦੇ ਤੀਜੇ ਦਿਨ ਅੱਜ ਮਿਤੀ 17-12-2021 ਨੂੰ ਸ੍ਰੀ ਜਸਵਿੰਦਰ ਸਿੰਘ, ਸ੍ਰੀ ਜੁਗਰਾਜ ਸਿੰਘ, ਮੈਡਮ ਸ਼ਿਵਾਨੀ, ਮੈਡਮ ਜਸਕਿਰਨ ਸੋਂਧ, ਮੈਡਮ ਮਮਤਾ ਮਹਿਮੀ (Under-Trainee Judicial Officers) ਵੱਲੋਂ ਕੇਂਦਰੀ ਜੇਲ੍ਹ, ਲੁਧਿਆਣਾ ਵਿੱਚ ਲਗਭਗ 650 ਬੰਦੀਆਂ ਨਾਲ ਇਕੱਲੇ-ਇਕੱਲੇ ਤੌਰ ‘ਤੇ ਗੱਲਬਾਤ ਕੀਤੀ ਗਈ। ਮਾਨਯੋਗ ਨਿਆਂਇਕ ਅਧਿਕਾਰੀ ਸਾਹਿਬਾਨ ਵੱਲੋਂ ਹਰੇਕ ਬੰਦੀ ਨੂੰ ਉਨ੍ਹਾਂ ਦੇ ਕੇਸਾਂ ਸਬੰਧੀ ਪੇਸ਼ ਆ ਰਹੀਆਂ ਸਮੱਸਿਆਵਾਂ ਅਤੇ ਜੇਲ੍ਹ ਵਿੱਚ ਉਨ੍ਹਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਬਾਰੇ ਪੁੱਛਿਆ ਗਿਆ। ਇਸ ਦੌਰਾਨ ਹਰੇਕ ਹਵਾਲਾਤੀ ਅਤੇ  ਕੈਦੀ ਨੂੰ ਇਹ ਵੀ ਦੱਸਿਆ ਗਿਆ ਕਿ ਜੇਕਰ ਉਹ ਆਪਣੇ ਕੇਸ ਦੀ ਪੈਰਵੀ ਕਰਨ ਲਈ ਆਪਣੇ ਪ੍ਰਾਈਵੇਟ ਪੱਧਰ ‘ਤੇ ਐਡਵੋਕੇਟ ਨਿਯੁਕਤ ਕਰਨ ਵਿੱਚ ਅਸਮਰੱਥ ਹਨ ਤਾਂ ਉਹ ਮੁਫਤ ਕਾਨੂੰਨੀ ਸਹਾਇਤਾ ਲੈ ਸਕਦੇ ਹਨ। ਇਸ ਦੌਰਾਨ ਲੋੜਵੰਦ ਬੰਦੀਆਂ ਦੇ ਮੌਕੇ ‘ਤੇ ਹੀ ਕਾਨੂੰਨੀ ਸਹਾਇਤਾ ਦੇ ਫਾਰਮ ਵੀ ਭਰਵਾਏ ਗਏ ।  

About Author

Leave A Reply

WP2Social Auto Publish Powered By : XYZScripts.com