- ਪੀ.ਵਾਈ.ਡੀ.ਬੀ. ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਨੇ ਲੋਧੀ ਕਲੱਬ ਵਿਖੇ ਨੌਜਵਾਨਾਂ ਦੇ ਸਨਮਾਨ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ
ਲੁਧਿਆਣਾ (ਸੰਜੇ ਮਿੰਕਾ) – ਅੱਜ ਲੋਧੀ ਕਲੱਬ, ਭਾਈ ਰਣਧੀਰ ਸਿੰਘ ਨਗਰ, ਲੁਧਿਆਣਾ ਵੱਲੋਂ ਨੌਜਵਾਨਾਂ ਨੂੰ ਉਤਸ਼ਾਹਿਤ ਕਰਨ ਅਤੇ ਉੱਦਮੀਆਂ ਨੂੰ ਉਤਸ਼ਾਹਿਤ ਕਰਨ ਹਿੱਤ ਇੱਕ ਪ੍ਰੋਗਰਾਮ ਕੀਤਾ ਗਿਆ, ਇਸ ਪ੍ਰੋਗਰਾਮ ਵਿੱਚ ਸ। ਸੁਖਵਿੰਦਰ ਸਿੰਘ ਬਿੰਦਰਾ, ਚੇਅਰਮੈਨ ਪੰਜਾਬ ਯੂਥ ਡਵੈਲਪਮੈਂਟ ਬੋਰਡ (ਪੰਜਾਬ ਸਰਕਾਰ) ਵੱਲੋਂ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕੀਤੀ ਗਈ।ਚੇਅਰਮੈਨ ਸ੍ਰ। ਸੁਖਵਿੰਦਰ ਸਿੰਘ ਬਿੰਦਰਾ ਵੱਲੋਂ ਸਮਾਜ ਦੀ ਭਲਾਈ ਲਈ ਕੰਮ ਕਰਨ ਵਾਲੇ ਪ੍ਰੇਰਨਾਦਾਇਕ ਨੌਜਵਾਨਾਂ ਨੂੰ ਪ੍ਰਸ਼ੰਸਾ ਪੱਤਰ ਦਿੱਤੇ ਗਏ। ਪੰਜਾਬ ਯੂਥ ਵਿਕਾਸ ਬੋਰਡ (ਪੰਜਾਬ ਸਰਕਾਰ) ਰਾਜ ਦੇ ਨੌਜਵਾਨਾਂ ਦੇ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਯੂਥ ਡਵੈਲਪਮੈਂਟ ਬੋਰਡ ਨੌਜਵਾਨਾਂ ਵੱਲੋਂ ਕੀਤੇ ਕੰਮਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਸ੍ਰੀ ਨਿਤਿਨ ਮਹਾਜਨ ਜਨਰਲ ਸਕੱਤਰ, ਲੋਧੀ ਕਲੱਬ ਅਤੇ ਸ਼੍ਰੀ ਰਾਮ ਸ਼ਰਮਾ, ਖੇਡ ਸਕੱਤਰ ਲੋਧੀ ਵੀ ਹਾਜ਼ਰ ਸਨ।