- ਹਲਕੇ ਦੇ ਵਿਕਾਸ ਸਬੰਧੀ ਮੁੱਦਿਆਂ ‘ਤੇ ਕੀਤੀ ਵਿਚਾਰ ਚਰਚਾ – ਵਿਧਾਇਕ ਰਜਿੰਦਰਪਾਲ ਕੌਰ ਛੀਨਾ
ਲੁਧਿਆਣਾ, (ਸੰਜੇ ਮਿੰਕਾ) – ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਸ੍ਰੀਮਤੀ ਰਜਿੰਦਰਪਾਲ ਕੌਰ ਛੀਨਾ ਵੱਲੋਂ ਸਥਾਨਕ ਸਰਕਟ ਹਾਊਸ ਵਿਖੇ, ਮਾਣਯੋਗ ਮੁੱਖ ਮੰਤਰੀ ਪੰਜਾਬ ਦੀ 5 ਮਈ ਨੂੰ ਫੇਰੀ ਸਬੰਧੀ ਰੱਖੀ ਮੀਟਿੰਗ ਵਿੱਚ ਸ਼ਮੂਲੀਅਤ ਕੀਤੀ ਗਈ। ਮੀਟਿੰਗ ਦੌਰਾਨ ਸਾਰੇ ਵਿਧਾਇਕ ਸਾਹਿਬਾਨ, ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ, ਪੁਲਿਸ ਕਮਿਸ਼ਨਰ ਲੁਧਿਆਣਾ ਸ੍ਰੀ ਕੋਸਤੁਭ ਸ਼ਰਮਾ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਰਾਹੁਲ ਚਾਬਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। ਵਿਧਾਇਕ ਛੀਨਾ ਨੇ ਦੱਸਿਆ ਇਸ ਮੀਟਿੰਗ ਦੌਰਾਨ ਹਲਕੇ ਦੇ ਵਿਕਾਸ ਨੂੰ ਲੈ ਕੇ ਮੁੱਖ ਮੁੱਦਿਆਂ ‘ਤੇ ਵਿਚਾਰ ਚਰਚਾ ਕੀਤੀ ਗਈ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਇਨ੍ਹਾਂ ਮੁੱਦਿਆਂ ਦਾ ਹੱਲ ਕਰਨ ਲਈ ਸਹੀ ਦਿਸ਼ਾ ਨਿਰਦੇਸ਼ ਜਾਰੀ ਕੀਤੇ ਜਾ ਸਕਣ।