Friday, March 14

ਆਜ਼ਾਦੀ ਦੀ ਲੜਾਈ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਧਾਰਿਆ ਗਿਆ ਮੌਨ

  • ਭਾਰਤ ਨੂੰ ਸ਼ਹੀਦਾਂ ਦੇ ਸੁਪਨਿਆਂ ਦਾ ਦੇਸ਼ ਬਣਾਉਣ ਲਈ ਹਰ ਨਾਗਰਿਕ ਯਤਨਸ਼ੀਲ – ਡਿਪਟੀ ਕਮਿਸ਼ਨਰ

ਲੁਧਿਆਣਾ, (ਸੰਜੇ ਮਿੰਕਾ,ਅਰੁਣ ਜੈਨ) – ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਦੇਸ਼ ਦੀ ਖ਼ਾਤਰ ਕੁਰਬਾਨੀਆਂ ਦੇਣ ਵਾਲੇ ਮਹਾਨ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਸਮੂਹ ਸਿਵਲ ਅਤੇ ਪੁਲਿਸ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਸਵੇਰੇ 11 ਵਜੇ ਦੋ ਮਿੰਟ ਦਾ ਮੌਨ ਰੱਖਿਆ ਗਿਆ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਨੂੰ ਆਪਣੇ ਸ਼ਹੀਦਾਂ ‘ਤੇ ਮਾਣ ਮਹਿਸੂਸ ਕਰਨਾ ਚਾਹੀਦਾ ਹੈ। ਉਨ੍ਹਾਂ ਦੇ ਸੰਘਰਸ਼ ਅਤੇ ਕੁਰਬਾਨੀ ਸਦਕਾ ਹਰ ਨਾਗਰਿਕ ਆਜ਼ਾਦੀ ਦਾ ਨਿੱਘ ਮਾਣ ਰਿਹਾ ਹੈ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਦੀ ਤਰਫ਼ੋਂ ਸਮੂਹ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਸਮੂਹ ਅਧਿਕਾਰੀਆਂ, ਕਰਮਚਾਰੀਆਂ ਅਤੇ ਨਾਗਰਿਕਾਂ ਨੂੰ ਸ਼ਹੀਦਾਂ ਦੇ ਸੁਪਨਿਆਂ ਦਾ ਭਾਰਤ ਦੇਸ਼ ਬਣਾਉਣ ਲਈ ਹੰਭਲਾ ਮਾਰਨ ਦੀ ਅਪੀਲ ਕੀਤੀ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਵੀ ਹਾਜ਼ਰ ਸਨ। ਇਸ ਮੌਕੇ ਸਹਾਇਕ ਕਮਿਸ਼ਨਰ (ਜਨਰਲ) ਸ. ਪ੍ਰਦੀਪ ਸਿੰਘ ਬੈਂਸ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਸ. ਪੁਨੀਤ ਪਾਲ ਸਿੰਘ ਗਿੱਲ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।

About Author

Leave A Reply

WP2Social Auto Publish Powered By : XYZScripts.com