ਲੁਧਿਆਣਾ (ਵਿਸ਼ਾਲ, ਅਰੁਣ ਜੈਨ)- ਨਾਨਕ ਨਾਮ ਲੇਵਾ ਸੰਗਤਾਂ ਨੂੰ ਸਬਦ ਗੁਰੂ ਨਾਲ ਜੋੜਨ ਦੇ ਉਦੇਸ ਤਹਿਤ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਨਾਮ ਸਿਮਰਨ ਅਭਿਆਨ ਸਮਾਗਮ ਸਰਧਾ ਭਾਵਨਾ ਨਾਲ ਕਰਵਾਇਆ ਗਿਆ। ਜਿਸ ਵਿਚ ਵੱਡੀ ਗਿਣਤੀ ਵਿਚ ਗੁਰੂ ਦੀਆਂ ਸੰਗਤਾਂ ਨੇ ਹਾਜਰੀ ਲਗਵਾਈ ਅਤੇ ਸਰਬੱਤ ਦਾ ਭਲਾ ਮੰਗਿਆ । ਬੀਬੀ ਗਗਨਦੀਪ ਕੋਰ ਅਤੇ ਭਾਈ ਪਵਨਦੀਪ ਸਿੰਘਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਨਾਲ ਨਿਹਾਲ ਕੀਤਾ । ਭਾਈ ਰਜਿੰਦਰਪਾਲ ਸਿੰਘ ਖਾਲਸਾ ਨੇ ਸੰਗਤਾਂ ਨੂੰ ਸ੍ਰੀ ਜਪੁਜੀ ਸਾਹਿਬ ਅਤੇ ਸ੍ਰੀ ਚੋਪਈ ਸਾਹਿਬ ਜੀ ਦੇ ਪਾਠ ਸਰਵਣ ਕਰਵਾਏ। ਭਾਈ ਗੁਰਦਾਸ ਜੀ ਗੁਰਮਤਿ ਮਿਸਨਰੀ ਕਾਲਜ ਅਤੇ ਭਾਈ ਬਲਵਿੰਦਰ ਸਿੰਘ ਨੇ ਰਲ ਕੇ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਸੰਗਤੀ ਰੂਪ ਵਿੱਚ ਕੀਤਾ ਅਤੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ। ਗਿਆਨੀ ਕੁਲਵਿੰਦਰ ਸਿੰਘ ਨੇ ਸ੍ਰੀ ਸੁਖਮਨੀ ਸਾਹਿਬ ਜੀ ਦੀ ਵਿਆਖਿਆ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਗੁਰਦੁਆਰਾ ਸਾਹਿਬ ਦੇ ਜਨਰਲ ਸਕੱਤਰ ਅਵਤਾਰ ਸਿੰਘ ਅਤੇ ਰਣਦੀਪ ਸਿੰਘ ਡਿੰਪਲ ਨੇ ਰਾਗੀ ਜੱਥਿਆ ਨੂੰ ਸਨਮਾਨਿਤ ਕਰਦਿਆਂ ਗੁਰੂ ਸ਼ਬਦ ਨਾਲ ਜੁੜਨ ਦਾ ਸੱਦਾ ਦਿੱਤਾ। ਇਸ ਗੁਰਮਤਿ ਸਮਾਗਮ ਵਿੱਚ, ਕੰਵਲਪ੍ਰੀਤ ਸਿੰਘ, ਗੁਰਪ੍ਰੀਤ ਸਿੰਘ ਵਿੰਕਲ, ਕੁਲਦੀਪ ਸਿੰਘ ਦੂਆ, ਸਤਨਾਮ ਸਿੰਘ, ਰਜਿੰਦਰਪਾਲ ਸਿੰਘ, ਅਮਰਜੀਤ ਸਿੰਘ, ਜਤਿੰਦਰ ਸਿੰਘ ਰੌਬਿਨ, ਜਗਜੀਤ ਸਿੰਘ, ਗੁਰਿੰਦਰਪਾਲ ਸਿੰਘ, ਅਰਸਦੀਪ ਸਿੰਘ, ਹਰਦੀਪ ਸਿੰਘ, ਗੁਰਮੀਤ ਸਿੰਘ, ਹਰਜੋਤ ਸਿੰਘ, ਚੰਨਪ੍ਰੀਤ ਸਿੰਘ ਅਤੇ ਅਰਵਿੰਦਰ ਸਿੰਘ ਧੰਜਲ ਆਦਿ ਹਾਜਰ ਸਨ। ਫੋਟੋ ਰਾਗੀ ਜੱਥੇ ਦਾ ਸਨਮਾਨ ਕਰਦੇ ਹੋਏ ਗੁਰਦੁਆਰਾ ਸਾਹਿਬ ਦੇ ਜਨਰਲ ਸਕੱਤਰ ਅਵਤਾਰ ਸਿੰਘ ਅਤੇ ਰਣਦੀਪ ਸਿੰਘ ਡਿੰਪਲ ।
Related Posts
-
दीवाने खाटू वाले सेवा समिति और खाटू धाम प्राचीन वैष्णो मंदिर कमेटी की ओर से किया गया 26 वी शाम खाटू वाले के नाम का आयोजन
-
दीवाने खाटू वाले सेवा समिति और खाटू धाम प्राचीन वैष्णो मंदिर कमेटी की ओर से किया गया 26 वी शाम खाटू वाले के नाम का आयोजन
-
श्री शिव शक्ति मंदिर में देवशयनी एकादशी के उपलक्षय में श्री खाटू श्याम बाबा का भव्य संकीर्तन का किया गया आयोजन