ਲੁਧਿਆਣਾ, (ਸੰਜੇ ਮਿੰਕਾ) – ਸਿਵਲ ਸਰਜਨ ਲੁਧਿਆਣਾ ਡਾ. ਐਸ.ਪੀ. ਸਿੰਘ ਦੇ ਦਿਸ਼ਾ ਨਿਰੇਦਸਾਂ ਤਹਿਤ ਸਿਹਤ ਵਿਭਾਗ ਵਲੋ ਅੱਜ ਆਮ ਲੋਕਾਂ ਨੂੰ ਗੈਰ ਸੰਚਾਰੀ ਬਿਮਾਰੀਆਂ ਸਬੰਧੀ ਜਾਗਰੂਕ ਕਰਨ ਲਈ ਸਿਵਲ ਸਰਜਨ ਦਫਤਰ ਤੋ ਇਕ ਸਾਈਕਲ ਰੈਲੀ ਕੱਢੀ ਗਈ। ਰੈਲੀ ਨੂੰ ਝੰਡੀ ਦੇ ਰਵਾਨਾ ਕਰਨ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਗੀਤਾ ਕਟਾਰੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਰੈਲੀ ਰਾਹੀਂ ਆਮ ਲੋਕਾਂ ਨੂੰ ਗੈਰ ਸੰਚਾਰੀ ਬਿਮਾਰੀਆਂ ਜਿਵੇ ਬਲੱਡ ਪ੍ਰੈਸ਼ਰ, ਸ਼ੂਗਰ ਅਤੇ ਕੈਸਰ ਵਰਗੀਆਂ ਭਿਆਨਕ ਬਿਮਾਰੀਆਂ ਬਾਰੇ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਗੈਰ ਸੰਚਾਰੀ ਰੋਗ ਅਸੁੰਤਲਿਤ ਖੁਰਾਕ, ਸਰੀਰਿਕ ਗਤੀਵਿਧੀਆਂ ਦੀ ਘਾਟ, ਸ਼ਰਾਬ ਅਤੇ ਤੰਬਾਕੂ ਸੇਵਨ ਦੇ ਪ੍ਰਭਾਵ ਕਾਰਨ ਹੁੰਦਾ ਹੈ। ਡਾ. ਸਿੰਘ ਨੇ ਦੱਸਿਆ ਕਿ ਅਜਿਹੀਆਂ ਬਿਮਾਰੀਆਂ ਤੋ ਬਚਣ ਲਈ ਹਰ ਇਕ ਇਨਸਾਨ ਨੂੰ ਪੋਸ਼ਟਿਕ ਖੁਰਾਕ ਖਾਣੀ ਚਾਹੀਦੀ ਹੈ ਅਤੇ ਤੰਬਾਕੂ ਤੇ ਸ਼ਰਾਬ ਆਦਿ ਦਾ ਸੇਵਨ ਨਹੀ ਕਰਨਾ ਚਾਹੀਦਾ। ਡਾ. ਗੀਤਾ ਨੇ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਕਿਸੇ ਬਿਮਾਰੀ ਦੇ ਲੱਛਣ ਨਜ਼ਰ ਆਉਣ ਤਾਂ ਉਨ੍ਹਾਂ ਨੂੰ ਨੇੜੇ ਦੇ ਸਿਹਤ ਕੇਂਦਰ ਵਿਚ ਜਾ ਕੇ ਆਪਣੀ ਜਾਂਚ ਕਰਵਾਈ ਚਾਹੀਦੀ ਹੈ।
Related Posts
-
ਚਾਈਨਾ ਡੋਰ ਨਾਲ ਨਾ ਸਿਰਫ਼ ਇਨਸਾਨੀ ਜਾਨ ਨੂੰ ਖ਼ਤਰਾ ਹੈ, ਸਗੋਂ ਪੰਛੀਆਂ ਅਤੇ ਪਸ਼ੂਆਂ ਦੀ ਜ਼ਿੰਦਗੀ ਵੀ ਖ਼ਤਰੇ ‘ਚ ਪੈਂਦੀ ਹੈ:- ਐਸ.ਐਸ.ਪੀ ਡਾ. ਜਯੋਤੀ ਯਾਦਵ ਬੈਂਸ
-
ਡੀ.ਸੀ ਹਿਮਾਂਸ਼ੂ ਜੈਨ ਵੱਲੋਂ ਅਧਿਕਾਰੀਆਂ ਨੂੰ ਚੱਲ ਰਹੇ ਵਿਕਾਸ ਕਾਰਜਾਂ ਨੂੰ ਜਲਦ ਨੇਪਰੇ ਚਾੜ੍ਹਨ ਦੀਆਂ ਹਦਾਇਤਾਂ
-
ਐਨ.ਆਰ.ਐਲ.ਐਮ ਤਹਿਤ ਲੁਧਿਆਣਾ ਦੀਆਂ ਮਹਿਲਾ ਸਵੈ-ਸਹਾਇਤਾ ਸਮੂਹ ਵੱਲੋਂ ਹੱਥ ਨਾਲ ਬੁਣੇ ਉੱਨੀ ਮਫਲਰ ਤਿਆਰ