Thursday, March 13

27 ਦਸੰਬਰ ਨੂੰ ਮੁੱਖ ਮੰਤਰੀ ਪੰਜਾਬ ਪਿੰਡ ਰੋਹਣੇ ਵਿਖੇ ਹਲਕਾ ਖੰਨਾ ਦੇ ਲੋਕਾਂ ਨਾਲ ਹੋਣਗੇ ਰੂ-ਬ-ਰੂ – ਗੁਰਕੀਰਤ ਸਿੰਘ ਕੋਟਲੀ

  • ਕਿਹਾ ! ਪਿੰਡ ਰੋਹਣੋ ਵਿਖੇ ਹੋਵੇਗਾ ਰਾਜ ਪੱਧਰੀ ਸਮਾਗਮ
  • ਲੋਕਾਂ ਨੂੰ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਕੀਤੀ ਅਪੀਲ

ਖੰਨਾ, (ਸੰਜੇ ਮਿੰਕਾ)- ਪੰਜਾਬ ਸਰਕਾਰ ਵੱਲੋਂ 27 ਦਸੰਬਰ ਨੂੰ ਖੇਡ ਸਟੇਡੀਅਮ ਪਿੰਡ ਰੋਹਣੋ ਕਲਾਂ ਤਹਿਸੀਲ ਖੰਨਾ ਜ਼ਿਲ੍ਹਾ ਲੁਧਿਆਣਾ ਵਿਖੇ ਖੰਨਾ ਹਲਕੇ ਦੇ ਲੋਕਾਂ ਦੇ ਰੂ-ਬ-ਰੂ ਹੋਣ ਲਈ ਰਾਜ ਪੱਧਰੀ ਸਮਾਗਮ ਆਯੋਜਿਤ ਕੀਤਾ ਜਾ ਰਿਹਾ ਹੈ ਜਿਸ ਦੇ ਮੁੱਖ ਮਹਿਮਾਨ ਮੁੱਖ ਮੰਤਰੀ ਪੰਜਾਬ ਸ੍ਰ. ਚਰਨਜੀਤ ਸਿੰਘ ਚੰਨੀ ਹੋਣਗੇ। ਇਹ ਪ੍ਰਗਟਾਵਾ ਸ੍ਰ. ਗੁਰਕੀਰਤ ਸਿੰਘ ਕੋਟਲੀ ਉਦਯੋਗ ਮੰਤਰੀ ਪੰਜਾਬ ਨੇ ਖੇਡ ਸਟੇਡੀਅਮ ਪਿੰਡ ਰੋਹਣੋ ਵਿਖੇ ਪਹੁੰਚ ਕੇ ਕੀਤੇ ਜਾ ਰਹੇ ਰਾਜ ਪੱਧਰੀ ਸਮਾਗਮ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਨਾਲ ਸ਼੍ਰੀ ਸਤਨਾਮ ਸਿੰਘ ਸੋਨੀ ਚੇਅਰਮੈਨ ਬਲਾਕ ਸੰਮਤੀ ਖੰਨਾ ਵੀ ਸ਼ਾਮਿਲ ਸਨ। ਇਸ ਮੋਕੇ ਉਨ੍ਹਾਂ ਨੇ ਇਸ ਰਾਜ ਪੱਧਰੀ ਸਮਾਗਮ ਨੂੰ ਨੇਪਰੇ ਚਾੜ੍ਹਨ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਾਂਗਰਸ ਪਾਰਟੀ ਦੇ ਵਰਕਰਾਂ ਦੀਆਂ ਵੱਖ-ਵੱਖ ਡਿਊਟੀਆਂ ਵੀ ਲਗਾਈਆਂ। ਸ਼੍ਰੀ ਕੋਟਲੀ ਨੇ ਦੱਸਿਆ ਕਿ ਇਸ ਰਾਜ ਪੱਧਰੀ ਸਮਾਗਮ ਦੇ ਮੁੱਖ ਮਹਿਮਾਨ ਸ੍ਰੀ ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਪੰਜਾਬ ਪਿੰਡ ਰੋਹਣੋ ਕਲਾਂ ਵਿਖੇ ਦੁਸ਼ਹਿਰਾ ਗਰਾਊਂਡ ਵਾਲੀ ਪਾਰਕ ਦਾ ਉਦਘਾਟਨ ਕਰਨਗੇ ਅਤੇ ਇਸ ਮੋਕੇ ਉਨ੍ਹਾਂ ਨਾਲ ਕੈਬਨਿਟ ਮੰਤਰੀ, ਐਮ.ਪੀ. ਸਾਹਿਬਾਨ ਅਤੇ ਪਾਰਟੀ ਦੇ ਹੋਰ ਸੀਨੀਅਰ ਆਗੂ ਵੀ ਸ਼ਾਮਿਲ ਹੋਣਗੇ ਅਤੇ ਲੋਕਾਂ ਦੇ ਰੂ-ਬ-ਰੂ ਹੋ ਕੇ ਸੰਬੋਧਨ ਕਰਨਗੇ। ਕੈਬਨਿਟ ਮੰਤਰੀ ਕੋਟਲੀ ਨੇ ਖੰਨਾ ਹਲਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਹਰਮਨ ਪਿਆਰੇ ਮੁੱਖ ਮੰਤਰੀ ਸ੍ਰ. ਚਰਨਜੀਤ ਸਿੰਘ ਚੰਨੀ ਜੀ ਨੂੰ ਸੁਣਨ ਲਈ ਪਿੰਡ ਰੋਹਣੋ ਵਿਖੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ। ਇਸ ਮੋਕੇ ਹੋਰਨਾਂ ਤੋਂ ਇਲਾਵਾ ਰਾਜਨੀਤਿਕ ਸੈਕਟਰੀ ਸ਼੍ਰੀ ਹਰਿੰਦਰ ਸਿੰਘ ਰਿੰਟਾ, ਸ਼੍ਰੀ ਵਿਕਾਸ ਮਹਿਤਾ ਸਾਬਕਾ ਪ੍ਰਧਾਨ, ਸ਼੍ਰੀ ਕੁਲਦੀਪ ਸਿੰਘ, ਸ਼੍ਰੀ ਪ੍ਰਿਤਪਾਲ ਸਿੰਘ ਹਾਜ਼ਰ ਸਨ।

About Author

Leave A Reply

WP2Social Auto Publish Powered By : XYZScripts.com