- ਕਿਹਾ !28.54 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਕੰਮ 3 ਮਹੀਨਿਆਂ ‘ਚ ਕੀਤਾ ਜਾਵੇਗਾ ਮੁਕੰਮਲ
- ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਾਉਣਾ ਮੁੱਖ ਟੀਚਾ – ਵਿਧਾਇਕ ਕੁਲਵੰਤ ਸਿੰਘ ਸਿੱਧੂ
ਲੁਧਿਆਣਾ, (ਸੰਜੇ ਮਿੰਕਾ)- ਹਲਕਾ ਆਤਮ ਨਗਰ ਤੋਂ ਵਿਧਾਇਕ ਸ.ਕੁਲਵੰਤ ਸਿੰਘ ਸਿੱਧੂ ਵੱਲੋਂ ਅੱਜ ਵਾਰਡ ਨੰਬਰ 49 ਦੇ ਨਿਊ ਕਰਤਾਰ ਨਗਰ ਇਲਾਕੇ ਵਿੱਚ ਸੜ੍ਹਕ ਦੇ ਨਿਰਮਾਣ ਕਾਰਜ ਦਾ ਉਦਘਾਟਨ ਕੀਤਾ ਗਿਆ ਜਿਸ ‘ਤੇ ਕਰੀਬ 28.54 ਲੱਖ ਰੁਪਏ ਦੀ ਲਾਗਤ ਆਵੇਗੀ। ਇਸ ਮੌਕੇ ਉਨ੍ਹਾਂ ਨਾਲ ਨਗਰ ਨਿਗਮ ਦੇ ਐਕਸੀਅਨ ਸ. ਜਸਪਾਲ ਸਿੰਘ, ਐਸ.ਡੀ.ਓ. ਸ੍ਰੀ ਜਤਿਨ ਕਾਂਸਲ, ਜੇ.ਈ. ਸ. ਸਿਮਰਜੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾਵਾਸੀ ਵੀ ਮੌਜੂਦ ਸਨ।
ਵਿਧਾਇਕ ਸ. ਕੁਲਵੰਤ ਸਿੰਘ ਸਿੱਧੂ ਨੇ ਦੱਸਿਆ ਕਿ ਇਸ ਪ੍ਰੋਜੈਕਟ ਦੇ ਤਹਿਤ ਧੂਰੀ ਰੇਲਵੇ ਲਾਈਨ ਦੇ ਨਾਲ ਲੱਗਦੀਆਂ ਸੜ੍ਹਕਾਂ ਦਾ ਨਿਰਮਾਣ ਕੀਤਾ ਜਾਵੇਗਾ ਜਿਸ ‘ਤੇ ਕਰੀਬ 28.54 ਲੱਖ ਰੁਪਏ ਦੀ ਲਾਗਤ ਆਵੇਗੀ।
ਵਿਧਾਇਕ ਸਿੱਧੂ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਲੋਕਾਂ ਦੀ ਸਰਕਾਰ ਵੱਲੋਂ ਹਰ ਗਲੀ, ਸੜਕ ਨੂੰ ਇੱਕ-ਇੱਕ ਕਰਕੇ ਪੱਕਾ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪਹਿਲ ਦੇ ਆਧਾਰ ‘ਤੇ ਮੁਹੱਈਆ ਕਰਵਾਈਆਂ ਜਾਣਗੀਆਂ। ਇਸ ਮੌਕੇ ਕਰਤਾਰ ਨਗਰ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਸ਼੍ਰੀ ਓਮ ਪਾਲ ਥਾਪਰ, ਪ੍ਰਵੇਸ਼ ਮਹਾਜਨ, ਰਕੇਸ਼ ਚੋਪੜਾ, ਵੇਦ ਪ੍ਰਕਾਸ਼, ਕਮਲ ਗੁਪਤਾ, ਮੋਹਨ ਸਿੰਘ, ਸੁਖਪਾਲ ਸਿੰਘ, ਛਿੰਦਰਪਾਲ ਸਿੰਘ, ਗੁਰਮੀਤ ਸਿੰਘ, ਪ੍ਰਕਾਸ਼ ਚੰਦ, ਕੌਂਸਲਰ ਗੁਰਦੀਪ ਸਿੰਘ, ਸੁਖਜੀਤ ਸਿੰਘ, ਸਰਬਜੀਤ ਸਿੰਘ ਅਤੇ ਹੋਰ ਆਗੂ ਵੀ ਹਾਜਰ ਸਨ।