- ਚੱਲ ਰਹੇ ਵਿਕਾਸ ਕਾਰਜ਼ਾਂ ‘ਚ ਲਿਆਂਦੀ ਜਾਵੇ ਤੇਜ਼ੀ – ਵਿਧਾਇਕ ਚੌਧਰੀ ਮਦਨ ਲਾਲ ਬੱਗਾ
ਲੁਧਿਆਣਾ, (ਸੰਜੇ ਮਿੰਕਾ) – ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਨਗਰ ਨਿਗਮ ਦੇ ਜੋਨ-ਏ ਦਫ਼ਤਰ ਵਿਖੇ ਹਲਕਾ ਉੱਤਰੀ ‘ਚ ਚੱਲ ਰਹੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਸਬੰਧੀ ਨਗਰ ਨਿਗਮ ਕਮਿਸ਼ਨਰ ਸ਼ੇਨਾ ਅਗਰਵਾਲ ਨਾਲ ਮੀਟਿੰਗ ਕੀਤੀ। ਉਨ੍ਹਾਂ ਦੇ ਨਾਲ ਨਿਗਮ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। ਵਿਧਾਇਕ ਸ੍ਰੀ ਬੱਗਾ ਵੱਲੋਂ ਹਲਕਾ ਉੱਤਰੀ ਵਿੱਚ ਚੱਲ ਰਹੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕਰਦਿਆਂ ਨਿਗਮ ਕਮਿਸ਼ਨਰ ਨੂੰ ਕਿਹਾ ਕਿ ਇਨ੍ਹਾਂ ਪ੍ਰੋਜੈਕਟਾਂ ਦੇ ਕੰਮਾਂ ਵਿੱਚ ਤੇਜ਼ੀ ਲਿਆਂਦੀ ਜਾਵੇ ਅਤੇ ਸਰਕਾਰ ਵੱਲੋਂ ਨਿਰਧਾਰਤ ਕੀਤੇ ਸਮੇਂ ਵਿੱਚ ਮੁਕੰਮਲ ਕੀਤੇ ਜਾਣ। ਉਨ੍ਹਾਂ ਨਿਗਮ ਕਮਿਸ਼ਨਰ ਨੂੰ ਹਲਕਾ ਉੱਤਰੀ ਦੇ ਵਸਨੀਕਾਂ ਨੂੰ ਆ ਰਹੀਆਂ ਦਰਪੇਸ਼ ਮੁਸ਼ਕਿਲਾਂ ਬਾਰੇ ਵੀ ਜਾਣੂੰ ਕਰਵਾਇਆ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਾਉਣ ਲਈ ਵਚਨਬੱਧ ਹੈ ਅਤੇ ਇੱਕ-ਇੱਕ ਕਰਕੇ ਲੋਕਾਂ ਦੇ ਸਾਰੇ ਮਸਲੇ ਹੱਲ ਕੀਤੇ ਜਾਣਗੇ।