ਲੁਧਿਆਣਾ (ਸੰਜੇ ਮਿੰਕਾ) – ਲੋਕ ਲਹਿਰਾਂ ਦੇ ਸਿਰਕੱਢ ਗਾਇਕ ਤੇ ਇਪਟਾ ਲਹਿਰ ਦੇ ਬਾਨੀਆਂ ਚੋਂ ਇੱਕ ਅਮਰਜੀਤ ਗੁਰਦਾਸਪੁਰੀ ਨਮਿਤ ਪਾਠ ਦਾ ਭੋਗ ਤੇ ਅੰਤਿਮ ਅਰਦਾਸ 5 ਮਾਰਚ ਨੂੰ ਉੱਦੋਵਾਲੀ ਕਲਾਂ (ਨੇੜੇ ਧਿਆਨਪੁਰ)ਵਿੱਚ ਹੋਵੇਗੀ। ਇਹ ਜਾਣਕਾਰੀ ਗੁਰਦਾਸਪੁਰੀ ਜੀ ਦੇ ਪਰਿਵਾਰਕ ਸੂਤਰਾਂ ਨੇ ਦਿੱਤੀ ਹੈ। ਉਨ੍ਹਾਂ ਦੇ ਸਪੁੱਤਰ ਤੇਜ ਬਿਕਰਮ ਸਿੰਘ ਰੰਧਾਵਾ ਨੇ ਅਮਰੀਕਾ ਤੋਂ ਤੁਰਨ ਲੱਗਿਆਂ ਫੋਨ ਤੇ ਦੱਸਿਆ ਕਿ ਉਹ ਬੁੱਧਵਾਰ ਸਵੇਰ ਤੀਕ ਪਿੰਡ ਪੁੱਜ ਜਾਣਗੇ। ਭੋਗ ਤੇ ਅੰਤਿਮ ਅਰਦਾਸ ਦੁਪਹਿਰ 12 ਵਜੇ ਤੋਂ 2 ਵਜੇ ਤੀਕ ਹੋਵੇਗੀ। ਗੁਰਦਾਸਪੁਰੀ ਜੀ ਦੇ ਪ੍ਰਸ਼ੰਸਕਾਂ ਚੋਂ ਇੱਕ ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਪ੍ਰੋਃ ਗੁਰਭਜਨ ਸਿੰਘ ਗਿੱਲ ਨੇ ਦੱਸਿਆ ਕਿ ਉੱਦੋਵਾਲੀ ਕਲਾਂ ਦੇ ਖੇਤਾਂ ਵਿੱਚ ਹੀ ਅਮਰਜੀਤ ਗੁਰਦਾਸਪੁਰੀ ਜੀ ਦਾ ਨਖਾਸੂ ਨਾਲ਼ੇ ਕੰਢੇ ਡੇਰਾ ਹੈ। ਭੋਗ ਏਥੇ ਹੀ ਪਾਇਆ ਜਾ ਰਿਹਾ ਹੈ। ਉੱਦੋਵਾਲੀ ਪੁੱਜਣ ਲਈ ਬਰਾਸਤਾ ਕਾਲਾ ਅਫਗਾਨਾ ਤੇ ਬਰਾਸਤਾ ਕੋਟਲੀ ਸੂਰਤ ਮੱਲ੍ਹੀ ਵੀ ਪਹੁੰਚਿਆ ਜਾ ਸਕਦਾ ਹੈ।
Previous Articleਈਸੇਵਾਲ ਗੈਂਗ ਰੇਪ ਕੇਸ ਦੇ ਮੁਲਜ਼ਮ ਅਦਾਲਤ ਵੱਲੋਂ ਦੋਸ਼ੀ ਕਰਾਰ – ਡਾ. ਪਾਟਿਲ ਕੇਤਨ ਬਲੀਰਾਮ, ਐਸ.ਐਸ.ਪੀ. ਲੁਧਿਆਣਾ ਦਿਹਾਤੀ
Next Article आस-एहसास एनजीओ ने बच्चों संग मनाई महाशिवरात्रि