Friday, May 9

ਲੋਕ ਪੱਖੀ ਸਕੀਮਾਂ ਲੋੜਵੰਦ ਲੋਕਾਂ ਤੱਕ ਪਹੁੰਚਾਈਆਂ ਜਾਣਗੀਆਂ – ਸਿਵਲ ਸਰਜਨ ਲੁਧਿਆਣਾ

ਲੁਧਿਆਣਾ,(ਸੰਜੇ ਮਿੰਕਾ)- ਸਿਹਤ ਵਿਭਾਗ ਪੰਜਾਬ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਸਿਵਲ ਸਰਜਨ ਡਾ. ਐਸ.ਪੀ. ਸਿੰਘ ਨੇ ਸਿਹਤ ਵਿਭਾਗ ਦੀ ਕਾਰਜ਼ਗਾਰੀ ਨੂੰ ਹੋਰ ਬੇਹਤਰ ਬਣਾਉਣ ਲਈ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਲੋਕ ਪੱਖੀ ਸਕੀਮਾਂ ਨੂੰ ਲੋੜਵੰਦ ਲੋਕਾਂ ਤੱਕ ਪਹੁੰਚਾਉਣ ਦੇ ਉਪਰਾਲੇ ਕੀਤੇ ਜਾਣ। ਉਨ੍ਹਾਂ ਕਿਹਾ ਕਿ ਹਸਪਤਾਲ ਵਿਚ ਪਹੁੰਚਣ ਵਾਲੇ ਵਿਅਕਤੀ ਨਾਲ ਵਿਹਾਰ ਠੀਕ ਰੱਖਿਆ ਜਾਵੇ, ਖਾਸ ਤੋਰ ‘ਤੇ ਸੀਨੀਅਰ ਸਿਟੀਜ਼ਨ, ਔਰਤਾਂ ਅਤੇ ਬੱਚਿਆਂ ਦਾ ਵਿਸੇਸ ਧਿਆਨ ਰੱਖਿਆ ਜਾਵੇ। ਮੀਡੀਆਂ ਨੂੰ ਜਾਣਕਾਰੀ ਦਿੰਦਿਆਂ ਡਾ. ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਵਲੋ ਹਰ ਸਕੀਮ ਨੂੰ ਲੋੜਵੰਦ ਲੋਕਾਂ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾ ਕਿਹਾ ਕਰਮਚਾਰੀਆਂ ਵਲੋ ਆਪਣੇ ਟੂਰ ਪ੍ਰੋਗਾਰਾਮਾਂ ਦੌਰਾਨ ਆਮ ਲੋਕਾਂ ਨੂੰ ਜਾਗਰੂਤ ਕੀਤਾ ਜਾਵੇ। ਉਨ੍ਹਾਂ ਅੱਜ ਵੱਖ ਵੱਖ ਟੀਮਾਂ ਬਣਾ ਕੇ ਲੁਧਿਆਣਾ ਜ਼ਿਲ੍ਹੇ ਅਧੀਨ ਆਉਦੇ ਹਸਪਤਾਲਾਂ ਦੀ ਕਾਰਜ਼ਗਾਰੀ ਦੀ ਚੈਕਿੰਗ ਕੀਤੀ ਜਿੰਨਾ ਵਿਚ ਸੀ ਐਚ ਸੀ ਕੂਮਕਲਾਂ, ਸੀ ਐਚ ਸੀ ਪਾਇਲ, ਸੀ ਐਚ ਸੀ ਸਾਹਨੇਵਾਲ ਅਤੇ ਸੀ ਐਚ ਸੀ ਪੱਖੋਵਾਲ ਵੀ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਚੈਕਿੰਗ ਦੌਰਾਨ ਕੰਮ ਤਸੱਲੀਬਖਸ ਪਾਇਆ ਗਿਆ ਅਤੇ ਡਿਊਟੀ ‘ਤੇ ਦੇਰੀ ਨਾਲ ਪਹੁੰਚਣ ਵਾਲੇ ਕਰਮਚਾਰੀਆਂ ਨੂੰ ਤਾੜਨਾ ਕੀਤੀ ਗਈ। ਉਨਾਂ ਦੱਸਿਆ ਕਿ ਅਜਿਹੀ ਚੈਕਿੰਗ ਭਵਿੱਖ ਵਿਚ ਵੀ ਜਾਰੀ ਰਹੇਗੀ। ਉਨਾਂ ਸਪੱਸ਼ਟ ਕੀਤਾ ਕਿ ਹਸਪਤਾਲਾਂ ਵਿਚ ਸਫਾਈ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ, ਮਰੀਜਾਂ ਅਤੇ ਉਨਾਂ ਦੇ ਰਿਸ਼ਤੇਦਾਰਾਂ ਨਾਲ ਵਿਹਾਰ ਠੀਕ ਰੱਖਿਆ ਜਾਵੇ।ਸਿਹਤ ਵਿਭਾਗ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਅਧਿਕਾਰੀ/ਕਰਮਚਾਰੀ ਖਿਲਾਫ ਅਨੁਸਾਸ਼ਨੀ ਕਾਰਵਾਈ ਕੀਤੀ ਜਾਵੇਗੀ।

About Author

Leave A Reply

WP2Social Auto Publish Powered By : XYZScripts.com