Tuesday, May 13

ਮਜੀਠੀਆ ਖਿਲਾਫ ਹੋਈ ਸਿਆਸਤ ਨੂੰ ਮੂੰਹ ਤੋੜ ਜਵਾਬ ਦੇਣ ਲਈ ਸ਼੍ਰੋਮਣੀ ਅਕਾਲੀ ਦਲ ਹਰ ਲੜਾਈ ਲਈ ਤਿਆਰ- ਮਨਪ੍ਰੀਤ ਬੰਟੀ

ਲੁਧਿਆਣਾ (ਸੰਜੇ ਮਿੰਕਾ, ਵਿਸ਼ਾਲ) -ਬਿਕਰਮ ਸਿੰਘ ਮਜੀਠੀਆ ਦੇ ਖਿਲਾਫ ਲੱਗੇ ਆਰੋਪਾਂ ਬਾਰੇ ਗੱਲ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਮਨਪ੍ਰੀਤ ਬੰਟੀ ਨੇ ਕਿਹਾ ਕਿ ਆਪਣੀ ਹਾਰ ਤੋਂ ਬੁਖਲਾਈ ਕਾਂਗਰਸ ਸਰਕਾਰ ਹੁਣ ਹਰ ਤਰ੍ਹਾਂ ਦੀ ਗੰਦੀ ਰਾਜਨੀਤੀ ਕਰਨ ਤੋਂ ਵੀ ਗੁਰੇਜ਼ ਨਹੀਂ ਕਰ ਰਹੀ। ਜਿਸ ਦੇ ਚਲਦਿਆਂ ਪੰਜਾਬ ਦੀ ਸਿਆਸਤ ਦੇ ਵੱਡੇ ਆਗੂ ਅਤੇ ਨੌਜਵਾਨ ਦਿਲਾਂ ਦੀ ਧੜਕਣ ਮਜੀਠੀਆ ਜੀ ਵਿਰੁੱਧ ਝੂਠਾ ਪਰਚਾ ਦਰਜ ਕਰਕੇ ਸੂਬੇ ਦੇ ਲੋਕਾਂ ਦਾ ਧਿਆਨ ਅਸਲ ਮੁੱਦਿਆਂ ਤੋਂ ਭਟਕਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨਾਂ ਕਿਹਾ ਕਿ ਸਿਰਫ ਏਨਾ ਹੀ ਨਹੀਂ ਸੂਬਾ ਸਰਕਾਰ ਵੱਲੋਂ ਕੇਂਦਰ ਸਰਕਾਰ ਨਾਲ ਮਿਲ ਕੇ ਪੰਜਾਬ ਦਾ ਮਾਹੌਲ ਵੀ ਖਰਾਬ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨਾਂ ਕਿਹਾ ਕਿ ਜਿਥੇ ਕਾਂਗਰਸ ਸਰਕਾਰ ਬੁਰੀ ਤਰ੍ਹਾਂ ਫੇਲ ਸਾਬਤ ਹੋਈ ਹੈ ਉਥੇ ਹੀ ਖੇਤੀਬਾੜੀ ਬਿਲਾਂ ਦੇ ਚਲਦਿਆਂ ਭਾਜਪਾ ਆਗੂਆਂ ਦਾ ਸੂਬੇ ਦੇ ਵਿੱਚ ਵੜਨਾ ਤੱਕ ਮੁਸ਼ਕਲ ਹੋ ਗਿਆ। ਜਿਸ ਦੇ ਚਲਦਿਆਂ ਕਾਂਗਰਸ ਅਤੇ ਭਾਜਪਾ ਵੱਲੋ ਰਲਕੇ ਇਹ ਸਭ ਸਿਆਸੀ ਚਾਲਾਂ ਤਹਿਤ ਹੀ ਕੀਤਾ ਜਾ ਰਿਹਾ ਹੈ। ਮਨਪ੍ਰੀਤ ਬੰਟੀ ਨੇ ਅੱਗੇ ਕਿਹਾ ਕਿ ਪਰੰਤੂ ਸੂਬੇ ਦੇ ਲੋਕ ਇਨਾਂ ਚਾਲਾਂ ਨੂੰ ਭਲੀਭਾਂਤ ਜਾਣਦੇ ਹਨ ਤੇ ਸਰਦਾਰ ਮਜੀਠੀਆ ਦੇ ਨਾਲ ਖੜੇ ਹੀ ਨਹੀਂ, ਬਲਕਿ ਹਰ ਤਰ੍ਹਾਂ ਦੀ ਲੜਾਈ ਲੜਨ ਲਈ ਵੀ ਤਿਆਰ ਹਨ।

About Author

Leave A Reply

WP2Social Auto Publish Powered By : XYZScripts.com