ਜਗਰਾਓ, (ਸੰਜੇ ਮਿੰਕਾ)- ਉੱਪ-ਮੰਡਲ ਮੈਜਿਸਟ੍ਰੇਟ ਜਗਰਾਓ ਸ਼੍ਰੀ ਵਿਕਾਸ ਹੀਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਚਹਿਰੀ ਕੰਪਾਊਂਡ ਜਗਰਾਓ ਦੀ ਕੰਟੀਨ ਦਾ ਠੇਕਾ ਸਾਲ 2022-23 ਲਈ ਬੋਲੀ ਰਾਹੀਂ ਠੇਕੇ ‘ਤੇ ਦਿੱਤਾ ਜਾਣਾ ਹੈ। ਇਸ ਲਈ ਇਹ ਬੋਲੀ ਮਿਤੀ 07-04-2022 ਨੂੰ ਸਵੇਰੇ 11-00 ਵਜੇ ਦਫਤਰ ਉੱਪ-ਮੰਡਲ ਮੈਜਿਸਟ੍ਰੇਟ ਜਗਰਾਓ ਵਿਖੇ ਰੱਖੀ ਗਈ ਹੈ। ਉਨ੍ਹਾਂ ਕਿਹਾ ਕਿ ਬੋਲੀ ਵਿੱਚ ਸਾਰਿਆਂ ਨੂੰ ਸਮੇਂ ਸਿਰ ਹਾਜ਼ਰ ਹੋਣਾ ਲਾਜ਼ਮੀ ਹੈ। ਬੋਲੀ ਵਿੱਚ ਸ਼ਾਮਿਲ ਹੋਣ ਵਾਲੇ ਵਿਅਕਤੀ ਨੂੰ 05 ਹਜ਼ਾਰ ਬਤੌਰ ਸਕਿਉਰਟੀ ਜਮਾਂ ਕਰਵਾਉਣੇ ਹੋਣਗੇ। ਸਭ ਤੋਂ ਵੱਧ ਬੋਲੀ ਦੇਣ ਵਾਲੇ ਦੀ ਕੁੱਲ ਰਕਮ ਦਾ ਚੌਥਾ ਹਿੱਸਾ ਮੌਕੇ ‘ਤੇ ਜਮਾਂ ਕਰਵਾਉਣਾ ਹੋਵੇਗਾ ਅਤੇ ਬਾਕੀ ਦੀ ਰਕਮ ਲਗਾਤਾਰ ਮਹੀਨਾਵਾਰੀ ਕਿਸ਼ਤਾਂ ਵਿੱਚ ਵਸੂਲ ਕੀਤੀ ਜਾਵੇਗੀ। ਚੌਥਾ ਹਿੱਸਾ ਨਾ ਦੇਣ ਦੀ ਸੂਰਤ ਵਿੱਚ ਸਕਿਉਰਟੀ ਰਕਮ ਜ਼ਬਤ ਕਰ ਲਈ ਜਾਵੇਗੀ। ਇਸ ਤੋਂ ਇਲਾਵਾ ਹੋਰ ਸ਼ਰਤਾਂ ਮੌਕੇ ‘ਤੇ ਦੱਸੀਆ ਜਾਣਗੀਆਂ। ਉੱਪ-ਮੰਡਲ ਮੈਜਿਸਟ੍ਰੇਟ ਜਗਰਾਓ ਸ਼੍ਰੀ ਵਿਕਾਸ ਹੀਰਾ ਨੇ ਅੱਗੇ ਦੱਸਿਆ ਕਿ ਤਹਿਸੀਲ ਕੰਪਲੈਕਸ ਜਗਰਾਓ ਵਿੱਚ ਸਾਲ 2022-23 ਲਈ ਵਹੀਕਲ ਪਾਰਕਿੰਗ ਦੇ ਠੇਕੇ ‘ਤੇ ਖੁੱਲੀ ਬੋਲੀ ਮਿਤੀ 07-04-2022 ਨੂੰ ਦੁਪਹਿਰ 12-00 ਵਜੇ ਦਫਤਰ ਉੱਪ ਮੰਡਲ ਮੈਜਿਸਟਰੇਟ, ਜਗਰਾਓ ਵਿਖੇ ਰੱਖੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਬੋਲੀ ਵਿੱਚ ਸ਼ਾਮਲ ਹੋਣ ਵਾਲੇ ਵਿਅਕਤੀ ਨੂੰ 20 ਹਜ਼ਾਰ ਰੁਪਏ ਦਾ ਡ੍ਰਾਫਟ ਬਤੌਰ ਸਕਿਊਰਿਟੀ ਜਮ੍ਹਾਂ ਕਰਵਾਉਣਾ ਹੋਵੇਗਾ। ਸਭ ਤੋਂ ਵੱਧ ਬੋਲੀ ਦੇਣ ਵਾਲੇ ਦੀ ਕੁੱਲ ਰਕਮ ਦਾ ਚੌਥਾ ਹਿੱਸਾ ਮੌਕੇ’ ‘ਤੇ ਜਮਾਂ ਕਰਾਉਣਾ ਹੋਵੇਗਾ। ਬਾਕੀ ਦੀ ਰਕਮ ਮਹੀਨਾਵਾਰ ਕਿਸ਼ਤਾਂ ਵਿੱਚ ਲਈ ਜਾਵੇਗੀ। ਮੌਕੇ ‘ਤੇ ਚੌਥਾਂ ਹਿੱਸਾ ਨਾ ਦੇਣ ਦੀ ਸੂਰਤ ਵਿੱਚ ਸਕਿਉਰਿਟੀ ਰਕਮ ਜ਼ਬਤ ਕਰ ਲਈ ਜਾਵੇਗੀ। ਠੇਕੇ ਦੀਆਂ ਸ਼ਰਤਾਂ ਅਤੇ ਹੋਰ ਜਾਣਕਾਰੀ ਲਈ ਦਫਤਰ ਉੱਪ ਮੰਡਲ ਮੈਜਿਸਟਰੇਟ, ਜਗਰਾਓ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ। ਉੱਪ-ਮੰਡਲ ਮੈਜਿਸਟ੍ਰੇਟ ਜਗਰਾਓ ਸ਼੍ਰੀ ਵਿਕਾਸ ਹੀਰਾ ਨੇ ਜਾਣਕਾਰੀ ਦਿੰਦਿਆਂ ਇਹ ਵੀ ਦੱਸਿਆ ਕਿ ਕੰਟੀਨ ਲਈ ਸ਼ਰਤਾਂ – 1. ਬੋਲੀ ਦੇਣ ਵਾਲੇ ਪਾਸ ਤਹਿਸੀਲ ਜਗਰਾਓ ਵਿੱਚ ਅਚੱਲ ਜਾਇਦਾਦ ਹੋਣੀ ਜ਼ਰੂਰੀ ਹੈ, ਸਬੂਤ ਵਜੋਂ ਮੌਕੇ ‘ਤੇ ਉਹ ਰਜਿਸਟਰੀ ਜਾਂ ਨਕਲ ਜਮਾਂਬੰਦੀ ਪੇਸ਼ ਕਰੇਗਾ। 2. ਬੋਲੀਕਾਰ ਸਰਕਾਰ ਜਾਂ ਇਸ ਦਫਤਰ ਦਾ ਬਾਕੀਦਾਰ ਨਹੀਂ ਹੋਣਾ ਚਾਹੀਦਾ। 3. ਗ੍ਰਾਹਕਾਂ ਦੇ ਬੈਠਣ ਲਈ ਯੋਗ ਪ੍ਰਬੰਧ ਹੋਣਾ ਚਾਹੀਦਾ ਹੈ। 4. ਕੰਟੀਨ ਵਿਖੇ ਖਾਣ-ਪੀਣ ਦੀ ਸਮੱਗਰੀ ਸੁੱਧ ਹੋਣੀ ਚਾਹੀਦੀ ਹੈ। 5. ਸ਼ਨੀਵਾਰ ਨੂੰ ਕੰਟੀਨ ਖੁੱਲੀ ਹੋਣੀ ਚਾਹੀਦੀ ਹੈ।
Previous Articleਮਾਸ ਮੀਡੀਆ ਅਫ਼ਸਰ ਡਾ. ਹਰਜਿੰਦਰ ਸਿੰਘ ਹੋਏ ਸੇਵਾ ਮੁਕਤ
Related Posts
-
एनजीओ आस एहसास की निदेशक, मैडम रुचि कौर बावा ने वर्ल्ड प्रेस फ्रीडम डे पर युवाओं को मीडिया साक्षरता से जोड़ा
-
पहलगाम घटना के विरोध में पंजाब व्यापार मंडल ने आज समूह व्यापारियों के साथ काली पट्टियां बांधकर मनाया काला दिवस
-
ਲੁਧਿਆਣਾ ਪੱਛਮੀ ਉਪ-ਚੋਣਪ੍ਰਸਤਾਵਿਤ ਸਟ੍ਰਾਂਗ ਰੂਮ ਅਤੇ ਗਿਣਤੀ ਕੇਂਦਰ ਵਿਖੇ ਡੀ.ਸੀ ਅਤੇ ਸੀ.ਪੀ ਨੇ ਤਿਆਰੀ ਦਾ ਜਾਇਜ਼ਾ ਲਿਆ