Friday, March 14

ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਸ਼ਰਧਾ ਤੇ ਸਤਿਕਾਰ ਸਹਿਤ ਨਾਮ ਸਿਮਰਨ ਅਭਿਆਨ ਸਮਾਗਮ ਦਾ ਆਯੋਜਨ

ਲੁਧਿਆਣਾ (ਵਿਸ਼ਾਲ, ਰਾਜੀਵ) – ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਸਰਧਾ ਤੇ ਸਤਿਕਾਰ ਸਹਿਤ ਨਾਮ ਸਿਮਰਨ ਅਭਿਆਨ ਸਮਾਗਮ ਕਰਵਾਇਆ ਗਿਆ।  ਭਾਈ ਜਗਜੀਤ ਸਿੰਘ ਅਤੇ ਬੀਬੀ ਜਸਪ੍ਰੀਤ ਕੌਰ ਲਖਨਊ ਵਾਲਿਆਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀ ਨਿਹਾਲ ਕੀਤਾ। । ਭਾਈ ਰਜਿੰਦਰਪਾਲ ਸਿੰਘ ਖਾਲਸਾ ਨੇ ਸੰਗਤਾਂ ਨੂੰ ਸ੍ਰੀ ਜਪੁਜੀ ਸਾਹਿਬ ਅਤੇ ਸ੍ਰੀ ਚੋਪਈ ਸਾਹਿਬ ਜੀ ਦੇ ਪਾਠ ਸਰਵਣ ਕਰਵਾਏ।  ਭਾਈ ਗੁਰਦਾਸ ਜੀ ਗੁਰਮਤਿ ਮਿਸ਼ਨਰੀ ਕਾਲਜ ਅਤੇ ਭਾਈ ਬਲਵਿੰਦਰ ਸਿੰਘ ਨੇ ਰਲ ਕੇ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਸੰਗਤੀ ਰੂਪ ਵਿੱਚ ਕੀਤਾ ਅਤੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ। ਗਿਆਨੀ ਹਰਜੀਤ ਸਿੰਘ ਨੇ ਸ੍ਰੀ ਸੁਖਮਨੀ ਸਾਹਿਬ ਜੀ ਦੀ ਵਿਆਖਿਆ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ।
ਐਸਜੀਪੀਸੀ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਅਤੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਦੇ ਮੁਖ ਸੇਵਾਦਾਰ ਪਿ੍ਰਤਪਾਲ ਸਿੰਘ ਨੇ ਰਾਗੀ ਜੱਥਿਆਂ ਨੂੰ ਸਨਮਾਨਿਤ ਕੀਤਾ। ਇਸ ਗੁਰਮਤਿ ਸਮਾਗਮ ਵਿਚ ਜਨਰਲ ਸਕੱਤਰ ਅਵਤਾਰ ਸਿੰਘ, ਜਤਿੰਦਰ ਸਿੰਘ ਰੌਬਿਨ , ਰਣਦੀਪ ਸਿੰਘ ਡਿੰਪਲ, ਗੁਰਪ੍ਰੀਤ ਸਿੰਘ ਵਿੰਕਲ, ਕੰਵਲਪ੍ਰੀਤ ਸਿੰਘ, ਕੁਲਦੀਪ ਸਿੰਘ ਦੂਆ, ਸਤਨਾਮ ਸਿੰਘ, ਰਜਿੰਦਰਪਾਲ ਸਿੰਘ, ਅਮਰਜੀਤ ਸਿੰਘ, ਜਤਿੰਦਰ ਸਿੰਘ ਰੌਬਿਨ, ਜਗਜੀਤ ਸਿੰਘ, ਗੁਰਿੰਦਰਪਾਲ ਸਿੰਘ, ਅਰਸ਼ਦੀਪ ਸਿੰਘ, ਹਰਦੀਪ ਸਿੰਘ, ਗੁਰਮੀਤ ਸਿੰਘ, ਹਰਜੋਤ ਸਿੰਘ, ਚੰਨਪ੍ਰੀਤ ਸਿੰਘ ਅਤੇ ਅਰਵਿੰਦਰ ਸਿੰਘ ਧੰਜਲ ਆਦਿ ਹਾਜਰ ਸਨ। ਫੋਟੋ ਰਾਗੀ ਜੱਥੇ ਦਾ ਸਨਮਾਨ ਕਰਦੇ ਹੋਏ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਦੇ ਮੁਖ ਸੇਵਾਦਾਰ ਪਿ੍ਰਤਪਾਲ ਸਿੰਘ

About Author

Leave A Reply

WP2Social Auto Publish Powered By : XYZScripts.com