- ਕਿਹਾ ! ਵਿਕਾਸ ਕਾਰਜ਼ਾਂ ਵਿੱਚ ਕੋਈ ਕਸਰ ਨਹੀਂ ਛੱਡਣਗੇ ਅਤੇ ਲੋਕਾਂ ਦੀਆਂ ਆਸਾਂ ਤੇ ਪੂਰਾ ਉਤਰਾਗੇ
ਲੁਧਿਆਣਾ, (ਸੰਜੇ ਮਿੰਕਾ) – ਹਲਕਾ ਲੁਧਿਆਣਾ ਕੇਂਦਰੀ ਦੇ ਵਿਧਾਇਕ ਸ਼੍ਰੀ ਅਸ਼ੋਕ ਪਰਾਸ਼ਰ ਨੇ ਵਾਰਡ ਨੰਬਰ 59 ਅਤੇ 85 ਦੇ ਏਰੀਏ ਵਿੱਚ ਪੈਂਦੀ ਟੂਟੀਆਂ ਵਾਲੇ ਮੰਦਰ ਤੋਂ ਬੁੱਢੇ ਨਾਲੇ ਤੱਕ ਮੇਨ ਸਿ਼ਵਪੁਰੀ ਰੋਡ ਦਾ 78.43 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਨਵੀਂ ਸੜਕ ਦੇ ਕੰਮ ਦੀ ਸ਼ੁਰੂਆਤ ਕਰਨ ਦਾ ਉਦਘਾਟਨ ਕੀਤਾ। ਇਹ ਸੜਕ ਅੱਗੇ ਲੁਧਿਆਣਾ ਸ਼ਹਿਰ ਦੇ ਵਾਰਡ ਨੰਬਰ 86 ਅਤੇ 88 ਦੇ ਏਰੀਏ ਨਾਲ ਜੁੜ ਜਾਵੇਗੀ ਅਤੇ ਇਸ ਸੜਕ ਦੇ ਬਣਨ ਨਾਲ ਲੁਧਿਆਣਾ ਸ਼ਹਿਰ ਦੇ ਵਾਸੀਆਂ ਨੂੰ ਬਹੁਤ ਫਾਇਦਾ ਹੋਵੇਗਾ। ਇਸ ਮੌਕੇ ਉਨਾਂ ਨਾਲ ਵਾਰਡ ਨੰਬਰ 59 ਦੇ ਕੌਸਲਰ ਸ੍ਰੀਮਤੀ ਪ੍ਰਭਜੋਤ ਕੌਰ ਭੋਲਾ ਅਤੇ ਵਾਰਡ ਨੰਬਰ 64 ਦੇ ਕੌਸਲਰ ਸ੍ਰੀ ਰਾਕੇਸ਼ ਪਰਾਸ਼ਰ ਵੀ ਵਿਸ਼ੇਸ਼ ਤੌਰ ਤੇ ਸ਼ਾਮਿਲ ਸਨ। ਵਿਧਾਇਕ ਸ੍ਰੀ ਅਸ਼ੋਕ ਪਰਾਸ਼ਰ ਨੇ ਕਿਹਾ ਕਿ ਇਹ ਸੜਕ ਬਨਾਉਣ ਲਈ ਇਲਾਕੇ ਦੇ ਲੋਕਾਂ ਦੀ ਲੰਬੇ ਸਮੇਂ ਤੋਂ ਮੰਗ ਸੀ ਜਿਸ ਨੂੰ ਪੂਰਾ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਮੇਰੇ ਹਲਕੇ ਵਿੱਚ ਕਿਸੇ ਵੀ ਕੌਸਲਰ ਦੇ ਵਾਰਡ ਦਾ ਕੋਈ ਵੀ ਕੰਮ ਹੋਣ ਵਾਲਾ ਹੈ ਉਸ ਨੂੰ ਉਹ ਪਹਿਲ ਦੇ ਅਧਾਰ ਤੇ ਪਾਰਟੀਬਾਜ਼ੀ ਤੋਂ ਉਪਰ ਉਠ ਕੇ ਕਰਵਾਉਣਗੇ ਅਤੇ ਆਉਣ ਵਾਲੇ ਸਮੇ ਵਿੱਚ ਵੀ ਉਹ ਲੁਧਿਆਣਾ ਸ਼ਹਿਰ ਅਤੇ ਹਲਕੇ ਦੇ ਵਿਕਾਸ ਕਾਰਜ਼ ਕਰਵਾਉਣ ਵਿੱਚ ਕੋਈ ਵੀ ਕਸਰ ਬਾਕੀ ਨਹੀਂ ਛੱਡਣਗੇ ਅਤੇ ਲੋਕਾਂ ਦੀਆਂ ਆਸਾ `ਤੇ ਪੂਰਾ ਉਤਰਨਾ ਅਤੇ ਅਣਥਕ ਮਿਹਨਤ ਹੀ ਉਹਨਾਂ ਦਾ ਇੱਕੋ ਇਕ ਟੀਚਾ ਹੈ। ਉਹਨਾਂ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਕਿਹਾ ਹੈ ਕਿ ਉਹ ਸ਼ਹਿਰ ਦੀ ਸਾਫ ਸਫਾਈ ਨੂੰ ਹਰ ਹੀਲੇ ਵਧੀਆ ਬਨਾਉਣ ਅਤੇ ਉਹਨਾਂ ਸ਼ਹਿਰ ਦੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਇਸ ਸਮਾਜਿਕ ਕੰਮ ਲਈ ਨਗਰ ਨਿਗਮ ਦਾ ਸਹਿਯੋਗ ਕਰਨ। ਉਹਨਾਂ ਕਿਹਾ ਕਿ ਉਹ ਅਤੇ ਉਨ੍ਹਾਂ ਦੀ ਸਰਕਾਰ ਲੁਧਿਆਣਾ ਸ਼ਹਿਰ ਨੂੰ ਵਧੀਆ ਬੁਨਿਆਦੀ ਢਾਂਚਾ ਪ੍ਰਦਾਨ ਕਰਨ ਲਈ ਵਚਨਬੱਧ ਹਨ ਅਤੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਔਕੜ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।
ਵਾਰਡ ਨੰਬਰ 59 ਦੇ ਕੌਸਲਰ ਸ੍ਰੀਮਤੀ ਪ੍ਰਭਜੋਤ ਕੌਰ ਭੋਲਾ ਨੇ ਵਿਧਾਇਕ ਸ੍ਰੀ ਅਸ਼ੋਕ ਪਰਾਸ਼ਰ ਦਾ ਧੰਨਵਾਦ ਕਰਦਿਆ ਕਿਹਾ ਕਿ ਮੇਰੇ ਵਾਰਡ ਦੀ ਇਹ ਸੜਕ ਬਣਨ ਦੀ ਮੰਗ ਬੜੇ ਲੰਬੇ ਸਮੇਂ ਤੋਂ ਸੀ ਜਿਸ ਨੂੰ ਵਿਧਾਇਕ ਸ੍ਰੀ ਅਸ਼ੋਕ ਪਰਾਸ਼ਰ ਨੇ ਪੂਰਾ ਕੀਤਾ ਹੈ। ਇਸ ਮੌਕੇ ਹੋਰਨਾ ਤੋਂ ਇਲਾਵਾ ਸੀਨੀਅਰ ਆਗੂ ਪੀ.ਏ ਸ੍ਰੀ ਸੁਮਿਤ ਕੁਮਾਰ, ਸ੍ਰੀ ਓਮਾ ਦੱਤ ਸ਼ਰਮਾ, ਸਾਬਕਾ ਕੌਸਲਰ ਸ੍ਰੀ ਸਤਨਾਮ ਆਹੂਜਾ, ਸ੍ਰੀ ਰਾਕੇਸ਼ ਆਨੰਦ ਚਾਹਲ, ਸ੍ਰੀ ਦੀਪਕ ਮਾਕਨ, ਪੰਡਤ ਅਜੇ ਵਸਿ਼ਸ਼ਟ, ਸ੍ਰੀ ਅਨਿਲ ਗੋਗਨਾ, ਸ੍ਰੀ ਵਿਕਾਸ ਪਰਾਸ਼ਰ ਕਾਕੂ, ਸ੍ਰੀ ਸੌਰਵ ਪਰਾਸ਼ਰ, ਨਗਰ ਨਿਗਮ ਦੇ ਐਕਸੀਅਨ ਸ੍ਰੀ ਹਰਕੰਵਲਜੀਤ ਸਿੰਘ, ਐਸ.ਡੀ.ਓ ਸ੍ਰੀ ਅਕਸ਼ੇ ਬਾਂਸਲ, ਜੀ.ਈ ਸ੍ਰੀ ਅਮਨਦੀਪ ਸਿੰਘ ਤੇ ਸ੍ਰੀ ਵਿਕਾਸ ਕੁਮਾਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।