Sunday, August 24

ਸਿਵਲ ਸਰਜਨ ਵੱਲੋਂ ਗੈਰ-ਸੰਚਾਰੀ ਬਿਮਾਰੀਆਂ ਸਬੰਧੀ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੀਤਾ ਰਵਾਨਾ

ਲੁਧਿਆਣਾ, (ਸੰਜੇ ਮਿੰਕਾ) – ਸਿਵਲ ਸਰਜਨ ਲੁਧਿਆਣਾ ਡਾ. ਐਸ.ਪੀ. ਸਿੰਘ ਵੱਲੋਂ ਸਥਾਨਕ ਸਿਵਲ ਸਰਜਨ ਦਫ਼ਤਰ ਤੋਂ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਦੇ ਉਪ ਮੁੱਖ ਮੰਤਰੀ ਓ.ਪੀ.ਸੋਨੀ ਵੱਲੋਂ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਮੰਤਵ ਨਾਲ, ਜ਼ਿਲ੍ਹੇ ਭਰ ਵਿੱਚ ਗੈਰ-ਸੰਚਾਰੀ ਬਿਮਾਰੀਆਂ ਸਬੰਧੀ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਡਾ. ਸਿੰਘ ਨੇ ਦੱਸਿਆ ਕਿ ਇਹ ਵੈਨ ਜ਼ਿਲ੍ਹੇ ਭਰ ਦੇ ਪਿੰਡਾਂ-ਸ਼ਹਿਰਾਂ ਅਤੇ ਕਸਬਿਆਂ ਵਿੱਚ ਲੋਕਾਂ ਨੂੰ ਗੈਰ-ਸੰਚਾਰੀ ਬਿਮਾਰੀਆਂ ਜਿਵੇਂ ਕੈਂਸਰ, ਸ਼ੂਗਰ, ਬਲੱਡ ਪ੍ਰੈਸ਼ਰ ਅਤੇ ਦਿਲ ਦੇ ਰੋਗ ਆਦਿ ਸਬੰਧੀ ਜਾਗਰੂਕ ਕਰੇਗੀ। ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਗੀਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਵੈਨ 25 ਤੋਂ 29 ਦਸੰਬਰ, 2021 ਤੱਕ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ਵਿੱਚ ਜਾ ਕੇ ਲੋਕਾਂ ਨੂੰ ਜਾਗਰੂਕ ਕਰੇਗੀ। ਉਨ੍ਹਾਂ ਦੱਸਿਆ ਕਿ ਇਹ ਵੈਨ 26 ਦਸੰਬਰ ਨੂੰ ਮਾਛੀਵਾੜਾ ਸਾਹਿਬ, 27 ਨੂੰ ਪਾਇਲ, 28 ਨੂੰ ਮਲੌਦ ਅਤੇ 29 ਦਸੰਬਰ ਨੂੰ ਖੰਨਾ ਵਿਖੇ ਲੋਕਾਂ ਨੂੰ ਜਾਗਰੂਕ ਕਰੇਗੀ। ਇਸ ਮੌਕੇ ਸਮੂਹ ਪ੍ਰੋਗਰਾਮ ਅਫ਼ਸਰ ਅਤੇ ਸਟਾਫ ਵੀ ਮੌਜੂਦ ਸੀ।

About Author

Leave A Reply

WP2Social Auto Publish Powered By : XYZScripts.com