- ਕਿਹਾ! ਉਦਯੋਗ ਨਾਲ ਸਬੰਧਤ ਸਾਰੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਕੀਤਾ ਜਾਵੇਗਾ ਹੱਲ
ਲੁਧਿਆਣਾ, (ਸੰਜੇ ਮਿੰਕਾ) – ਵਿਧਾਨ ਸਭਾ ਹਲਕਾ ਦੱਖਣੀ ਦੀ ਵਿਧਾਇਕਾ ਬੀਬੀ ਰਜਿੰਦਰਪਾਲ ਕੌਰ ਛੀਨਾ ਵੱਲੋਂ ਰੋਜ਼ਾਨਾ ਹੀ ਆਪਣੇ ਹਲਕੇ ਦੇ ਲੋਕਾਂ ਨੂੰ ਮਿਲਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ, ਜਿਸਦੇ ਤਹਿਤ ਉਨ੍ਹਾਂ ਈਸਟਮੈਨ ਚੌਂਕ ਦੇ ਆਲੇ ਦੁਆਲੇ ਫੈਕਟਰੀਆਂ ਦੇ ਮਾਲਕਾਂ ਨਾਲ ਮੁਲਾਕਾਤ ਕੀਤੀ। ਮੁਲਾਕਾਤ ਦੌਰਾਨ ਉਦਯੋਗਪਤੀ ਜਗਤਾਰ ਸਿੰਘ ਈਸਟਮੈਨ ਚੌਂਕ, ਜਸਬੀਰ ਸਿੰਘ ਅਨਮੋਲ ਇੰਡਸਟਰੀਜ਼, ਗੁਰਮੁੱਖ ਸਿੰਘ ਸਮਰਾਟ ਹੈੱਡਰ, ਐਚ.ਆਰ. ਇੰਪੈਕਸ ਅਤੇ ਹੋਰਾਂ ਨੇ ਬੀਬੀ ਛੀਨਾ ਨੂੰ ਆਪਣੀਆਂ ਸਮੱਸਿਆਵਾਂ ਤੋਂ ਜਾਣੰ{ ਕਰਵਾਇਆ ਅਤੇ ਉਨ੍ਹਾਂ ਨੂੰ ਈਸਟਮੈਨ ਚੌਂਕ ਨੇੜੇ ਪੈਂਦੀ ਰਵੀ ਕੰਡੇ ਵਾਲੀ ਗਲੀ ਨੂੰ ਲੁੱਕ ਪਾ ਕੇ ਬਣਾਉਣ ਬਾਰੇ ਬੇਨਤੀ ਕੀਤੀ. ਇਸ ਮੌਕੇ ਬੀਬੀ ਛੀਨਾ ਵੱਲੋਂ ਉਦਯੋਗਪਤੀਆਂ ਨੂੰ ਪੇਸ਼ ਆ ਰਹੀਆਂ ਸਾਰੀਆਂ ਹੀ ਸਮੱਸਿਆਵਾਂ ਨੂੰ ਬਹੁਤ ਹੀ ਧਿਆਨ ਨਾਲ ਸੁਣਿਆ ਅਤੇ ਉਨ੍ਹਾਂ ਨੂੰ ਜਲਦ ਹੱਲ ਕਰਵਾਉਣ ਦਾ ਭਰੋਸਾ ਵੀ ਦਿੱਤਾ। ਉਨ੍ਹਾਂ ਕਿਹਾ ਕਿ ਇਸ ਹਲਕੇ ਵਿੱਚ ਕਿਸੇ ਵੀ ਉਦਯੋਗਪਤੀ ਜਾਂ ਕਿਸੇ ਹੋਰ ਵਿਅਕਤੀ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਪੇਸ਼ ਆਉਂਦੀ ਹੈ ਤਾਂ ਉਹ ਇਨ੍ਹਾਂ ਮੁਸ਼ਕਿਲਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਵਾਉਣ ਲਈ ਵਚਨਬੱਧ ਹਨ। ਇਸ ਮੌਕੇ ਤੇ ਉਦਯੋਗਪਤੀਆਂ ਵੱਲੋਂ ਬੀਬੀ ਛੀਨਾ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਵੀ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਹਰਪ੍ਰੀਤ ਸਿੰਘ ਪੀ.ਏ. ਵੀ ਹਾਜ਼ਰ ਸਨ।