Saturday, May 10

ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲ ਬੱਸਾਂ ਦੀ ਅਚਨਚੇਤ ਚੈਕਿੰਗ

  • ਜਿਲ੍ਹਾ ਬਾਲ ਸੁਰੱਖਿਆ ਯੁਨਿਟ, ਪੁਲਿਸ ਵਿਭਾਗ, ਸਿੱਖਿਆ ਵਿਭਾਗ ਤੇ ਟਰਾਂਸਪੋਰਟ ਵਿਭਾਗ ਦੀਆਂ ਟੀਮਾਂ ਵੱਲੋ ਸਾਂਝੇ ਤੌਰ ‘ਤੇ ਕੀਤੀ ਗਈ ਕਾਰਵਾਈ

ਲੁਧਿਆਣਾ (ਸੰਜੇ ਮਿੰਕਾ) – ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋ ਕੀਤੇ ਹੁਕਮਾਂ ਅਨੁਸਾਰ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਵੱਲੋ ਪੰਜਾਬ ਰਾਜ ਵਿੱਚ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਅੱਜ ਸਕੂਲਾਂ ਦੀਆਂ ਬੱਸਾਂ ਦੀ ਚੈਕਿੰਗ ਜਿਲ੍ਹਾਂ ਬਾਲ ਸੁਰੱਖਿਆ ਯੁਨਿਟ, ਪੁਲਿਸ ਵਿਭਾਗ, ਸਿੱਖਿਆ ਵਿਭਾਗ, ਟਰਾਂਸਪੋਰਟ ਵਿਭਾਗ ਟੀਮ ਵੱਲੋ ਸਾਂਝੇ ਤੌਰ ਤੇ ਬੀ.ਸੀ.ਐਮ., ਸ਼ਾਸ਼ਤਰੀ ਨਗਰ ਅਤੇ ਆਰ.ਐਸ. ਮਾਡਲ ਸੀਨੀਅਰ ਸਕੈਡੰਰੀ, ਸ਼ਾਸ਼ਤਰੀ ਨਗਰ, ਲੁਧਿਆਣਾ ਵਿਖੇ ਸਕੂਲੀ ਬੱਸਾਂ ਦੀ ਚੈਕਿੰਗ ਕੀਤੀ ਗਈ ਅਤੇ ਚੈਕਿੰਗ ਦੌਰਾਨ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਸ਼ਰਤਾਂ ਪੂਰੀਆਂ ਨਾ ਕਰਨ ਵਾਲੇ ਸਕੂਲੀ ਵਾਹਨਾਂ ਦੇ ਚਲਾਨ ਵੀ ਕੱਟੇ ਗਏ ਹਨ। ਇਸ ਦੌਰਾਨ ਮੋਟਰ ਵਹੀਕਲ ਇੰਸਪੈਕਟਰ ਸ੍ਰੀ ਨਰੇਸ਼ ਕਲੇਰ ਵੱਲੋ ਸਕੂਲੀ ਵਾਹਨਾਂ ਦੇ ਡਰਾਈਵਰਾਂ ਨੂੰ ਇਹ ਗੱਲ ਸਪੱਸ਼ਟ ਕੀਤੀ ਗਈ ਕਿ ਸੇਫ ਸਕੂਲ ਵਾਹਨ ਪਾਲਿਸੀ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਤੇ ਬਣਦੀ ਕਾਰਵਾਈ ਕੀਤੀ ਜਾਵੇਗੀ ਅਤੇ ਬੱਸਾਂ ਦੇ ਚਲਾਨ ਕੱਟੇ ਜਾਣਗੇ । ਸ਼੍ਰੀਮਤੀ ਰਸ਼ਮੀ, ਜਿਲ੍ਹਾ ਬਾਲ ਸੁਰੱਖਿਆ ਅਫਸਰ, ਲੁਧਿਆਣਾ ਵੱਲੋ ਕਿਹਾ ਗਿਆ ਕਿ ਰੈਗੂਲਰ ਅਤੇ ਅਚਨਚੇਤ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਜਾਵੇਗੀ। ਇਸ ਮੌਕੇ ਟ੍ਰਾਂਸਪੋਰਟ ਵਿਭਾਗ ਦੇ ਕਲਰਕ ਸ਼੍ਰੀ ਰਵਿੰਦਰ ਸਿੰਘ,  ਸ਼੍ਰੀ ਹਰਮਿੰਦਰ ਸਿੰਘ ਰੌਮੀ, ਸਿੱਖਿਆ ਵਿਭਾਗ, ਸ਼੍ਰੀ ਸੰਦੀਪ ਸਿੰਘ, ਸ਼ੋਸ਼ਲ ਵਰਕਰ (ਜਿਲ੍ਹਾਂ ਬਾਲ ਸੁਰੱਖਿਆ ਯੂਨਿਟ), ਸ਼੍ਰੀ ਵਰਿੰਦਰ ਪਾਲ ਸਿੰਘ, ਸਬ- ਇੰਸਪੈਕਟਰ ਆਦਿ ਸ਼ਾਮਲ ਸਨ।

About Author

Leave A Reply

WP2Social Auto Publish Powered By : XYZScripts.com