Saturday, May 10

ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ (ਲੁਧਿਆਣਾ-ਪੱਖੋਵਾਲ ਰੋਡ) ਦਾ ਮੁਕੰਮਲ ਸੁਧਾਰ ਕੀਤਾ ਜਾਵੇਗਾ – ਵਿਧਾਇਕ ਅਸ਼ੋਕ ਪਰਾਸ਼ਰ ਪੱਪੀ

  • ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਅੱਜ ਉਨ੍ਹਾਂ ਦੇ ਜੱਦੀ ਘਰ ਪਿੰਡ ਸਰਾਭਾ ਵਿਖੇ ਜਾ ਕੇ ਸ਼ਰਧਾਂਜਲੀ ਭੇਟ ਕੀਤੀ
  • ਪੰਜਾਬ ਸਰਕਾਰ ਦੀ ਤਰਫੋਂ ਵਿਧਾਇਕ ਪੱਪੀ ਤੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਐਸ.ਡੀ.ਐਮ. ਸਹਿਗਲ ਨੇ ਸ਼ਰਧਾ ਦੇ ਫੁੱਲ ਭੇਂਟ ਕੀਤੇ

ਸਰਾਭਾ/ਲੁਧਿਆਣਾ, (ਸੰਜੇ ਮਿੰਕਾ) – ਸਾਡੇ ਮਹਾਨ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜਨਮ ਦਿਹਾੜੇ ਮੌਕੇ ਪੰਜਾਬ ਸਰਕਾਰ ਦੀ ਤਰਫੋਂ ਹਲਕਾ ਲੁਧਿਆਣਾ ਕੇਂਦਰੀ ਤੋਂ ਵਿਧਾਇਕ ਸ੍ਰੀ ਅਸ਼ੋਕ ਪਰਾਸ਼ਰ ਪੱਪੀ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਐਸ.ਡੀ.ਐਮ. ਸ੍ਰੀ ਜਗਦੀਪ ਸਹਿਗਲ ਵੱਲੋਂ ਅੱਜ ਲੁਧਿਆਣਾ ਦੇ ਨੇੜਲੇ ਪਿੰਡ ਸਰਾਭਾ ਵਿਖੇ ਮਹਾਨ ਸ਼ਹੀਦ ਨੂੰ ਉਨ੍ਹਾਂ ਦੇ ਜੱਦੀ ਘਰ ਜਾ ਕੇ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਉਨ੍ਹਾਂ ਨਾਲ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਸਿੱਖਿਆ ਸ਼ਾਸਤਰੀ ਡਾ.ਕੇ.ਐਨ.ਐਸ. ਕੰਗ ਵੀ ਮੌਜੂਦ ਸਨ। ਵਿਧਾਇਕ ਪੱਪੀ ਵੱਲੋਂ ਨਾ ਸਿਰਫ਼ ਪਿੰਡ ਸਰਾਭਾ ਵਿੱਚ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜੱਦੀ ਘਰ ਦਾ ਦੌਰਾ ਕੀਤਾ, ਸਗੋਂ ਆਜ਼ਾਦੀ ਸੰਗਰਾਮ ਦੇ ਮਹਾਨ ਸ਼ਹੀਦ ਦੇ ਬੁੱਤ ‘ਤੇ ਸ਼ਰਧਾ ਦੇ ਫੁੱਲ ਵੀ ਭੇਂਟ ਕੀਤੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਪੱਪੀ ਨੇ ਕਿਹਾ ਕਿ ਮੁੱਲਾਂਪੁਰ ਦਾਖਾ ਵਿਖੇ ਬੱਸ ਸਟੈਂਡ ਦਾ ਨਾਂ ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਮਹਾਨ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ ‘ਤੇ ਰੱਖਿਆ ਜਾ ਚੁੱਕਾ ਹੈ, ਇਸ ਤੋਂ ਇਲਾਵਾ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੀ ਜਲਦ ਹੀ ਕੇਂਦਰ ਸਰਕਾਰ ਨੂੰ ਪ੍ਰਸਤਾਵ ਭੇਜੇਗੀ ਜਿਸ ਵਿੱਚ ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ ਵੀ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਮ ‘ਤੇ ਰੱਖਣ ਦੀ ਤਜ਼ਵੀਜ਼ ਹੋਵੇਗੀ। ਉਨ੍ਹਾਂ ਕਿਹਾ ਕਿ ਇਹ ਦੇਸ਼ ਦੇ ਸਭ ਤੋਂ ਛੋਟੇ ਸ਼ਹੀਦ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ, ਜਿਨ੍ਹਾਂ ਨੇ 19 ਸਾਲ ਦੀ ਉਮਰ ਵਿੱਚ ਸ਼ਹੀਦੀ ਪ੍ਰਾਪਤ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਰ ਸਾਲ ਪਿੰਡ ਸਰਾਭਾ ਵਿਖੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੀ ਬਰਸੀ ਮੌਕੇ ਰਾਜ ਪੱਧਰੀ ਸਮਾਗਮ ਵੀ ਕਰਵਾਇਆ ਜਾਂਦਾ ਹੈ। ਵਿਧਾਇਕ ਪੱਪੀ ਨੇ ਕਿਹਾ ਕਿ ਪੰਜਾਬ ਸਰਕਾਰ ਦੇਸ਼ ਦੇ ਮਹਾਨ ਸ਼ਹੀਦ ਦੇ ਪਾਏ ਪੂਰਨਿਆਂ ‘ਤੇ ਚੱਲਣ ਦਾ ਯਤਨ ਕਰੇਗੀ ਅਤੇ ਸ਼ਹੀਦਾਂ ਦੀ ਮਹਾਨ ਕੁਰਬਾਨੀ ਲਈ ਸਦਾ ਰਿਣੀ ਰਹੇਗੀ। ਸ਼ਹੀਦ ਕਰਤਾਰ ਸਿੰਘ ਸਰਾਭਾ ਵੱਲੋਂ ਦਿੱਤੀ ਕੁਰਬਾਨੀ ਨੌਜਵਾਨਾਂ ਨੂੰ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕਰਨ ਲਈ ਇੱਕ ਚਾਨਣ ਮੁਨਾਰੇ ਦਾ ਕੰਮ ਕਰੇਗੀ। ਉਨ੍ਹਾਂ ਕਿਹਾ ਕਿ ਇੰਨੀ ਛੋਟੀ ਉਮਰ ਵਿੱਚ ਸ਼ਹੀਦੀ ਪ੍ਰਾਪਤ ਕਰਨ ਵਾਲੇ ਦੇਸ਼ ਦੇ ਮਹਾਨ ਨਾਇਕ ਦੇ ਜੱਦੀ ਪਿੰਡ ਦੇ ਵਿਕਾਸ ਲਈ ਸੂਬਾ ਸਰਕਾਰ ਵਚਨਬੱਧ ਹੈ।

About Author

Leave A Reply

WP2Social Auto Publish Powered By : XYZScripts.com