Saturday, May 10

ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ‘ਮੈਗਾ ਰੋਜ਼ਗਾਰ ਮੇਲਾ-2022 ਭਲਕੇ

  • ਨੌਜਵਾਨ ਰੋਜ਼ਗਾਰ ਮੇਲੇ ‘ਚ ਸ਼ਮੂਲੀਅਤ ਕਰਦਿਆਂ ਵੱਧ ਤੋਂ ਵੱਧ ਲੈਣ ਲਾਹਾ – ਡਿਪਟੀ ਕਮਿਸ਼ਨਰ ਸੁਰਭੀ ਮਲਿਕ
  • ਕਰੀਬ 100 ਕੰਪਨੀਆਂ ਵੱਲੋਂ ਮੇਲੇ ‘ਚ ਕੀਤੀ ਜਾਵੇਗੀ ਸ਼ਮੂਲੀਅਤ

ਲੁਧਿਆਣਾ, ਸੰਜੇ ਮਿੰਕਾ – ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਨੇ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਭਲਕੇ 27 ਮਈ 2022 ਨੂੰ ਕਰਵਾਏ ਜਾ ਰਹੇ ‘ਮੈਗਾ ਰੋਜ਼ਗਾਰ ਮੇਲਾ – 2022’ ਵਿੱਚ ਸ਼ਾਮਲ ਹੋ ਕੇ ਰੋਜ਼ਗਾਰ ਮੇਲੇ ਦਾ ਵੱਧ ਤੋਂ ਵੱਧ ਲਾਭ ਲਿਆ ਜਾਵੇ। ਉਨ੍ਹਾ ਦੱਸਿਆ ਕਿ ਕੱਲ ਸਵੇਰੇ 09 ਵਜੇ ਤੋਂ ਸ਼ਾਮ 04 ਵਜੇ ਤੱਕ ਸਥਾਨਕ ਫੋਕਲ ਪੁਆਇੰਟ ਵਿਖੇ ਚੈਂਬਰ ਆਫ਼ ਇੰਡਸਟਰੀਅਲ ਐਂਡ ਕਮਰਸ਼ੀਅਲ ਅੰਡਰਟੇਕਿੰਗਜ਼ (ਸੀਸੂ) ਕੰਪਲੈਕਸ ਵਿੱਚ ‘ਮੈਗਾ ਰੋਜ਼ਗਾਰ ਮੇਲਾ 2022’ ਦਾ ਆਯੋਜਨ ਕੀਤਾ ਜਾ ਰਿਹਾ ਜਿਸ ਵਿੱਚ 100 ਦੇ ਕਰੀਬ ਨਾਮੀ ਕੰਪਨੀਆਂ ਵੱਲੋਂ ਸ਼ਿਰਕਤ ਕੀਤੀ ਜਾਵੇਗੀ ਅਤੇ ਨੌਜਵਾਨਾਂ ਨੂੰ ਵੱਖ-ਵੱਖ ਨੌਕਰੀਆਂ ਪ੍ਰਦਾਨ ਕੀਤੀਆਂ ਜਾਣਗੀਆਂ। nਉਨ੍ਹਾਂ ਅੱਗੇ ਦੱਸਿਆ ਕਿ ਵੱਖ-ਵੱਖ ਕੰਪਨੀਆਂ ਵੱਲੋਂ ਵੈਲਡਰ, ਫਿਟਰ, ਹੈਲਪਰ, ਟਰਨਰ, ਮਸ਼ੀਨਿਸਟ, ਸੀ.ਐਨ.ਸੀ/ਵੀ.ਐਮ.ਸੀ. ਆਪਰੇਟਰ, ਇਲੈਕਟ੍ਰੀਸ਼ੀਅਨ ਆਪਰੇਟਰ, ਐਮ.ਐਮ.ਵੀ. ਅਤੇ ਡੀਜ਼ਲ ਮਕੈਨਿਕ, ਕੰਪਿਊਟਰ ਆਪਰੇਟਰ, ਡਿਜੀਟਲ ਮਾਰਕੀਟਿੰਗ ਐਗਜ਼ੀਕਿਊਟਿਵ, ਐਚ.ਆਰ. ਮੈਨੇਜਰ, ਅਸਿਸਟੈਂਟ ਮੈਨੇਜਰ, ਡਿਪਲੋਮਾ ਇੰਜਨੀਅਰ, ਸੰਗਠਨਾਤਮਕ ਕਾਰਜਕਾਰੀ ਆਦਿ ਦੀ ਭਰਤੀ ਕੀਤੀ ਜਾਣੀ ਹੈ। ਉਨ੍ਹਾਂ ਦੱਸਿਆ ਕਿ ਇਸ ਮੈਗਾ ਰੋਜ਼ਗਾਰ ਮੇਲੇ ਵਿੱਚ 10ਵੀਂ, 12ਵੀਂ, ਬੀ.ਏ. ਅਤੇ ਬੀ.ਕਾਮ ਪਾਸਆਊਟ ਵਿੱਦਿਅਕ ਯੋਗਤਾਵਾਂ ਵਾਲਾ ਕੋਈ ਵੀ ਉਮੀਦਵਾਰ ਭਾਗ ਲੈ ਸਕਦਾ ਹੈ।

About Author

Leave A Reply

WP2Social Auto Publish Powered By : XYZScripts.com