Saturday, May 10

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਵੱਲੋਂ ਭਲਕੇ ਲੁਧਿਆਣਾ ਦਾ ਦੌਰਾ

  • ਸਬੰਧਤ ਵਿਭਾਗ ਆਪਣਾ ਮੁਕੰਮਲ ਰਿਕਾਰਡ ਤਿਆਰ ਕਰਕੇ ਕੱਲ੍ਹ ਸਰਕਟ ਹਾਊਸ ਵਿਖੇ ਹਾਜ਼ਰ ਹੋਣਾ ਯਕੀਨੀ ਬਣਾਉਣ – ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਿਤ ਕੁਮਾਰ ਪੰਚਾਲ

ਲੁਧਿਆਣਾ, (ਸੰਜੇ ਮਿੰਕਾ)- ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਮਿਤ ਕੁਮਾਰ ਪੰਚਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਸ੍ਰੀ ਏ.ਕੇ. ਸ਼ਰਮਾ ਵੱਲੋਂ ਭਲਕੇ ਲੁਧਿਆਣਾ ਦਾ ਦੌਰਾ ਕੀਤਾ ਜਾਣਾ ਹੈ। ਵਧੀਕ ਡਿਪਟੀ ਕਮਿਸ਼ਨਰ ਸ੍ਰੀ ਪੰਚਾਲ ਨੇ ਦੱਸਿਆ ਕਿ ਮੈਂਬਰ ਪੰਜਾਬ ਸਟੇਟ ਫੂਡ ਕਮਿਸ਼ਨ ਸ੍ਰੀ ਏ.ਕੇ. ਸ਼ਰਮਾ ਵੱਲੋਂ ਭਲਕੇ ਸਕਰਟ ਹਾਊਸ ਵਿਖੇ ਸਵੇਰੇ 10:30 ਵਜੇ ਲਾਭਪਾਤਰੀਆਂ ਨੂੰ ਰਾਸ਼ਨ ਦੀ ਵੰਡ, ਮਿਡ-ਡੇ-ਮੀਲ ਦੀ ਵੰਡ, ਆਂਗਣਵਾੜੀ ਵਰਕਰਾਂ ਦੇ ਕੰਮ ਸਬੰਧੀ ਅਤੇ ਨੈਸ਼ਨਲ ਫੂਡ ਸਕਿਊਰਿਟੀ ਐਕਟ, 2013 ਅਧੀਨ ਪ੍ਰਾਪਤ ਹੋਈਆਂ ਸ਼ਿਕਾਇਤਾਂ ਅਤੇ ਨਿਪਟਾਰਾ ਕੀਤੀਆਂ ਗਈਆਂ ਸ਼ਿਕਾਇਤਾਂ ਦਾ ਰਿਵਿਊ ਕੀਤਾ ਜਾਣਾ ਹੈ। ਵਧੀਕ ਡਿਪਟੀ ਕਮਿਸ਼ਨਰ ਸ੍ਰੀ ਪੰਚਾਲ ਨੇ ਸਬੰਧਤ ਵੱਖ-ਵੱਖ ਵਿਭਾਗਾਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਆਪਣੇ-2 ਵਿਭਾਗ ਨਾਲ ਸਬੰਧਤ ਮੁਕੰਮਲ ਰਿਕਾਰਡ ਤਿਆਰ ਕਰਕੇ ਭਲਕੇ 07 ਅਪ੍ਰੈਲ, 2022 (ਦਿਨ ਵੀਰਵਾਰ) ਨੂੰ ਸਰਕਟ ਹਾਊਸ ਵਿਖੇ ਸਵੇਰੇ 10:30 ਹਾਜ਼ਰ ਹੋਣਾ ਯਕੀਨੀ ਬਣਾਉਣ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਹਾਜ਼ਰ ਨਾ ਹੋਣ ਦੀ ਸੂਰਤ ਵਿੱਚ ਨਿਰੋਲ ਜਿੰਮੇਵਾਰੀ ਸਬੰਧਤ ਵਿਭਾਗ ਦੀ ਹੋਵੇਗੀ।

About Author

Leave A Reply

WP2Social Auto Publish Powered By : XYZScripts.com