ਰਾਏਕੋਟ/ਲੁਧਿਆਣਾ, (ਸੰਜੇ ਮਿੰਕਾ) – ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਪੰਚਾਇਤੀ ਜ਼ਮੀਨ ਨੂੰ ਕਬਜ਼ਾ ਮੁਕਤ ਕਰਵਾਉਣ ਦੇ ਮੰਤਵ ਨਾਲ ਵਿੱਢੀ ਗਈ ਮੁਹਿੰਮ ਤਹਿਤ ਅੱਜ ਬਲਾਕ ਰਾਏਕੋਟ ਅਧੀਨ ਗ੍ਰਾਮ ਪੰਚਾਇਤ ਬੁਰਜ ਹਕੀਮਾਂ ਵਿੱਚ 34 ਏਕੜ 5 ਕਨਾਲ 8 ਮਰਲੇ ਜ਼ਮੀਨ ਦਾ ਕਬਜ਼ਾ ਪਿੰਡ ਵਾਸੀਆਂ ਵੱਲੋਂ ਸਵੈ-ਇੱਛਾ ਨਾਲ ਛੱਡਿਆ ਗਿਆ ਹੈ। ਇਸ ਸਬੰਧੀ ਬਲਾਕ ਵਿਕਾਸ ਪੰਚਾਇਤ ਅਫ਼ਸਰ (ਬੀ.ਡੀ.ਪੀ.ਓ) ਸ. ਪਰਮਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ, ਹਲਕਾ ਰਾਏਕੋਟ ਵਿਧਾਇਕ ਸ. ਹਾਕਮ ਸਿੰਘ ਠੇਕੇਦਾਰ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਅਮਿਤ ਕੁਮਾਰ ਪੰਚਾਲ ਅਤੇ ਡੀ.ਡੀ.ਪੀ.ਓ. ਸ੍ਰੀ ਸੰਜੀਵ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੰਚਾਇਤਾਂ ਦੀ ਸ਼ਾਮਲਾਤ ਜ਼ਮੀਨ ਛੁਡਵਾਉਣ ਲਈ ਸ਼ੁਰੂ ਅਭਿਆਨ ਤਹਿਤ ਗ੍ਰਾਮ ਪੰਚਾਇਤ ਬੁਰਜ ਹਕੀਮਾਂ ਵਿੱਚ 34 ਏਕੜ 5 ਕਨਾਲ 8 ਮਰਲੇ ਜ਼ਮੀਨ ਦਾ ਕਬਜ਼ਾ ਪਿੰਡ ਵਾਸੀਆਂ ਵੱਲੋਂ ਸਵੈ-ਇੱਛਾ ਨਾਲ ਛੱਡਿਆ ਗਿਆ ਹੈ। ਗ੍ਰਾਮ ਪੰਚਾਇਤ ਬੁਰਜ ਹਕੀਮਾਂ ਅਤੇ ਸਮੂਹ ਨਗਰ ਨਿਵਾਸੀਆਂ ਵੱਲੋਂ ਭਾਈਚਾਰਕ ਤੌਰ ‘ਤੇ 07 ਲੁੱਖ ਰੁਪਏ ਵਿੱਚ ਕਬਜ਼ਾ ਮੁਕਤ ਜ਼ਮੀਨ ਦੀ ਬੋਲੀ ਕਰਵਾਈ ਗਈ। ਉਨ੍ਹਾਂ ਦੱਸਿਆ ਕਿ ਪਿੰਡ ਵਾਸੀਆਂ ਵੱਲੋਂ ਬੋਲੀ ਮੌਕੇ ਵਧ ਚੜ੍ਹ ਕੇ ਹਿੱਸਾ ਲਿਆ ਗਿਆ ਅਤੇ ਕੁੱਲ 34 ਏਕੜ 5 ਕਨਾਲ 8 ਮਰਲੇ ਰਕਬਾ ਸਾਲ 2022-23 ਦੇ ਇਕ ਫਸਲੀ ਸਾਲ ਲਈ ਠੇਕੇ ਉਤੇ ਦਿੱਤਾ ਗਿਆ ਹੈ। ਇਸ ਮੌਕੇ ਉਨ੍ਹਾਂ ਸਮੂਹ ਪਿੰਡ ਵਾਸੀਆਂ ਅਤੇ ਗ੍ਰਾਮ ਪੰਚਾਇਤ ਬੁਰਜ ਹਕੀਮਾਂ ਦਾ ਇਸ ਸ਼ਲਾਘਾਯੋਗ ਕਦਮ ਲਈ ਧੰਨਵਾਦ ਵੀ ਕੀਤਾ। ਇਸ ਮੌਕੇ ਪੰਚਾਇਤ ਸਕੱਤਰ ਸੁਰਿੰਦਰਜੀਤ ਸਿੰਘ, ਪਟਵਾਰੀ ਸ. ਕੁਲਦੀਪ ਸਿੰਘ, ਸਰਪੰਚ ਬੀਬੀ ਪਰਮਜੀਤ ਕੌਰ, ਸਮੂਹ ਪੰਚ ਸਾਹਿਬਾਨ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਮੌਜੂਦ ਸਨ।
Previous Articleਪ੍ਰਸ਼ਾਸ਼ਨ ਵੱਲੋਂ ਅੱਜ ਵਿਸ਼ਵ ਸਾਈਕਲ ਦਿਵਸ ਮੌਕੇ ਸਾਈਕਲ ਰੈਲੀ ਆਯੋਜਿਤ
Related Posts
-
ਚਾਈਨਾ ਡੋਰ ਨਾਲ ਨਾ ਸਿਰਫ਼ ਇਨਸਾਨੀ ਜਾਨ ਨੂੰ ਖ਼ਤਰਾ ਹੈ, ਸਗੋਂ ਪੰਛੀਆਂ ਅਤੇ ਪਸ਼ੂਆਂ ਦੀ ਜ਼ਿੰਦਗੀ ਵੀ ਖ਼ਤਰੇ ‘ਚ ਪੈਂਦੀ ਹੈ:- ਐਸ.ਐਸ.ਪੀ ਡਾ. ਜਯੋਤੀ ਯਾਦਵ ਬੈਂਸ
-
ਡੀ.ਸੀ ਹਿਮਾਂਸ਼ੂ ਜੈਨ ਵੱਲੋਂ ਅਧਿਕਾਰੀਆਂ ਨੂੰ ਚੱਲ ਰਹੇ ਵਿਕਾਸ ਕਾਰਜਾਂ ਨੂੰ ਜਲਦ ਨੇਪਰੇ ਚਾੜ੍ਹਨ ਦੀਆਂ ਹਦਾਇਤਾਂ
-
ਐਨ.ਆਰ.ਐਲ.ਐਮ ਤਹਿਤ ਲੁਧਿਆਣਾ ਦੀਆਂ ਮਹਿਲਾ ਸਵੈ-ਸਹਾਇਤਾ ਸਮੂਹ ਵੱਲੋਂ ਹੱਥ ਨਾਲ ਬੁਣੇ ਉੱਨੀ ਮਫਲਰ ਤਿਆਰ