Friday, May 9

ਵਿਧਾਇਕ ਸ੍ਰ. ਕੁਲਵੰਤ ਸਿੰਘ ਸਿੱਧੂ ਵੱਲੋਂ ਗਲਾਡਾ ਦਫਤਰ ਵਿਖੇ ਕੀਤਾ ਗਿਆ ਦੌਰਾ

  • ਕਿਹਾ ! ਭ੍ਰਿਸ਼ਟਾਚਾਰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ

ਲੁਧਿਆਣਾ, (ਸੰਜੇ ਮਿੰਕਾ) – ਆਮ ਆਦਮੀ ਪਾਰਟੀ ਦੇ ਹਲਕਾ ਆਤਮ ਨਗਰ ਦੇ ਵਿਧਾਇਕ ਸ੍ਰ. ਕੁਲਵੰਤ ਸਿੰਘ ਸਿੱਧੂ ਵੱਲੋਂ ਗਲਾਡਾ ਦਫਤਰ ਵਿਖੇ ਦੌਰਾ ਕੀਤਾ ਗਿਆ। ਇਸ ਮੌਕੇ ਗਲਾਡਾ ਦਫਤਰ ਅਜੈ ਸ਼ਰਮਾ ਧਰਨਾ ਲਗਾ ਕੇ ਬੈਠੇ ਸੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹੋਣ ਕਰਕੇ ਕਿਸੇ ਵੀ ਆਮ ਵਿਅਕਤੀ ਨਾਲ ਧੱਕਾ ਨਹੀਂ ਹੋਣ ਦਿੱਤਾ ਜਾਵੇਗਾ, ਉਨ੍ਹਾਂ ਕਿਹਾ ਕਿ ਜਿਹੜਾ ਮੁੱਦਾ ਸ਼੍ਰੀ ਅਜੈ ਸ਼ਰਮਾ ਨੇ ਦੱਸਿਆ ਉਸ ਨੂੰ ਧਿਆਨ ਨਾਲ ਵੇਖਦੇ ਹੋਏ ਉਸ ‘ਤੇ ਕਾਰਵਾਈ ਕੀਤੀ ਜਾਵੇਗੀ ਅਤੇ ਜੇਕਰ ਇਸ ਵਿਚ ਕੋਈ ਵੀ ਦੋਸ਼ੀ ਪਾਇਆ ਗਿਆ ਤਾਂ ਉਸ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਇੱਕ-ਇੱਕ ਕਰਕੇ ਹਰ ਵਿਅਕਤੀ ਦੀ ਮੁਸ਼ਕਲ ਸੁਣੀ ਅਤੇ ਉਸ ਨੂੰ ਹੱਲ ਕਰਨ ਦਾ ਭਰੋਸਾ ਵੀ ਦਿੱਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਕਾਲੋਨੀਆਂ ਦੀ ਰੈਗੂਲਾਈਜੇਸ਼ਨ ਨਾਲ ਸਬੰਧਤ ਕਾਫੀ ਸਾਰੇ ਮਾਮਲੇ ਆਏ ਹਨ ਜਿਨ੍ਹਾਂ ਦੀ ਵਿਧਾਇਕ ਸ੍ਰ. ਸਿੱਧੂ ਵੱਲੋਂ ਸ਼੍ਰੀ ਸੰਦੀਪ ਕੁਮਾਰ ਨਾਲ ਇਨ੍ਹਾਂ ਸਾਰੇ ਮੁੱਦਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਾਰੇ ਮਾਮਲਿਆਂ ‘ਤੇ ਚੰਗੀ ਤਰ੍ਹਾਂ ਪੜਤਾਲ ਕਰਕੇ ਨਤੀਜਾ ਸਾਹਮਣੇ ਲਿਆਦਾ ਜਾਵੇਗਾ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਵਿਧਾਇਕ ਸ। ਸਿੱਧੂ ਨੇ ਕਿਹਾ ਕਿ ਲੋਕਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਾ ਕੇ ਉਨ੍ਹਾਂ ਨੂੰ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਹੈ, ਉਨ੍ਹਾਂ ਕਿਹਾ ਕਿ ਉਹ ਇਸ ਜੁੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਇੱਕੋ ਇੱਕ ਮਕਸਦ ਹੈ ਕਿ ਲੋਕਾਂ ਦੀ ਵੱਧ ਤੋਂ ਵੱਧ ਸੇਵਾ ਕਰਨਾ ਅਤੇ ਲੋਕਾਂ ਦੇ ਹੱਕ ਉਨ੍ਹਾਂ ਨੂੰ ਦੁਆਏ ਜਾਣ ਅਤੇ ਅਫ਼ਸਰਸ਼ਾਹੀ ਨੂੰ ਲੋਕਾਂ ਦੇ ਕੰਮ ਕਰਨ ਲਈ ਜਵਾਬਦੇਹ ਬਣਾਇਆ ਜਾਵੇ ਤਾਂ ਜੋ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਲੋਕਾਂ ਤੱਕ ਪਹੁੰਚਾ ਸਕਣ ਜਿਸ ਨਾਲ ਲੋਕ ਮਹਿਸੂਸ ਕਰਨ ਕਿ ਇਹ ਉਨ੍ਹਾਂ ਦੀ ਆਪਣੀ ਸਰਕਾਰ ਹੈ। ਉਨ੍ਹਾਂ ਕਿਹਾ ਕਿ ਉਨ੍ਹਾ ਦੀ ਸਰਕਾਰ ਦਾ ਸੱਭ ਤੋਂ ਮੁੱਖ ਏਜੰਡਾ ਪੰਜਾਬ ਦੇ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸ਼ਨ, ਸਿਹਤ, ਸਿੱਖਿਆ, ਖੁਸ਼ਹਾਲੀ ਅਤੇ ਵਿਕਾਸ ਕਰਨਾ ਹੈ ਤਾਂ ਜੋ ਅਸੀਂ ਪੰਜਾਬ ਨੂੰ ਅੱਗੇ ਲਿਜਾ ਸਕੀਏ। ਵਿਧਾਇਕ ਸਿੱਧੂ ਨੇ ਕਿਹਾ ਕਿ ਪਿਛਲੇ ਕਈ ਵਰ੍ਹਿਆਂ ਤੋਂ ਉਲੱਝੇ ਤਾਣੇ ਨੂੰ ਸੁਲਝਾਉਣ ਨੂੰ ਥੋੜ੍ਹਾ ਸਮਾਂ ਜਰੂਰ ਲੱਗੇਗਾ ਪਰ ਉਸ ਦੀ ਸ਼ੁਰੂਆਤ ਕਰਨੀ ਪਵੇਗੀ, ਜਿਸ ਦੀ ਸ਼ੁਰੂਆਤ ਪੰਜਾਬ ਦੇ ਲੋਕਾਂ ਨੇ ਕੀਤੀ ਹੈ ਤੇ ਹੁਣ ਸਾਡੀ ਜਿੰਮੇਵਾਰੀ ਬਣਦੀ ਹੈ ਕਿ ਅਸੀਂ ਲੋਕਾਂ ਦੀਆਂ ਉਮੀਦਾਂ ਤੇ ਖਰ੍ਹੇ ਉਤੱਰੀਏ ਤੇ ਅਸੀਂ ਉਹ ਕਰ ਰਹੇ ਹਾਂ।

About Author

Leave A Reply

WP2Social Auto Publish Powered By : XYZScripts.com