Thursday, March 13

ਘਰ-ਘਰ ਰੋਜਗਾਰ ਮੁਹਿੰਮ ਤਹਿਤ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਦਿੱਤੀ ਜਾਵੇਗੀ ਮੁਫਤ ਕੋਚਿੰਗ

ਲੁਧਿਆਣਾ,(ਸੰਜੇ ਮਿੰਕਾ))- ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਅਧੀਨ ਰੋਜਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਸ਼੍ਰੀਮਤੀ ਰਣਜੀਤ ਕੌਰ ਨੇ ਦੱਸਿਆ ਕਿ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਲੁਧਿਆਣਾ ਵੱਲੋਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਮੁਫਤ ਕੋਚਿੰਗ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਵਿੱਚ ਐਸ.ਐਸ.ਸੀ. ਬੈਂਕ ਪੀ.ਓ/ਕਲੈਰੀਕਲ, ਆਰ.ਆਰ.ਬੀ., ਸੀ.ਈ.ਟੀ.,  ਪੀ.ਪੀ.ਐਸ.ਸੀ., ਪੀ.ਐਸ.ਐਸ.ਐਸ.ਬੀ. ਅਤੇ ਕੇਂਦਰ ਅਤੇ ਰਾਜ ਸਰਕਾਰ ਦੀਆਂ ਨਿਯੁਕਤੀਆਂ ਬਾਰੇ ਕੋਚਿੰਗ ਦਿੱਤੀ ਜਾਵੇਗੀ। ਉਨ੍ਹਾਂ ਦਸਿੱਆ ਕਿ ਇਹਦੇ ਵਿੱਚ 12ਵੀਂ ਅਤੇ ਗ੍ਰੈਜੂਏਸ਼ਨ ਦੋਵੇ ਯੋਗਤਾ ਵਾਲੇ ਭਾਗ ਲੈ ਸਕਦੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਇਹ ਕੋਚਿੰਗ ਆਨਲਾਈਨ ਪ੍ਰਣਾਲੀ ਨਾਲ ਹੋਵੇਗੀ ਅਤੇ ਘੱਟੋ-ਘੱਟ ਚਾਰ ਮਹੀਨੇ ਤੱਕ ਚੱਲੇਗੀ। ਉਨ੍ਹਾਂ ਦੱਸਿਆ ਕਿ ਇਹ ਕਲਾਸ 01 ਘੰਟਾ 30 ਮਿੰਟ ਤੱਕ ਹੋਵੇਗੀ ਅਤੇ ਹਫ਼ਤੇ ਦੇ 6 ਦਿਨ ਸੋਮਵਾਰ ਤੋਂ ਸ਼ਨੀਵਾਰ ਤੱਕ ਚੱਲੇਗੀ। ਉਹਨਾਂ ਕਿਹਾ ਕਿ ਚਾਹਵਾਨ ਉਮੀਦਵਾਰ ਲਿੰਕ http:/www.eduzphere.com/freegovtexams ‘ਤੇ ਰਜਿਸ਼ਟ੍ਰੇਸ਼ਨ ਕਰਨ ਅਤੇ ਰਜਿਸਟ੍ਰੇਸ਼ਨ ਤੋ ਬਾਅਦ ਸਕਰਿਨਿੰਗ ਟੈਸਟ ਕਲੀਅਰ ਕਰਨ ਤਾਂ ਜੋ ਉਨ੍ਹਾਂ ਨੂੰ ਸਰਕਾਰ ਦੁਆਰਾ ਮੁਫਤ ਕੌਚਿੰਗ ਦਾ ਲਾਭ ਮਿਲ ਸਕੇ। ਵਧੇਰੇ ਜਾਣਕਾਰੀ ਲਈ ਵੈਬਸਈਟ www.pgrkam.com ‘ਤੇ ਹਦਾਇਤਾ ਵੇਖੀਆਂ ਜਾ ਸਕਦੀਆਂ ਹਨ ਅਤੇ ਹੈਲਪਲਾਈਨ ਨੰਬਰ 77400-01682 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

About Author

Leave A Reply

WP2Social Auto Publish Powered By : XYZScripts.com