Saturday, May 10

ਅੱਜ ਪੰਜਵੇਂ ਦਿਨ 14 ਵਿਧਾਨ ਸਭਾ ਹਲਕਿਆਂ ‘ਚ 85 ਉਮੀਦਵਾਰਾਂ ਨੇ ਭਰੀਆਂ ਨਾਮਜ਼ਦਗੀਆਂ

  • 1 ਫਰਵਰੀ ਹੋਵੇਗੀ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ – ਜ਼ਿਲ੍ਹਾ ਚੋਣ ਅਫ਼ਸਰ

ਲੁਧਿਆਣਾ, (ਸੰਜੇ ਮਿੰਕਾ) – ਮਿਤੀ 20 ਫਰਵਰੀ, 2022 ਨੂੰ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ ਜਾਰੀ ਹੈ। ਅੱਜ ਹਲਕਾ 57-ਖੰਨਾ ਤੋਂ 9, 58-ਸਮਰਾਲਾ ਤੋਂ 9, 59-ਸਾਹਨੇਵਾਲ ਤੋਂ 5, 60-ਲੁਧਿਆਣਾ (ਪੂਰਬੀ) ਤੋਂ 8, 61-ਲੁਧਿਆਣਾ (ਦੱਖਣੀ) ਤੋਂ 8, 62-ਆਤਮ ਨਗਰ ਤੋਂ 11, 63-ਲੁਧਿਆਣਾ (ਕੇਂਦਰੀ) ਤੋਂ 4, 64-ਲੁਧਿਆਣਾ(ਪੱਛਮੀ) ਤੋਂ 6, 65-ਲੁਧਿਆਣਾ (ਉੱਤਰੀ) ਤੋਂ 5, 66-ਗਿੱਲ ਤੋਂ 3, 67-ਪਾਇਲ ਤੋਂ 6, 68-ਦਾਖ਼ਾ ਤੋਂ 2, 69-ਰਾਏਕੋਟ ਤੋਂ 2 ਅਤੇ 70-ਜਗਰਾਉਂ ਤੋਂ 7 ਉਮੀਦਵਾਰਾਂ ਨੇ ਭਰੀਆਂ ਨਾਮਜ਼ਦਗੀਆਂ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਇਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਹਲਕਾ 57-ਖੰਨਾ ਤੋਂ ਸੁਖਮੀਤ ਸਿੰਘ ‘ਪੰਜਾਬ ਕਿਸਾਨ ਦਲ’ ਪਾਰਟੀ ਵੱਲੋਂ, ਗੁਰਪੀ੍ਰਤ ਸਿੰਘ ਤੇ ਕਿਰਨਦੀਪ ਕੌਰ ਨੇ ‘ਭਾਰਤੀ ਜਨਤਾ ਪਾਰਟੀ’ ਵੱਲੋਂ, ਤਰੁਨਪ੍ਰੀਤ ਸਿੰਘ ਸੌਂਢ ਤੇ ਲਛਮਣ ਸਿੰਘ ਨੇ ‘ਆਮ ਆਦਮੀ ਪਾਰਟੀ’ ਵੱਲੋਂ, ਪਰਮਜੀਤ ਸਿੰਘ, ਜਸਦੀਪ ਕੌਰ ਤੇ ਜਸਪ੍ਰੀਤ ਕੌਰ ਨੇ ‘ਸ੍ਰੋ਼ਮਣੀ ਅਕਾਲੀ ਦਲ’ ਵੱਲੋ ਤੇ ਕਰਨੈਲ ਸਿੰਘ ਨੇ ‘ਰੈਵੋਲਊਸ਼ਨਰੀ ਸੋਸ਼ਲਿਸਟ ਪਾਰਟੀ’ ਵੱਲੋਂ 58-ਸਮਰਾਲਾ ਤੋਂ ਡਾ.ਸੋਹਣ ਲਾਲ ਬਲੱਗਣ ਨੇ ‘ਸਮਾਜਵਾਦੀ ਪਾਰਟੀ’ ਵੱਲੋਂ, ਵਰਿੰਦਰ ਸਿੰਘ ਸੇਖੋਂ ਨੇ ‘ਸ਼ੋਮਣੀ ਅਕਾਲੀ ਦਲ (ਅਮ੍ਰਿਤਸਰ) ਸਿਮਰਨਜੀਤ ਸਿੰਘ ਮਾਨ’ ਵੱਲੋਂ, ਸੰਦੀਪ ਸਿੰਘ ਤੇ ਲਾਭ ਸਿੰਘ ਨੇ ਆਜਾਦ ਉਮੀਦਵਾਰ ਵਜੋਂ, ਮੇਜ਼ਰ ਸਿੰਘ ਨੇ ‘ਭਾਰਤੀ ਜਨ ਜਾਗ੍ਰਿਤੀ ਪਾਰਟੀ (ਬੀ.ਜੇ.ਜੇ.ਪੀ.) ਵੱਲੋਂ, ਜਗਤਾਰ ਸਿੰਘ ਤੇ ਪਿੰਦਰਜੀਤ ਕੌਰ ਨੇ ‘ਆਮ ਆਦਮੀ ਪਾਰਟੀ’ ਵੱਲੋਂ, ਰੁਪਿੰਦਰ ਸਿੰਘ ਰਾਜਾ ਤੇ ਹਰਜੀਤ ਕੌਰ ਗਿੱਲ ਨੇ ‘ਭਾਰਤੀ ਰਾਸ਼ਟਰੀ ਕਾਂਗਰਸ’ ਪਾਰਟੀ ਵੱਲੋਂ, 59-ਸਾਹਨੇਵਾਲ ਤੋਂ ਹਰਦੀਪ ਸਿੰਘ ਤੇ ਜ਼ੋਰਾਵਰ ਸਿੰਘ ਨੇ ‘ਆਮ ਆਦਮੀ ਪਾਰਟੀ’ ਵੱਲੋਂ, ਦਲਬੀਰ ਸਿੰਘ ਨੇ ‘ਪੀਪਲਜ ਪਾਰਟੀ ਆਫ ਇੰਡੀਆ (ਡੈਮੋਕ੍ਰੇਟਿਕ) ਵੱਲੋਂ, ਰੁਪਿੰਦਰ ਕੌਰ ਨੇ ‘ਜਨਤਾ ਦਲ (ਯੁਨਾਈਟਿਡ)’, ਵਿਕਰਮ ਸਿੰਘ ਬਾਜਵਾ ਨੇ ‘ਇੰਡੀਅਨ ਨੈਸ਼ਨਲ ਕਾਂਗਰਸ’ ਵੱਲੋਂ,  60-ਲੁਧਿਆਣਾ (ਪੂਰਬੀ) ਤੋਂ ਸੁਰੇਸ਼ ਸਿੰਘ ਨੇ ‘ਸਮਾਜਵਾਦੀ ਪਾਰਟੀ’ ਵੱਲੋਂ, ਜਸਵੰਤ ਸਿੰਘ ਨੇ ‘ਸ੍ਰੋਮਣੀ ਅਕਾਲੀ ਦਲ (ਅਮ੍ਰਿਤਸਰ), ਪ੍ਰਦੀਪ ਸਿੰਘ ਨੇ ‘ਇੰਸਾਨੀਅਤ ਲੋਕ ਵਿਕਾਸ ਪਾਰਟੀ’, ਜਗਮੋਹਣ ਸ਼ਰਮਾ ਤੇ ਸੀਮਾ ਸ਼ਰਮਾ ਨੇ ‘ਭਾਰਤੀ ਜਨਤਾ ਪਾਰਟੀ’, ਦਲਜੀਤ ਸਿੰਘ ਤੇ ਬਲਵਿੰਦਰ ਕੌਰ ਨੇ ‘ਆਮ ਆਦਮੀ ਪਾਰਟੀ’ ਤੇ ਸੱਤ ਨਾਰਾਇਣ ਸ਼ਾਹ ਨੇ ‘ਨੈਸ਼ਨਲ ਜਸਟਿਸ ਪਾਰਟੀ’ ਵੱਲੋਂ, 61-ਲੁਧਿਆਣਾ (ਦੱਖਣੀ) ਤੋਂ ਚੈਲ ਸਿੰਘ ਨੇ ‘ਇੰਸਾਨੀਅਤ ਲੋਕ ਵਿਕਾਸ ਪਾਰਟੀ’, ਦਰਸ਼ਨ ਸਿੰਘ ਨੇ ‘ਸ੍ਰੋਮਣੀ ਅਕਾਲੀ ਦਲ’ ਅਮ੍ਰਿਤਸਰ, ਰਜਿੰਦਰ ਪਾਲ ਕੌਰ ਤੇ ਹਰਪ੍ਰੀਤ ਸਿੰਘ ਨੇ ‘ਆਮ ਆਦਮੀ ਪਾਰਟੀ’, ਬਲਜੀਤ ਸਿੰਘ ਨੇ ‘ਪੀਪਲਜ਼ ਪਾਰਟੀ ਆਫ (ਡੈਮੋਕ੍ਰੇਟਿਕ), ਰਾਜ ਕੁਮਾਰ ਸਾਥੀ ਨੇ ਆਜਾਦ ਉਮੀਦਵਾਰ ਵਜੋਂ, ਹੀਰਾ ਸਿੰਘ ਗਾਬੜੀਆ ਤੇ ਰਖਵਿੰਦਰ ਸਿੰਘ ਗਾਬੜੀਆਂ ਨੇ ‘ਸ਼੍ਰੋਮਣੀ ਅਕਾਲੀ ਦਲ’, 62-ਆਤਮ ਨਗਰ ਤੋਂ ਵਿਜੇ ਰਾਏ ਤੇ ਹਰੀਸ਼ ਰਾਏ ਨੇ ‘ਸ਼੍ਰੋਮਣੀ ਅਕਾਲੀ ਦਲ’ ਤੋਂ, ਪ੍ਰੇਮ ਮਿੱਤਲ ਤੇ ਨਿਰਮਲ ਮਿੱਤਲ ਨੇ ‘ਭਾਰਤੀ ਜਨਤਾ ਪਾਰਟੀ’, ਸੁਰਿੰਦਰ ਕੌਰ ਨੇ ‘ਲੋਕ ਇੰਸਾਫ ਪਾਰਟੀ’, ਮਹਿੰਦਰ ਪਾਲ ਸਿੰਘ ਨੇ ‘ਸਮਾਜਵਾਦੀ ਪਾਰਟੀ’, ਕੁਲਵੰਤ ਸਿੰਘ ਸਿੱਧੂ ਨੇ ‘ਆਮ ਆਦਮੀ ਪਾਰਟੀ’ ਮਾਨ ਸਿੰਘ ਤੇ ਹਰਕੀਰਤ ਸਿੰਘ ਨੇ ਆਜਾਦ ਉਮੀਦਵਾਰ ਵਜੋਂ, ਕਮਲਜੀਤ ਸਿੰਘ ਕੜਵਲ ਤੇ ਕੋਮਲਪ੍ਰੀਤ ਕੌਰ ਨੇ ‘ਇੰਡੀਅਨ ਨੈਸ਼ਨਲ ਕਾਂਗਰਸ’ ਵੱਲੋਂ, 63-ਲੁਧਿਆਣਾ (ਕੇਂਦਰੀ) ਤੋਂ ਅਸ਼ੋਕ ਪਰਾਸ਼ਰ ਤੇ ਮੀਨੂ ਪਰਾਸ਼ਰ ਨੇ ‘ਆਮ ਆਦਮੀ ਪਾਰਟੀ’ ਵੱਲੋਂ, ਪ੍ਰਿਤਪਾਲ ਸਿੰਘ ਤੇ ਰਾਜਿੰਦਰ ਕੌਰ ਨੇ ‘ਸ੍ਰੋਮਣੀ ਅਕਾਲੀ ਦਲ’ ਵੱਲੋ, 64-ਲੁਧਿਆਣਾ (ਪੱਛਮੀ) ਤੋਂ ਮਹੇਸ਼ਇੰਦਰ ਸਿੰਘ ਤੇ ਹਿਤੇਸ਼ਇੰਦਰ ਸਿੰਘ ਨੇ ‘ਸ੍ਰੋਮਣੀ ਅਕਾਲੀ ਦਲ, ਗੁਰਪ੍ਰੀਤ ਬੱਸੀ ਤੇ ਸੁਖਚੈਨ ਕੌਰ ਨੇ ‘ਆਮ ਆਦਮੀ ਪਾਰਟੀ’ ਬਿਕਰਮ ਸਿੰਘ ਤੇ ਗੁਰਵਿੰਦਰ ਕੌਰ ਨੇ ‘ਭਾਰਤੀ ਜਨਤਾ ਪਾਰਟੀ’ ਵੱਲੋਂ, 65-ਲੁਧਿਆਣਾ (ਉੱਤਰੀ) ਤੋਂ ਰਿਪੂ ਦਮਨ ਸ਼ਰਮਾ ਤੇ ਸੁਮਨ ਸ਼ਰਮਾ ਨੇ ‘ਸ਼ੋਮਣੀ ਅਕਾਲੀ ਦਲ’, ਰਾਕੇਸ਼ ਪਾਂਡੇ ਨੇ ‘ਇੰਡੀਅਨ ਨੈਸ਼ਨਲ ਕਾਂਗਰਸ’ ਤੋਂ, ਮਦਨ ਲਾਲ ਤੇ ਅਮਨ ਕੁਮਾਰ ਨੇ ‘ਆਮ ਆਦਮੀ ਪਾਰਟੀ’ ਵੱਲੋਂ, 66-ਗਿੱਲ ਤੋਂ ਬਲਬੀਰ ਸਿੰਘ ਨੇ ‘ਸੀ.ਪੀ.ਆਈ(ਐਮ) ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ) ਵੱਲੋਂ, ਕੁਲਦੀਪ ਸਿੰਘ ਵੈਦ ਤੇ ਹਰਕਰਨਦੀਪ ਸਿੰਘ ਨੈ ‘ਇੰਡੀਅਨ ਨੈਸ਼ਨਲ ਕਾਂਗਰਸ’ ਪਾਰਟੀ ਵੱਲੋਂ, 67-ਪਾਇਲ ਤੋਂ ਭਗਵਾਨ ਸਿੰਘ ਤੇ ਜਗਜੀਤ ਸਿੰਘ ਨੇ ‘ਕਮਿਊਨਿਸਟ ਪਾਰਟੀ ਆਫ ਇੰਡੀਆ’ ਵੱਲੋਂ, ਮਲਕੀਤ ਸਿੰਘ ਨੇ ਆਜ਼ਾਦ ਉਮੀਦਵਾਰ ਵਜੋਂ, ਰਾਜਦੀਪ ਕੌਰ ਨੇ ‘ਜੈ ਜਵਾਨ ਜੈ ਕਿਸਾਨ ਪਾਰਟੀ’, ਅਰਮ ਸਿੰਘ ਨੇ ‘ਬਹੁਜਨ ਸਮਾਜ ਪਾਰਟੀ’, ਰਣਜੀਤ ਸਿੰਘ ਨੇ ‘ਪੰਜਾਬ ਕਿਸਾਨ ਦਲ’, 68-ਦਾਖ਼ਾ ਤੋਂ ਕਰਮਜੀਤ ਸਿੰਘ ਨੇ ‘ਪੀਪਲਜ਼ ਪਾਰਟੀ ਆਫ ਇੰਡੀਆ (ਡੈਮੋਕ੍ਰੇਟਿਕ), ਸਿਮਰਨਦੀਪ ਸਿੰਘ ਨੇ ‘ਰੈਵੋਲਊਸ਼ਨਰੀ ਸੋਸ਼ਲਿਸਟ ਪਾਰਟੀ (ਆਰ.ਐਸ.ਪੀ) ਵੱਲੋਂ, 69-ਰਾਏਕੋਟ ਤੋਂ ਹਾਕਮ ਸਿੰਘ ਤੇ ਗੁਰਦੇਵ ਸਿੰਘ ਨੇ ‘ਆਮ ਆਦਮੀ ਪਾਰਟੀ’ ਵੱਲੋਂ ਅਤੇ 70-ਜਗਰਾਉਂ ਤੋਂ ਜਗਤਾਰ ਸਿੰਘ ਤੇ ਮਨੀ ਸਿੰਘ ਨੇ ‘ਇੰਡੀਅਨ ਨੈਸ਼ਨਲ ਕਾਂਗਰਸ’ ਵੱਲੋਂ, ਸਰਵਜੀਤ ਕੌਰ ਤੇ ਸਰਵਜੀਤ ਸਿੰਘ ਬੀਹਲਾ ਨੇ ‘ਆਮ ਆਦਮੀ ਪਾਰਟੀ’, ਕੰਵਰ ਨਰਿੰਦਰ ਸਿੰਘ ਨੇ ‘ਭਾਰਤੀ ਜਨਤਾ ਪਾਰਟੀ’ ਪਰਿਵਾਰ ਸਿੰਘ ਨੇ ‘ਸ੍ਰੋ਼ਮਣੀ ਅਕਾਲੀ ਦਲ’ ਤੇ ਕੁਲਦੀਪ ਸਿੰਘ ਆਜ਼ਾਦ ਉਮੀਦਵਾਰ ਵਜੋਂ ਆਪਣੀ ਨਾਮਜ਼ਦਗੀ ਭਰੀ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਜਾਰੀ ਨਵੇਂ ਸ਼ਡਿਊਲ ਅਨੁਸਾਰ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 1 ਫਰਵਰੀ, 2022 ਹੋਵੇਗੀ, ਜਦਕਿ ਨਾਮਜ਼ਦਗੀਆਂ ਦੀ ਪੜਤਾਲ 2 ਫਰਵਰੀ, 2022 ਨੂੰ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਉਮੀਦਵਾਰੀ ਵਾਪਸ ਲੈਣ ਦੀ ਮਿਤੀ 4 ਫਰਵਰੀ, 2022 ਨਿਸ਼ਚਤ ਕੀਤੀ ਗਈ ਹੈ। ਹੁਣ ਪੰਜਾਬ ਵਿੱਚ ਚੋਣਾਂ ਦੀ ਮਿਤੀ 20 ਫਰਵਰੀ, 2022 ਨਿਸ਼ਚਤ ਕੀਤੀ ਗਈ ਹੈ ਜਦਕਿ ਵੋਟਾਂ ਦੀ ਗਿਣਤੀ 10 ਮਾਰਚ, 2022 ਨੂੰ ਹੋਵੇਗੀ। ਉਨ੍ਹਾਂ ਕਿਹਾ 57-ਖੰਨਾ ਹਲਕੇ ਲਈ ਨਾਮਜ਼ਦਗੀਆਂ ਰਿਟਰਨਿੰਗ ਅਫਸਰ (ਆਰ.ਓ) ਮਨਜੀਤ ਕੌਰ ਐਸ.ਡੀ.ਐਮ ਖੰਨਾ ਕੋਲ ਤਹਿਸੀਲ ਕੰਪਲੈਕਸ ਖੰਨਾ ਸਥਿਤ ਦਫ਼ਤਰ ਉਪ ਮੰਡਲ ਮੈਜਿਸਟ੍ਰੇਟ ਖੰਨਾ ਦੇ ਕੋਰਟ ਰੂਮ ਵਿਖੇ ਭਰੀਆਂ ਜਾ ਸਕਦੀਆਂ ਹਨ, ਇਸੇ ਤਰ੍ਹਾਂ 58-ਸਮਰਾਲਾ ਲਈ ਆਰ.ਓ. ਵਿਕਰਮਜੀਤ ਸਿੰਘ ਪਾਂਥੇ, ਐਸ.ਡੀ.ਐਮ. ਸਮਰਾਲਾ ਕੋਲ ਦਫ਼ਤਰ ਉਪ ਮੰਡਲ ਮੈਜਿਸਟ੍ਰੇਟ ਸਮਰਾਲਾ ਦੇ ਕੋਰਟ ਰੂਮ ਵਿਖੇ, 59-ਸਾਹਨੇਵਾਲ ਲਈ ਆਰ.ਓ. ਵਨੀਤ ਕੁਮਾਰ ਐਸ.ਡੀ.ਐਮ. ਲੁਧਿਆਣਾ (ਪੂਰਬੀ) ਕੋਲ ਦਫ਼ਤਰ ਜ਼ਿਲ੍ਹਾ ਪ੍ਰਸ਼ਾਸ਼ਨਿਕ ਕੰਪਲੈਕਸ, ਲੁਧਿਆਣਾ ਵਿਖੇ ਐਸ.ਡੀ.ਐਮ. ਲੁਧਿਆਣਾ (ਪੂਰਬੀ) ਦੇ ਕੋਰਟ ਰੂਮ ਵਿਖੇ, 60-ਲੁਧਿਆਣਾ (ਪੂਰਬੀ) ਲਈ ਆਰ.ਓ. ਡਾ. ਅੰਕੁਰ ਮਹਿੰਦਰੂ, ਸੰਯੁਕਤ ਕਮਿਸ਼ਨਰ ਨਗਰ ਨਿਗਮ ਲੁਧਿਆਣਾ ਕੋਲ ਕਮਰਾ ਨੰਬਰ 52, ਨਗਰ ਨਿਗਮ ਲੁਧਿਆਣਾ ਜ਼ੋਨ-ਏ ਦਫ਼ਤਰ, ਨੇੜੇ ਮਾਤਾ ਰਾਣੀ ਚੌਕ ਲੁਧਿਆਣਾ, 61-ਲੁਧਿਆਣਾ ਦੱਖਣੀ ਲਈ ਆਰ.ਓ. ਅਮਿਤ ਕੁਮਾਰ ਪੰਚਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਲੁਧਿਆਣਾ ਕੋਲ, ਦਫ਼ਤਰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਜ਼ਿਲ੍ਹਾ ਪ੍ਰਸ਼ਾਸ਼ਨਿਕ ਕੰਪਲੈਕਸ ਲੁਧਿਆਣਾ ਵਿਖੇ, 62-ਆਤਮ ਨਗਰ ਲਈ ਆਰ.ਓ. ਪੂਨਮ ਪ੍ਰੀਤ ਕੌਰ, ਸੰਯੁਕਤ ਕਮਿਸ਼ਨਰ-2 ਨਗਰ ਨਿਗਮ ਲੁਧਿਆਣਾ, ਕਮਰਾ ਨੰਬਰ 6, ਦੂਜੀ ਮੰਜ਼ਿਲ, ਨਗਰ ਨਿਗਮ ਜ਼ੋਨ-ਸੀ ਦਫਤਰ, ਗਿੱਲ ਰੋਡ, ਲੁਧਿਆਣਾ ਵਿਖੇ, 63-ਲੁਧਿਆਣਾ (ਕੇਂਦਰੀ) ਲਈ ਆਰ.ਓ. ਸ਼ਿਖਾ ਭਗਤ ਏ.ਸੀ.ਏ. ਗਲਾਡਾ, ਲੁਧਿਆਣਾ, ਕਮਰਾ ਨੰਬਰ 202, ਪਹਿਲੀ ਮੰਜ਼ਿਲ, ਗਲਾਡਾ ਦਫ਼ਤਰ, ਫਿਰੋਜ਼ਪੁਰ ਰੋਡ, ਲੁਧਿਆਣਾ, 64-ਲੁਧਿਆਣਾ ਵੈਸਟ ਲਈ ਆਰ।ਓ। ਸੰਦੀਪ ਕੁਮਾਰ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਲੁਧਿਆਣਾ ਕੋਲ ਕਮਰਾ ਨੰਬਰ 129, ਪਹਿਲੀ ਮੰਜ਼ਿਲ, ਜ਼ਿਲ੍ਹਾ ਪ੍ਰਸ਼ਾਸ਼ਨਿਕ ਕੰਪਲੈਕਸ, ਲੁਧਿਆਣਾ, 65-ਲੁਧਿਆਣਾ ਉੱਤਰੀ ਲਈ ਆਰ.ਓ. ਪ੍ਰੀਤਇੰਦਰ ਸਿੰਘ ਬੈਂਸ, ਅਸਟੇਟ ਅਫ਼ਸਰ, ਗਲਾਡਾ, ਲੁਧਿਆਣਾ ਕਮਰਾ ਨੰਬਰ 301, ਦੂਜੀ ਮੰਜ਼ਿਲ, ਗਲਾਡਾ, ਦਫ਼ਤਰ ਲੁਧਿਆਣਾ, 66-ਗਿੱਲ ਲਈ ਆਰ.ਓ. ਨਰਿੰਦਰ ਸਿੰਘ ਧਾਲੀਵਾਲ, ਸਕੱਤਰ, ਆਰ.ਟੀ.ਏ. ਲੁਧਿਆਣਾ ਕੋਲ ਮੀਟਿੰਗ ਹਾਲ, ਪੰਚਾਇਤ ਭਵਨ, ਜ਼ਿਲ੍ਹਾ ਪ੍ਰੀਸ਼ਦ ਕੰਪਲੈਕਸ, ਲੁਧਿਆਣਾ, 67-ਪਾਇਲ ਲਈ ਆਰ.ਓ. ਦੀਪਜੋਤ ਕੌਰ ਐਸ.ਡੀ.ਐਮ. ਪਾਇਲ ਕੋਲ ਦਫ਼ਤਰ ਐਸ.ਡੀ.ਐਮ. ਪਾਇਲ ਕੋਰਟ ਰੂਮ ਵਿਖੇ, 68-ਦਾਖਾ ਲਈ ਆਰ.ਓ. ਜਗਦੀਪ ਸਹਿਗਲ ਐਸ.ਡੀ.ਐਮ. ਲੁਧਿਆਣਾ (ਪੱਛਮੀ) ਦਫ਼ਤਰ ਐਸ.ਡੀ.ਐਮ. ਲੁਧਿਆਣਾ (ਪੱਛਮੀ) ਕੋਰਟ ਰੂਮ ਜਿਲ੍ਹਾ ਪ੍ਰਸ਼ਾਸ਼ਨਿਕ ਕੰਪਲੈਕਸ ਲੁਧਿਆਣਾ, 69-ਰਾਏਕੋਟ ਲਈ ਆਰ.ਓ. ਗੁਰਬੀਰ ਸਿੰਘ ਕੋਹਲੀ ਐਸ.ਡੀ.ਐਮ. ਰਾਏਕੋਟ ਦਫ਼ਤਰ ਐਸ.ਡੀ.ਐਮ. ਰਾਏਕੋਟ ਕੋਰਟ ਰੂਮ ਵਿਖੇ ਅਤੇ 70-ਜਗਰਾਉਂ ਹਲਕੇ ਲਈ ਨਾਮਜ਼ਦਗੀਆਂ ਰਿਟਰਨਿੰਗ ਅਫ਼ਸਰ ਵਿਕਾਸ ਹੀਰਾ ਐਸ.ਡੀ.ਐਮ. ਜਗਰਾਉਂ ਦਫ਼ਤਰ ਐਸ.ਡੀ.ਐਮ. ਜਗਰਾਉਂ ਕੋਰਟ ਰੂਮ ਵਿਖੇ ਭਰੀਆਂ ਜਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਨਾਮਜ਼ਦਗੀਆਂ ਭਰਨ ਦਾ ਸਮਾਂ ਸਵੇਰੇ 11:00 ਵਜੇ ਤੋਂ ਲੈ ਕੇ ਬਾਅਦ ਦੁਪਹਿਰ 3:00 ਵਜੇ ਤੱਕ ਹੋਵੇਗਾ। ਉਨ੍ਹਾਂ ਕਿਹਾ ਕਿ ਨਾਮਜ਼ਦਗੀ ਭਰਨ ਵੇਲੇ ਉਮੀਦਵਾਰ ਦੇ ਨਾਲ ਸਿਰਫ ਦੋ ਵਿਅਕਤੀ ਨਾਲ ਅੰਦਰ ਰਿਟਰਨਿੰਗ ਅਫ਼ਸਰ ਕੋਲ ਜਾ ਸਕਦੇ ਹਨ। ਇਸ ਤੋਂ ਇਲਾਵਾ 100 ਮੀਟਰ ਦੇ ਦਾਇਰੇ ਦੇ ਬਾਹਰ ਸਿਰਫ ਦੋ ਵਾਹਨ ਹੀ ਰੱਖੇ ਜਾ ਸਕਦੇ ਹਨ। ਸੁਵਿਧਾ ਪੋਰਟਲ ਨੂੰ ਆਨਲਾਈਨ ਨਾਮਜ਼ਦਗੀ ਤੇ ਮਨਜ਼ੂਰੀ ਆਦਿ ਲਈ ਰਾਜਸੀ ਪਾਰਟੀਆਂੇਉਮੀਦਵਾਰਾਂ ਲਈ ਬਹੁਤ ਹੀ ਢੁਕਵਾਂ ਮੰਚ ਕਰਾਰ ਦਿੰਦਿਆਂ ਉਨ੍ਹਾਂ ਦੱਸਿਆ ਕਿ https://suvidha.eci.gov.in/ ‘ਤੇ ਜਾ ਕੇ ਉਮੀਦਵਾਰ ਆਪਣਾ ਅਕਾਊਂਟ ਬਣਾ ਕੇ ਨਾਮਜ਼ਦਗੀ ਨਾਲ ਸਬੰਧਤ ਪ੍ਰਕਿਰਿਆ ਨੂੰ ਸੁਖਾਲਾ ਬਣਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਪੱਤਰ ਆਨਲਾਈਨ ਭਰਨ ਤੋਂ ਇਲਾਵਾ ਜ਼ਮਾਨਤੀ ਰਾਸ਼ੀ ਜਮ੍ਹਾਂ ਕਰਵਾਉਣ ਅਤੇ ਰਿਟਰਨਿੰਗ ਅਫ਼ਸਰ ਅੱਗੇ ਪੇਸ਼ ਹੋਣ ਲਈ ਅਗਾਊੂਂ ਸਮਾਂ ਲੈਣ ਵਿੱਚ ਇਹ ਆਨਲਾਈਨ ਪੋਰਟਲ ਬੜਾ ਸਹਾਇਕ ਸਿੱਧ ਹੋਵੇਗਾ। ਉਨ੍ਹਾਂ ਦੱਸਿਆ ਕਿ ਇੱਕ ਵਾਰ ਆਨਲਾਈਨ ਨਾਮਜ਼ਦਗੀ ਫ਼ਾਰਮ ਭਰਨ ਉਪਰੰਤ, ਉਮੀਦਵਾਰ ਇਸ ਦਾ ਪ੍ਰਿੰਟ ਲੈ ਕੇ, ਉਸ ਨੂੰ ਤਸਦੀਕ ਕਰਵਾ ਕੇ ਅਤੇ ਲੋੜੀਂਦੇ ਦਸਤਾਵੇਜ਼ ਨਾਲ ਲਗਾ ਕੇ, ਇਸ ਨੂੰ ਰਿਟਰਨਿੰਗ ਅਫ਼ਸਰ ਅੱਗੇ ਜਾ ਕੇ ਨਿੱਜੀ ਤੌਰ ੋਤੇ ਪੇਸ਼ ਕਰ ਸਕਦਾ ਹੈ। ਉਨ੍ਹਾਂ ਦੱਸਿਆ ਕਿ ਆਨਲਾਈਨ ਤੋਂ ਇਲਾਵਾ ਨਾਮਜ਼ਦਗੀ ਦੀ ਆਫ਼ਲਾਈਨ ਪ੍ਰਕਿਰਿਆ ਵੀ ਮੌਜੂਦ ਹੈ ਪਰੰਤੂ ਆਨਲਾਈਨ ਫ਼ਾਰਮ ਭਰਨ ਨਾਲ ਗ਼ਲਤੀਆਂ ਦੀ ਗੁੰਜਾਇਸ਼ ਬਹੁਤ ਹੀ ਘੱਟ ਜਾਵੇਗੀ। ਉਹਨਾਂ ਸਮੂਹ ਧਿਰਾਂ ਨੂੰ ਅਪੀਲ ਕੀਤੀ ਕਿ ਉਹ ਸਮੁੱਚੀ ਚੋਣ ਪ੍ਰਕਿਰਿਆ ਵਿੱਚ ਸਹਿਯੋਗ ਕਰਨ।

About Author

Leave A Reply

WP2Social Auto Publish Powered By : XYZScripts.com